Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸਾਰੇ ਭਾਰਤ ਵਿੱਚ ਪਿਆਜ਼ ਕਾਰੋਬਾਰੀਆਂ ਦੇ 100 ਅੱਡਿਆਂ ਉੱਤੇ ਇਨਕਮ ਟੈਕਸ ਦੇ ਛਾਪੇ

November 12, 2019 08:00 AM

ਨਵੀਂ ਦਿੱਲੀ, 11 ਨਵੰਬਰ, (ਪੋਸਟ ਬਿਊਰੋ)- ਭਾਰਤ ਵਿੱਚ ਪਿਆਜ਼ ਦੀ ਆਮਦ ਵਧਾਉਣ ਦੇ ਬਾਵਜੂਦ ਕੀਮਤਾਂ ਵਿੱਚ ਕਮੀ ਨਾ ਆਉਣ ਉੱਤੇ ਕੇਂਦਰ ਸਰਕਾਰ ਨੇ ਸਖਤ ਕਦਮ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਇਸ ਮਕਸਦ ਦੇ ਲਈ ਸਾਰੇ ਦੇਸ਼ ਵਿੱਚ ਪਿਆਜ਼ ਦੇ ਕਾਰੋਬਾਰੀਆਂ ਵਲੋਂ ਪਿਆਜ਼ ਦੀ ਜਮ੍ਹਾਂਖੋਰੀ ਕਰਨ ਅਤੇ ਕੀਮਤਾਂ ਵਿੱਚ ਵੱਡੀ ਤੇਜ਼ੀ ਆਉਣ ਦੀ ਸੂਚਨਾ ਦੇ ਬਾਅਦ ਆਮਦਨ ਟੈਕਸ ਵਿਭਾਗ ਨੇ ਦੇਸ਼ ਵਿੱਚ ਪਿਆਜ਼ ਕਾਰੋਬਾਰੀਆਂ ਦੇ ਅੱਡਿਆਂ ਉੱਤੇ ਛਾਪੇ ਮਾਰੇ ਹਨ। ਆਮਦਨ ਟੈਕਸ ਵਿਭਾਗ ਨੇ ਦੇਸ਼ ਵਿੱਚ 100 ਤੋਂ ਵੱਧ ਥਾਵਾਂ ਉੱਤੇ ਦਿੱਲੀ, ਰਾਜਸਥਾਨ, ਗੁਜਰਾਤ, ਪੰਜਾਬ, ਹਰਿਆਣਾ, ਚੰਡੀਗੜ੍ਹ, ਨਾਗਪੁਰ, ਨਾਸਿਕ ਤੇ ਮੁੰਬਈ ਵਿੱਚ ਪਿਆਜ਼ ਕਾਰੋਬਾਰੀਆਂ ਦੇ ਟਿਕਾਣਿਆਂ ਉੱਤੇ ਛਾਪੇ ਮਾਰੇ ਹਨ।
ਵਰਨਣ ਯੋਗ ਹੈ ਕਿ ਦੇਸ਼ ਦੀਆਂ ਮੰਡੀਆਂ ਵਿੱਚ ਪਿਆਜ਼ ਸਪਲਾਈ ਵਧਾਉਣ ਦੇ ਕਈ ਯਤਨਾਂ ਦੇ ਬਾਵਜੂਦ ਇਸ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਜਾਰੀ ਹੈ। ਭਾਰਤ ਦੀ ਰਾਜਧਾਨੀ ਦਿੱਲੀ ਦੀ ਆਜ਼ਾਦਪੁਰ ਮੰਡੀ ਵਿੱਚ ਅੱਜ ਸੋਮਵਾਰ ਨੂੰ ਪਿਆਜ਼ ਦੀ ਆਮਦ ਵਿੱਚ ਵਾਧਾ ਹੋਣ ਦੇ ਬਾਵਜੂਦ ਕੀਮਤਾਂ ਘਟਣ ਦੀ ਥਾਂ ਵਧੀਆਂ ਹਨ। ਕਾਰੋਬਾਰੀਆਂ ਨੇ ਦੱਸਿਆ ਕਿ ਆਜ਼ਾਦਪੁਰ ਮੰਡੀ ਵਿੱਚ ਪਿਆਜ਼ ਦੇ ਥੋਕ ਭਾਅ ਵਿੱਚ ਕਰੀਬ ਪੰਜ ਰੁਪਏ ਪ੍ਰਤੀ ਕਿਲੋ (500 ਰੁਪਏ ਪ੍ਰਤੀ ਕਵਿੰਟਲ) ਦਾ ਵਾਧਾ ਹੋਇਆ ਹੈ। ਆਜ਼ਾਦਪੁਰ ਮੰਡੀ ਵਿੱਚ ਸ਼ਨੀਵਾਰ ਪਿਆਜ਼ ਦੇ ਥੋਕ ਭਾਅ 35-55 ਰੁਪਏ ਪ੍ਰਤੀ ਕਿਲੋ ਸਨ, ਸੋਮਵਾਰ ਨੂੰ ਥੋਕ ਭਾਅ 50-60 ਰੁਪਏ ਪ੍ਰਤੀ ਕਿਲੋ ਹੋ ਗਿਆ। ਦਿੱਲੀ ਐਨ ਸੀ ਆਰ (ਨੈਸ਼ਨਲ ਕੈਪੀਟਲ ਰੀਜਨ) ਦੇ ਬਜ਼ਾਰ ਵਿੱਚ ਰਿਟੇਲ ਕਾਰੋਬਾਰੀ 80-100 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਪਿਆਜ਼ ਵੇਚ ਰਹੇ ਹਨ। ਇਸ ਦੀ ਸਪਲਾਈ ਵਿੱਚ ਕਮੀ ਦਾ ਕਾਰਨ ਬੇਮੌਸਮੀ ਬਾਰਿਸ਼ ਹੈ, ਜਿਸ ਨਾਲ ਇਸ ਸਾਲ 30 ਤੋਂ 40 ਫ਼ੀਸਦੀ ਉਤਪਾਦਨ ਪ੍ਰਭਾਵਤ ਹੋਇਆ ਹੈ। ਪਿਆਜ਼ ਦੀ ਕੀਮਤ 100 ਰੁਪਏ ਪ੍ਰਤੀ ਕਿਲੋ ਤੋਂ ਟੱਪ ਗਈ ਹੈ।
ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਐਲਾਨ ਕੀਤਾ ਸੀ ਕਿ ਸਰਕਾਰ ਪਿਆਜ਼ ਦੀ ਇੰਪੋਰਟ ਤੇ ਇਸ ਪ੍ਰਕਿਰਿਆ ਨੂੰ ਸੌਖਾ ਕਰਨ ਲਈ ਮਦਦ ਕਰੇਗੀ ਤੇ ਦੂਜੇ ਦੇਸ਼ਾਂ ਤੋਂ ਛੇਤੀ ਸਪਲਾਈ ਕਰਾਵੇਗੀ। ਇਸ ਨੂੰ ਲੈਣ ਲਈ ਖੇਤੀ ਮੰਤਰਾਲਾ ਨੇ ਫਾਇਟੋਸੈਨੇਟਰੀ ਤੇ ਫਿਊਮਿਗੇਸ਼ਨ ਦੀਆਂ ਲੋੜਾਂ ਨੂੰ ਸਰਲ ਬਣਾਇਆ ਹੈ। ਅਫਗਾਨਿਸਤਾਨ, ਮਿਸਰ, ਤੁਰਕੀ ਤੇ ਈਰਾਨ ਵਿੱਚ ਭਾਰਤੀ ਮਿਸ਼ਨਾਂ ਨੂੰ ਭਾਰਤ ਨੂੰ ਪਿਆਜ਼ ਦੀ ਸਪਲਾਈ ਸੌਖਾ ਬਣਾਉਣ ਲਈ ਕਿਹਾ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼