Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਲਗਾਤਾਰ ਵਿਰੋਧ ਪ੍ਰਗਟਾਵੇ ਹੋਣ ਪਿੱਛੋਂ ਬੋਲੀਵੀਆ ਦੇ ਰਾਸ਼ਟਰਪਤੀ ਵੱਲੋਂ ਅਸਤੀਫ਼ਾ

November 12, 2019 08:10 AM

ਲਾਪਾਜ਼, 11 ਨਵੰਬਰ, (ਪੋਸਟ ਬਿਊਰੋ)- ਬੋਲੀਵੀਆ ਦੇ ਰਾਸ਼ਟਰਪਤੀ ਏਵੋ ਮੋਰਾਲੇਸ ਨੇ ਆਪਣੇ ਅਸਤੀਫ਼ੇ ਦੀ ਮੰਗ ਦੇ ਲਈ ਸਾਰੇ ਦੇਸ਼ ਵਿਚ ਲਗਾਤਾਰ ਹੋ ਰਹੇ ਵਿਰੋਧ ਕਾਰਨ ਆਖ਼ਰ ਨੂੰ ਅਸਤੀਫ਼ਾ ਦੇ ਦਿੱਤਾ। ਉਨ੍ਹਾਨੇ ਅਸਤੀਫ਼ਾ ਆਪਣੇ ਦੇਸ਼ ਦੀ ਫ਼ੌਜ ਦੇ ਮੁਖੀ ਜਨਰਲ ਵਿਲੀਅਮਜ਼ ਕਲੀਮਨ ਦੇ ਬਿਆਨ ਦੇ ਇਕ ਦਿਨ ਬਾਅਦ ਦਿੱਤਾ ਹੈ।
ਵਰਨਣ ਯੋਗ ਹੈ ਕਿ ਰਾਸ਼ਟਰਪਤੀ ਮੋਰਾਲੇਸ ਦੇ ਖ਼ਿਲਾਫ਼ ਆਪਣੇ ਦੇਸ਼ ਦੇ ਲੋਕਾਂ ਦਾ ਜ਼ਬਰਦਸਤ ਵਿਰੋਧ ਦੇਖਣ ਦੇ ਬਾਅਦ ਜਨਰਲ ਕਲੀਮਨ ਨੇ ਸ਼ਨਿਚਰਵਾਰ ਨੂੰ ਉਨ੍ਹਾਂ ਨੂੰ ਅਸਤੀਫ਼ਾ ਦੇਣ ਨੂੰ ਕਿਹਾ ਸੀ। ਮੋਰਾਲੇਸ ਦੇ ਵਿਰੋਧ ਵਿਚ ਪੁਲਿਸ ਵਾਲੇ ਵੀ ਕਈ ਅਹਿਮ ਥਾਵਾਂਦੀ ਸੁਰੱਖਿਆ ਦੇਣ ਤੋਂਇਨਕਾਰ ਕਰ ਚੁੱਕੇ ਸਨ। ਇਸ ਦੌਰਾਨ ਸਰਕਾਰ ਦੇ ਵਿਰੋਧੀਆਂ ਤੇ ਸਮਰਥਕਾਂ ਵਿਚਾਲੇ ਝੜਪ ਵਿਚ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਸੌ ਤੋਂਵੱਧ ਜ਼ਖ਼ਮੀ ਹੋਏ ਹਨ।ਚੌਥੀ ਵਾਰ ਦੇਸ਼ ਦੀ ਸੱਤਾ ਉੱਤੇ ਕਾਬਜ਼ ਹੋਏ ਮੋਰਾਲੇਸ ਉੱਤੇ ਪਿਛਲੀਆਂ ਰਾਸ਼ਟਰਪਤੀ ਚੋਣਾਂ ਵਿਚ ਘਪਲੇਬਾਜ਼ੀ ਦਾ ਦੋਸ਼ ਹੈ।
ਆਰਗੇਨਾਈਜੇਸ਼ਨ ਆਫ ਅਮਰੀਕਨ ਸਟੇਟਸ (ਓਏ ਐੱਸ) ਨੇ ਬੀਤੀ 20 ਅਕਤੂਬਰ ਨੂੰ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਘਪਲੇਬਾਜ਼ੀ ਦੀ ਗੱਲ ਕਹੀ ਸੀ। ਮੋਰਾਲੇਸ ਨੇ ਵੋਟਿੰਗ ਪਿੱਛੋਂ ਆਪਣੀ ਇਕਤਰਫ਼ਾ ਜਿੱਤ ਹੋਣ ਦਾ ਐਲਾਨ ਕਰ ਦਿੱਤਾ ਸੀ, ਪਰ ਆਖਰ ਐਤਵਾਰ ਨੂੰ ਆਪਣਾ ਅਸਤੀਫ਼ਾ ਦੇਸ਼ ਦੀ ਪਾਰਲੀਮੈਂਟ ਨੂੰ ਸੌਂਪ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ