Welcome to Canadian Punjabi Post
Follow us on

28

March 2024
 
ਭਾਰਤ

ਕਰਨਾਟਕ ਦੇ ਅਯੋਗ ਠਹਿਰਾਏ ਵਿਧਾਇਕਾਂ ਬਾਰੇ ਸੁਪਰੀਮ ਕੋਰਟ ਦਾ ਫੈਸਲਾ 13 ਨੂੰ

November 12, 2019 07:57 AM

ਨਵੀਂ ਦਿੱਲੀ, 11 ਨਵੰਬਰ, (ਪੋਸਟ ਬਿਊਰੋ)- ਕਰਨਾਟਕ ਦੇ ਕਾਂਗਰਸ-ਜਨਤਾ ਦਲ (ਐੱਸ) ਦੇ ਅਯੋਗ ਠਹਿਰਾਏ ਗਏ 17 ਵਿਧਾਇਕਾਂ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ 13 ਨਵੰਬਰ ਨੂੰ ਆਪਣਾ ਫ਼ੈਸਲਾ ਦੇਵੇਗੀ। ਇਨ੍ਹਾਂ ਵਿਧਾਇਕਾਂ ਨੇ ੳਦੋਂ ਦੇ ਵਿਧਾਨ ਸਭਾ ਸਪੀਕਰ ਕੇ ਆਰ ਰਮੇਸ਼ ਵੱਲੋਂ ਉਨ੍ਹਾਂ ਨੂੰ ਅਯੋਗ ਠਹਿਰਾਉਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ।
ਇਸ ਸੰਬੰਧ ਵਿੱਚ ਜਸਟਿਸ ਐੱਨ ਵੀ ਰਮਨਾ, ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਕ੍ਰਿਸ਼ਨ ਮੁਰਾਰੀ ਵਾਲੇ ਤਿੰਨ ਮੈਂਬਰੀ ਬੈਂਚ ਨੇ 25 ਅਕਤੂਬਰ ਨੂੰ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਵਿਧਾਨ ਸਭਾ ਸਪੀਕਰ ਕੇ ਆਰ ਰਮੇਸ਼ ਨੇ ਸੱਤਾਧਾਰੀ ਕਾਂਗਰਸ-ਜਨਤਾ ਦਲ (ਐੱਸ) ਗਠਜੋੜ ਦੇ 17 ਵਿਧਾਇਕਾਂ ਨੂੰ ਜੁਲਾਈ ਵਿੱਚ ਭਰੋਸੇ ਦੀ ਵੋਟ ਹਾਸਲ ਕਰਨ ਤੋਂ ਪਹਿਲਾਂ ਅਯੋਗ ਕਰਾਰ ਦੇ ਦਿੱਤਾ ਸੀ। ਭਰੋਸੇ ਦੀ ਵੋਟ ਵਿੱਚ ਹਾਰਨ ਪਿੱਛੋਂ ਓਦੋਂ ਦੇ ਮੰਤਰੀ ਐੱਚ ਡੀ ਕੁਮਾਰ ਸਵਾਮੀ ਨੂੰ ਅਸਤੀਫ਼ਾ ਦੇਣਾ ਪਿਆ ਤੇ ਰਾਜ ਵਿੱਚ ਯੇਦੀਯੁਰੱਪਾ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣੀ ਸੀ।
ਉਸ ਵਕਤ ਅਯੋਗ ਠਹਿਰਾਏ ਗਏ ਵਿਧਾਇਕਾਂ ਦੀਆਂ ਖਾਲੀ ਹੋਈਆਂ ਵਿਧਾਨ ਸਭਾ ਸੀਟਾਂ 17 ਵਿੱਚੋਂ 15 ਉੱਤੇ ਪੰਜ ਦਸੰਬਰ ਨੂੰ ਉੱਪ ਚੋਣ ਕਰਾਈ ਜਾਣੀ ਹੈ ਅਤੇ ਉਮੀਦਵਾਰਾਂ ਨੇ 11 ਤੋਂ 18 ਨਵੰਬਰ ਵਿਚਾਲੇ ਕਾਗਜ਼ ਭਰਨੇ ਹਨ ਤਾਂ ਅਯੋਗ ਕਰਾਰ ਦਿੱਤੇ ਵਿਧਾਇਕਾਂ ਨੇ ਸੁਪਰੀਮ ਕੋਰਟ ਦਾ ਫ਼ੈਸਲਾ ਹੋਣ ਤਕ ਚੋਣ ਕਮਿਸ਼ਨ ਨੂੰ ਇਨ੍ਹਾਂ 15 ਸੀਟਾਂ ਦੀ ਉੱਪ ਚੋਣ ਮੁਲਤਵੀ ਕਰਨ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ