Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬਾਬਰੀ ਮਸਜਿਦ ਕੇਸ ਦਾ ਫੈਸਲਾ ਕਰਨ ਵਾਲੇ ਜੱਜਾਂ ਦੀ ਸੁਰੱਖਿਆ ਵਧਾਈ ਗਈ

November 12, 2019 08:04 AM

ਨਵੀਂ ਦਿੱਲੀ, 11 ਨਵੰਬਰ (ਪੋਸਟ ਬਿਊਰੋ)- ਬਾਬਰੀ ਮਸਜਿਦ ਕੇਸ ਵਿੱਚ ਫੈਸਲਾ ਕਰਨ ਵਾਲੇ ਪੰਜ ਜੱਜਾਂ ਦੀ ਸੁਰੱਖਿਆ ਵਿੱਚ ਤੈਨਾਤ ਜਵਾਨਾਂ ਦੀ ਗਿਣਤੀ ਉਸ ਦੇ ਬਾਅਦ ਵਧਾ ਦਿੱਤੀ ਗਈ ਹੈ। ਉਨ੍ਹਾਂ ਦੇ ਘਰਾਂ ਮੂਹਰੇ ਬੈਰੀਕੇਡ ਲਾ ਦਿੱਤੇ ਗਏ ਹਨ ਅਤੇ ਸੁਰੱਖਿਆ ਦਸਤਿਆਂ ਦੀ ਉਚੇਚੀ ਤੈਨਾਤੀ ਕੀਤੀ ਗਈ ਹੈ।
ਇਸ ਸੰਬੰਧ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਇੱਕ ਸਦੀ ਤੋਂ ਵੱਧ ਪੁਰਾਣੇ ਕੇਸ ਦਾ ਫੈਸਲਾ ਦੇਣ ਮਗਰੋਂ ਚੀਫ ਜਸਟਿਸ ਰੰਜਨ ਗੋਗੋਈ, ਅਗਲੇ ਚੀਫ ਜਸਟਿਸ ਸ਼ਰਦ ਅਰਵਿੰਦ ਬੋਬੜੇ ਦੇ ਨਾਲ ਜਸਟਿਸ ਧਨੰਜੇ ਵਾਈ ਚੰਦਰਚੂੜ, ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਐਸ ਅਬਦੁਲ ਨਜ਼ੀਰ ਦੀ ਸੁਰੱਖਿਆ ਵਧਾਈ ਗਈ ਹੈ। ਇਸ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜੱਜਾਂ ਦੀ ਸੁਰੱਖਿਆ ਚੌਕਸੀ ਵਜੋਂ ਵਧਾਈ ਗਈ ਹੈ, ਪਰ ਉਨ੍ਹਾਂ ਨੂੰ ਖਤਰਾ ਹੋਣ ਦੀ ਕੋਈ ਖਾਸ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਕਾਰਨਾਂ ਕਰ ਕੇ ਵਾਧੂ ਜਵਾਨਾਂ ਦੀ ਤੈਨਾਤੀ ਜੱਜਾਂ ਦੇ ਘਰਾਂ 'ਤੇ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਘਰਾਂ ਨੂੰ ਜਾਣ ਵਾਲੀਆਂ ਸੜਕਾਂ 'ਤੇ ਰੋਕਾਂ ਲਾਈਆਂ ਹਨ। ਇਸ ਤੋਂ ਪਹਿਲਾਂ ਜੱਜਾਂ ਦੇ ਘਰ ਪਹਿਰੇਦਾਰ ਸਨ ਅਤੇ ਪੱਕੀ ਸੁਰੱਖਿਆ ਦਿੱਤੀ ਗਈ ਸੀ। ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਵਿੱਚ ਨਵੇਂ ਪ੍ਰਬੰਧ ਕੀਤੇ ਗਏ ਹਨ। ਹਰ ਜੱਜ ਦੇ ਵਾਹਨ ਨਾਲ ਐਸਕਾਰਟ ਵਾਹਨ ਚੱਲਣਗੇ ਜਿਨ੍ਹਾਂ ਵਿੱਚ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਹੋਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼