Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਪੰਜਾਬ

ਪੰਜ ਮਿੰਟ ਦੇ ਜ਼ੀਰੋ ਲਾਈਨ ਦੇ ਸਫਰ ਵਿੱਚ ਕੈਪਟਨ ਅਮਰਿੰਦਰ ਦੀ ਗੁਗਲੀ ਉੱਤੇ ਇਮਰਾਨ ਬੋਲਡ

November 12, 2019 07:52 AM

ਜਲੰਧਰ, 11 ਨਵੰਬਰ (ਪੋਸਟ ਬਿਊਰੋ)- ਕੈਪਟਨ ਅਮਰਿੰਦਰ ਸਿੰਘ ਕ੍ਰਿਕਟ ਨਹੀਂ ਖੇਡਦੇ ਹਨ, ਪਰ ਉਨ੍ਹਾਂ ਨੂੰ ਇਹ ਪਤਾ ਹੈ ਕਿ ਗੁਗਲੀ ਸੁੱਟ ਕੇ ਕਿਸੇ ਨੂੰ ਆਊਟ ਕਿਵੇਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕੋਲ ਕ੍ਰਿਕਟ ਦੀ ਸਮਝ ਭਾਵੇਂ ਨਵਜੋਤ ਸਿੰਘ ਸਿੱਧੂ ਤੋਂ ਘੱਟ ਹੋਵੇ, ਪਰ ਰਾਜਨੀਤਕ ਸਮਝ ਨਾਲ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਤੇ ਕ੍ਰਿਕਟਰ ਇਮਰਾਨ ਖਾਨ ਨੂੰ ਬੋਲਡ ਕਰ ਦਿੱਤਾ। ਜ਼ੀਰੋ ਲਾਈਨ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਪੰਜ ਮਿੰਟ ਤੋਂ ਘੱਟ ਸਮੇਂ ਵਿੱਚ ਬਸ ਦਾ ਸਫਰ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਇਮਰਾਨ ਖਾਨ ਦੇ ਨਾਲ ਆਪਣੇ ਪਰਵਾਰ ਦੇ ਸੰਬੰਧਾਂ ਨੂੰ ਚੇਤੇ ਕਰਵਾ ਕੇ ਇੱਕ ਤਰ੍ਹਾਂ ਦੀ ਰਾਜਨੀਤਕ ਮਜ਼ਬੂਤੀ ਦੇ ਲਈ।
ਵਰਨਣ ਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਇਮਰਾਨ ਖਾਨ ਨਾ ਪਹਿਲਾਂ ਇੱਕ ਦੂਸਰੇ ਨੂੰ ਨਿੱਜੀ ਤੌਰ ਉਤੇ ਜਾਣਦੇ ਹਨ ਅਤੇ ਨਾ ਇੱਕ ਦੂਸਰੇ ਨੂੰ ਮਿਲੇ ਹਨ, ਪਰ ਇਹ ਪੰਜ ਮਿੰਟ ਇਮਰਾਨ-ਸਿੱਧੂ ਦੀ ਜੋੜੀ ਦੀ ਸਾਲਾਂ ਦੀ ਦੋਸਤੀ 'ਤੇ ਭਾਰੀ ਸਾਬਤ ਹੋ ਗਏ। ਕ੍ਰਿਕਟ ਤੋਂ ਸ਼ੁਰੂ ਹੋਈ ਗੱਲ ਤੋਂ ਪਤਾ ਲੱਗਾ ਕਿ ਇਮਰਾਨ ਖਾਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਪਰਵਾਰਾਂ ਦੀ ਵੀ ਕ੍ਰਿਕਟ ਦੀ ਸਾਂਝ ਸੀ। ਇਮਰਾਨ ਖਾਨ ਨੂੰ ਕੈਪਟਨ ਅਮਰਿੰਦਰ ਸਿੰਗ ਨੇ ਦੱਸਿਆ ਕਿ ਉਹ ਉਨ੍ਹਾਂ ਨੂੰ ਕ੍ਰਿਕਟ ਖੇਡਣ ਦੇ ਦਿਨਾਂ ਤੋਂ ਜਾਣਦੇ ਹਨ। ਇਹ ਪਹਿਲਾ ਮੌਕਾ ਸੀ ਕਿ ਦੋਵੇਂ ਜਣੇ ਇੱਕੋ ਬਸ ਵਿੱਚ ਆਹਮੋ-ਸਾਹਮਣੇ ਖੜ੍ਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਇਮਰਾਨ ਨੁੂੰ ਉਹ ਦੌਰ ਯਾਦ ਕਰਾਇਆ, ਜਦ ਇਮਰਾਨ ਦੇ ਰਿਸ਼ਤੇਦਾਰ ਜਹਾਂਗੀਰ ਖਾਨ, ਜੋ ਅੰਗਰੇਜ਼ਾਂ ਦੇ ਦੌਰ ਵਿੱਚ ਕ੍ਰਿਕਟ ਖੇਡਦੇ ਸਨ, ਉਹ ਪਟਿਆਲਾ ਰਿਆਸਤ ਦੇ ਲਈ ਵੀ ਖੇਡੇ ਸਨ। ਉਨ੍ਹਾਂ ਦੇ ਨਾਲ ਮੁਹੰਮਦ ਨਿਸਾਰ, ਲਾਲਾ ਅਮਰਨਾਥ, ਤੇਜ ਗੇਂਦਬਾਜ਼ ਅਮਰ ਸਿੰਘ, ਬੱਲੇਬਾਜ਼ ਵਜ਼ੀਰ ਅਲੀ ਤੇ ਅਮੀਰ ਅਲੀ ਸਨ। ਇਸ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਸ ਵੇਲੇ ਸੱਤ ਖਿਡਾਰੀ ਉਸ ਟੀਮ ਦੇ ਮੈਂਬਰ ਸਨ, ਜਿਸ ਦੀ ਕਪਤਾਨੀ ਕੈਪਟਨ ਅਮਰਿੰਦਰ ਸਿੰਘ ਦੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਨੇ 1935 ਵਿੱਚ ਭਾਰਤ ਅਤੇ ਪਟਿਆਲਾ ਲਈ ਕੀਤੀ ਸੀ। ਇਹ ਸੁਣ ਕੇ ਇਮਰਾਨ ਖਾਨ ਕਾਫੀ ਉਤਸ਼ਾਹਤ ਹੋਏ। ਬਸ ਦੀ ਇਹ ਯਾਤਰਾ ਪੰਜ ਮਿੰਟ ਤੋਂ ਵੀ ਘੱਟ ਸਮੇਂ ਦੀ ਸੀ, ਪਰ ਕ੍ਰਿਕਟ ਦੀ ਚਰਚਾ ਦੇ ਦਰਮਿਆਨ ਸੰਬੰਧ ਨਿੱਘੇ ਬਣਾਉਣ ਦੇ ਲਈ ਇਹ ਵੀ ਕਾਫੀ ਸਾਬਿਤ ਹੋਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ ਸਵੀਪ ਗਤੀਵਿਧੀਆਂ ਦੀ ਲੜੀ ਤਹਿਤ ਸਕੂਲੀ ਵੈਨਾਂ ਉੱਪਰ ਵੋਟਰ ਜਾਗਰੂਕਤਾ ਪੋਸਟਰ ਲਗਾਏ 150 ਤੋਂ ਵੱਧ ਲੋਕਾਂ ਦੀ ਹਾਈ ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ ਕੀਤੀ ਗਈ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਰਕਬਾ ਭਵਨ ਵਿੱਚ ਮਨਾਇਆ ਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆ