Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਓਵੈਸੀ ਨੇ ਕਿਹਾ: ਅਸੀਂ ਪੰਜ ਏਕੜ ਦੀ ਖੈਰਾਤ ਨਹੀਂ ਲਵਾਂਗੇ

November 12, 2019 08:06 AM

ਹੈਦਰਾਬਾਦ, 11 ਨਵੰਬਰ (ਪੋਸਟ ਬਿਊਰੋ)- ਏ ਆਈ ਐਮ ਆਈ ਐਮ ਦੇ ਮੁਖੀ ਅਸਦੂਦੀਨ ਓਵੈਸੀ ਨੇ ਸੁਪਰੀਮ ਕੋਰਟ ਵੱਲੋਂ ਅਯੁੱਧਿਆ ਕੇਸ 'ਚ ਸੁਣਾਏ ਗਏ ਫੈਸਲੇ 'ਤੇ ਫਿਰ ਸਵਾਲ ਖੜ੍ਹਾ ਕੀਤਾ ਹੈ।
ਕੱਲ੍ਹ ਇੱਥੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਸਦੁਦੀਨ ਓਵੈਸੀ ਨੇ ਕਿਹਾ, ‘ਜੇ ਬਾਬਰੀ ਮਸਜਿਦ ਹੋਂਦ ਵਿੱਚ ਸੀ ਤਾਂ ਇਸ ਦੀ ਜ਼ਮੀਨ ਉਨ੍ਹਾਂ ਨੂੰ ਕਿਉਂ ਸੌਂਪ ਦਿੱਤੀ ਗਈ, ਜਿਨ੍ਹਾਂ ਨੇ ਇਸ ਨੂੰ ਢਾਹਿਆ ਸੀ। ਜੇ ਇਹ ਹੋਂਦ ਵਿੱਚ ਨਹੀਂ ਸੀ ਤਾਂ ਇਸ ਨੂੰ ਢਾਹੁਣ ਦਾ ਕੇਸ ਕਿਉਂ ਚੱਲਿਆ ਅਤੇ ਇਸ ਕੇਸ 'ਚੋਂ ਲਾਲ ਕ੍ਰਿਸ਼ਨ ਅਡਵਾਨੀ ਦਾ ਨਾਂ ਵਾਪਸ ਕਿਉਂ ਲਿਆ ਗਿਆ ਅਤੇ ਜੇ ਬਾਬਰੀ ਮਸਜਿਦ ਸੀ ਤਾਂ ਇਸ ਦੀ ਜ਼ਮੀਨ ਸਾਨੂੰ ਦਿੱਤੀ ਜਾਵੇ।' ਪਾਰਲੀਮੈਂਟ ਦੇ ਮੈਂਬਰ ਓਵੈਸੀ ਨੇ ਸੁਪਰੀਮ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਦੇਂਦਿਆਂ ਕਿਹਾ, ‘ਇਹ ਬੁਨਿਆਦੀ ਸਵਾਲ ਹੈ। ਅਸੀਂ ਫੈਸਲੇ ਤੋਂ ਸੰਤੁਸ਼ਟ ਨਹੀਂ ਹਾਂ। ਬਾਬਰੀ ਮਸਜਿਦ ਮੇਰਾ ਕਾਨੂੰਨੀ ਅਧਿਕਾਰ ਹੈ। ਮੈਂ ਮਸਜਿਦ ਲਈ ਲੜ ਰਿਹਾ ਹਾਂ, ਜ਼ਮੀਨ ਲੈਣ ਲਈ ਨਹੀਂ।' ਓਵੈਸੀ ਨੇ ਕੱਲ੍ਹ ਟਵੀਟ ਕੀਤਾ, ‘ਮੁਸਲਿਮ ਉਥੇ ਕੀ ਦੇਖਣਗੇ ਜਿੱਥੇ ਕਈ ਸਾਲਾਂ ਤੋਂ ਇੱਕ ਮਜਸਿਦ ਬਈ ਹੋਈ ਸੀ ਤੇ ਉਹ ਇਸ ਵਕਤ ਢਾਹੀ ਜਾ ਚੁੱਕੀ ਹੈ। ਅਦਾਲਤ ਨੇ ਇਹ ਕਹਿੰਦਿਆਂ ਇੱਥੇ ਉਸਾਰੀ ਦੀ ਇਜਾਜ਼ਤ ਦੇ ਦਿੱਤੀ ਹੈ ਕਿ ਇਹ ਜ਼ਮੀਨ ਰਾਮ ਲੱਲਾ ਨਾਲ ਸਬੰਧਤ ਹੈ।' ਉਨ੍ਹਾਂ ਕਿਹਾ, ‘ਸਾਨੂੰ ਵੱਖਰੀ ਜ਼ਮੀਨ ਦੇ ਕੇ ਬੇਇੱਜ਼ਤੀ ਕੀਤੀ ਜਾ ਰਹੀ ਹੈ ਅਤੇ ਸਾਡੇ ਨਾਲ ਮੰਗਤਿਆਂ ਵਾਂਗ ਸਲੂਕ ਨਾ ਕਰੋ। ਅਸੀਂ ਭਾਰਤ ਦੇ ਇੱਜ਼ਤਦਾਰ ਨਾਗਰਿਕ ਹਾਂ। ਅਸੀਂ ਕਾਨੂੰਨੀ ਹੱਕ ਲਈ ਲੜ ਰਹੇ ਹਾਂ।' ਉਨ੍ਹਾਂ ਕਿਹਾ, ‘ਅਸੀਂ ਨਿਆਂ ਮੰਗਦੇ ਹਾਂ, ਭੀਖ ਨਹੀਂ।' ਉਨ੍ਹਾਂ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਅਤੇ ਆਰ ਐਸ ਐਸ ਦੀ ਸੂਚੀ ਵਿੱਚ ਅਜਿਹੀਆਂ ਕਈ ਮਸਜਿਦਾਂ ਹਨ, ਜਿਨ੍ਹਾਂ ਨੂੰ ਉਹ ਮੰਦਰ ਵਿੱਚ ਤਬਦੀਲ ਕਰਨਾ ਚਾਹੁੰਦੇ ਹਨ। ਉਨ੍ਹਾਂ ਸੁਪਰੀਮ ਕੋਰਟ ਦੇ ਫੈਸਲੇ 'ਤੇ ਕਾਂਗਰਸ, ਸਮਾਜਵਾਦੀ ਪਾਰਟੀ, ਬਸਪਾ ਦੀ ਚੁੱਪ 'ਤੇ ਵੀ ਸਵਾਲ ਖੜ੍ਹਾ ਕੀਤਾ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ