Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਕੇਂਦਰ ਸਰਕਾਰ ਨੇ ਕਰੀਬ 100 ਭ੍ਰਿਸ਼ਟ ਅਫ਼ਸਰਾਂ ਵਿਰੁੱਧ ਕੇਸ ਦੀ ਮਨਜ਼ੂਰੀ ਨਹੀਂ ਦਿੱਤੀ

November 12, 2019 08:02 AM

ਨਵੀਂ ਦਿੱਲੀ, 11 ਨਵੰਬਰ, (ਪੋਸਟ ਬਿਊਰੋ)- ਕੇਂਦਰ ਸਰਕਾਰ ਦੇ ਕਰੀਬ 100 ਭ੍ਰਿਸ਼ਟ ਅਫ਼ਸਰਾਂ ਖ਼ਿਲਾਫ਼ ਕੇਸ ਚਲਾਉਣ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ ਵੀ ਸੀ) ਚਾਰ ਮਹੀਨਿਆਂ ਤੋਂ ਵੱਧ ਸਮੇਂ ਤੋਂ ਉਡੀਕ ਰਿਹਾ ਹੈ। ਇਨ੍ਹਾਂ ਵਿੱਚ ਆਈ ਏ ਐੱਸ ਅਫਸਰਾਂ ਦੇ ਨਾਲ ਸੀ ਬੀ ਆਈ ਅਤੇ ਈ ਡੀ ਵਾਲੇ ਕਈ ਅਧਿਕਾਰੀ ਵੀ ਸ਼ਾਮਲ ਦੱਸੇ ਜਾਂਦੇ ਹਨ।
ਪਤਾ ਲੱਗਾ ਹੈ ਕਿ ਨਿਯਮਾਂ ਮੁਤਾਬਕ ਭ੍ਰਿਸ਼ਟਾਚਾਰੀ ਸਰਕਾਰੀ ਮੁਲਾਜ਼ਮਾਂ ਦੇ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਚਾਰ ਮਹੀਨੇ ਦੇ ਅੰਦਰ ਦਿੱਤੀ ਜਾਣੀ ਚਾਹੀਦੀ ਹੈ। ਸੀ ਵੀ ਸੀ ਦੇ ਅੰਕੜਿਆਂ ਮੁਤਾਬਕ ਭਿਰਸ਼ਟਾਚਾਰ ਦੇ ਇਨ੍ਹਾਂ 51 ਕੇਸਾਂ ਵਿੱਚ 97 ਅਧਿਕਾਰੀ ਸ਼ਾਮਲ ਹਨ। ਸਭ ਤੋਂ ਵੱਧ ਅੱਠ-ਅੱਠ ਅਧਿਕਾਰੀ ਪਰਸੋਨਲ ਐਂਡ ਟਰੇਨਿੰਗ ਵਿਭਾਗ (ਜਿਹੜਾ ਭ੍ਰਿਸ਼ਟਾਚਾਰ ਰੋਕੂ ਕੇਸਾਂ ਦੀ ਨੋਡਲ ਅਥਾਰਟੀ ਹੈ) ਨਾਲ ਸੰਬੰਧਤ ਤੇ ਕਾਰਪੋਰੇਸ਼ਨ ਬੈਂਕ ਦੇ ਦੱਸੇ ਗਏ ਹਨ। ਭ੍ਰਿਸ਼ਟਾਚਾਰ ਦੇ ਛੇ ਕੇਸਾਂ ਦੀ ਫਾਈਲ ਉੱਤਰ ਪ੍ਰਦੇਸ਼ ਸਰਕਾਰ ਕੋਲ ਪੈਂਡਿੰਗ ਹੈ। ਦੋ-ਦੋ ਕੇਸ ਰੱਖਿਆ ਮੰਤਰਾਲੇ, ਰੇਲ ਮੰਤਰਾਲੇ, ਕੈਮੀਕਲ ਅਤੇ ਖਾਦ ਮੰਤਰਾਲੇ, ਮਾਲ ਵਿਭਾਗ, ਪੰਜਾਬ ਨੈਸ਼ਨਲ ਬੈਂਕ ਅਤੇ ਜੰਮੂ ਕਸ਼ਮੀਰ ਸਰਕਾਰ ਕੋਲ ਪੈਂਡਿੰਗ ਹਨ। ਇਨ੍ਹਾਂ ਦੇ ਇਲਾਵਾ ਦਿੱਲੀ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ ਤੇ ਤਾਮਿਲ ਨਾਡੂ ਸਰਕਾਰਾਂ ਨੇ ਆਪਣੇ ਭ੍ਰਿਸ਼ਟ ਅਫਸਰਾਂ ਦੇ ਖਿਲਾਫ਼ ਚਾਰ ਮਹੀਨੇ ਤੋਂ ਵੱਧ ਸਮੇਂ ਤੋਂ ਕੇਸ ਚਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ। ਆਪਣੇ 23 ਅਧਿਕਾਰੀਆਂ ਨਾਲ ਸੰਬੰਧਤ ਗਿਆਰਾਂ ਕੇਸਾਂ ਵਿੱਚ ਕਾਰਪੋਰੇਸ਼ਨ ਬੈਂਕ, ਨਿਊ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ, ਓਰੀਐਂਟਲ ਬੈਂਕ ਆਫ਼ ਕਾਮਰਸ, ਯੂਨੀਅਨ ਬੈਂਕ ਆਫ਼ ਇੰਡੀਆ ਤੇ ਮਨੁੱਖੀ ਵਸੀਲਾ ਵਿਕਾਸ ਮੰਤਰਾਲੇ ਨੇ ਕਿਹਾ ਹੈ ਕਿ ਇਹ ਕੇਸ ਚਲਾਉਣ ਲਈ ਮਨਜ਼ੂਰੀ ਜ਼ਰੂਰੀ ਨਹੀਂ ਅਤੇ ਸੀ ਵੀ ਸੀ ਨੇ ਇਸ ਨੂੰ ਮੰਨ ਲਿਆ ਹੈ। ਇਨ੍ਹਾਂ ਕੇਸਾਂ ਵਿੱਚ ਆਖ਼ਰੀ ਫ਼ੈਸਲੇ ਦੀ ਉਡੀਕ ਹਾਲੇ ਵੀ ਹੋ ਰਹੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼