Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਸਪੇਨ ਦੀਆਂ ਚੋਣਾਂ ਦੌਰਾਨ ਕਿਸੇ ਦਾ ਵੀ ਸਪੱਸ਼ਟ ਬਹੁਮਤ ਨਹੀਂ ਆ ਸਕਿਆ

November 12, 2019 08:11 AM

* ਸੱਜੇ ਪੱਖੀ ਪਾਰਟੀ ਵੱਡੀ ਕਿੰਗ ਮੇਕਰ ਵਜੋਂ ਉੱਭਰੀ

ਮੈਡ੍ਰਿਡ, 11 ਨਵੰਬਰ, (ਪੋਸਟ ਬਿਊਰੋ)- ਸਪੇਨ ਵਿਚ ਕੁਝ ਸਾਲਾਂ ਵਿਚ ਹੋਈ ਚੌਥੀ ਚੋਣ ਪਿੱਛੋਂ ਇਸ ਦੇਸ਼ ਦੇਅੰਦਰੂਨੀ ਉਲਝਣ ਦੀ ਸਥਿਤੀ ਵਿਚ ਫਸਣ ਦੀ ਸੰਭਾਵਨਾ ਪੈਦਾ ਹੋ ਗਈ ਹੈ।
ਵਰਨਣ ਯੋਗ ਹੈ ਕਿ ਸਪੇਨ ਪਹਿਲਾਂ ਤੋਂ ਗੜਬੜ ਵਰਗੀ ਸਿਆਸੀ ਹਾਲਤ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਸ ਐਤਵਾਰ ਨੂੰ ਹੋਈਆਂ ਚੋਣਾਂਵਿੱਚ ਕਿਸੇ ਨੂੰ ਵੀ ਬਹੁਮਤ ਮਿਲਣ ਦਾ ਸੰਕੇਤ ਨਹੀਂ ਮਿਲਿਆ, ਪਰ 10 ਸਾਲਾਂ ਵਿਚ ਪਹਿਲੀ ਵਾਰ ਸੱਜੇ ਪੱਖੀ ਵਾਕਸ ਪਾਰਟੀ ਇਕ ਵੱਡੇ ਸਿਆਸੀ ਖਿਡਾਰੀ ਵਜੋਂ ਸਾਹਮਣੇ ਆਈ ਹੈ।
ਇਨ੍ਹਾਂ ਚੋਣਾਂ ਤੋਂ ਪਹਿਲਾਂ ਰਾਜ ਕਰ ਰਹੀ ਪ੍ਰਧਾਨ ਮੰਤਰੀ ਪੈਡਰੋ ਸਾਂਚੇਜ ਦੀ ਸੋਸ਼ਲਿਸਟ ਪਾਰਟੀ ਨੇ ਤਾਜ਼ਾਂ ਚੋਣਾਂ ਦੇ ਦੌਰਾਨ ਫਿਰ ਸਭ ਤੋਂਵੱਧ 120 ਸੀਟਾਂ ਜਿੱਤੀਆਂ ਹਨ, ਪ੍ਰੰਤੂ 350 ਸੀਟਾਂ ਵਾਲੀ ਪਾਰਲੀਮੈਂਟ ਵਿਚ ਬਹੁਮਤ ਦੇ ਅੰਕੜੇ ਤੋਂ ਦੂਰ ਰਹਿ ਗਈ ਹੈ। ਸਰਕਾਰ ਬਣਾਉਣ ਲਈ ਇਸ ਪਾਰਟੀ ਨੂੰ ਕਈ ਧਿਰਾਂ ਨਾਲ ਸਮਝੌਤਾ ਕਰਨਾ ਪੈ ਸਕਦਾ ਹੈ। ਇਸ ਤੋਂ ਪਹਿਲਾਂ ਅਪ੍ਰੈਲ ਵਿਚ ਹੋਈਆਂ ਚੋਣਾਂ ਪਿੱਛੋਂ ਸਰਕਾਰ ਬਣਾਉਣ ਜੋਗਾ ਸਮਰਥਨ ਨਾ ਮਿਲਣ ਕਾਰਨ ਹੀ ਸਾਂਚੇਜ ਨੇ ਇਹ ਨਵੀਂਆਂ ਚੋਣਾਂ ਕਰਵਾਈਆਂ ਸਨ। ਇਸ ਐਤਵਾਰ ਨੂੰ ਦਿੱਤੇ ਭਾਸ਼ਣ ਵਿਚ ਸਾਂਚੇਜ ਨੇ ਫਿਰ ਪ੍ਰਾਗਰੈੱਸਿਵ ਸਰਕਾਰ ਬਣਾਉਣ ਦਾ ਵਾਅਦਾ ਕੀਤਾ ਸੀ। ਆਪਣੀ ਪਾਰਟੀ ਦੀ ਅਗਲੀ ਐਗਜ਼ੈਕਟਿਵ ਬੈਠਕ ਪਿੱਛੋਂ ਉਨ੍ਹਾਂ ਦੀ ਯੋਜਨਾ ਸਾਹਮਣੇ ਆ ਸਕਦੀ ਹੈ। ਚੋਣ ਤੋਂ ਪਹਿਲਾਂ ਦੇ ਅੰਦਾਜ਼ਿਆਂ ਦੇ ਬਾਵਜੂਦ ਸਾਂਚੇਜ ਨੇ ਚੋਣ ਵਿਚ ਬਹੁਮਤ ਮਿਲਣ ਦੀ ਆਸ ਪ੍ਰਗਟਾਈ ਸੀ, ਪ੍ਰੰਤੂ ਅਪ੍ਰੈਲ ਦੀਆਂ ਚੋਣਾਂਤੋਂ ਉਨ੍ਹਾਂ ਦੀ ਪਾਰਟੀ ਨੂੰ ਤਿੰਨ ਸੀਟਾਂ ਘੱਟ ਮਿਲੀਆਂ ਹਨ ਤੇ ਕਰੀਬੀ ਸਹਿਯੋਗੀ ਖੱਬੇ ਪੱਖੀ ਯੂਨਾਈਟਿਡ ਵੀ ਕੈਨ ਪਾਰਟੀ 42 ਤੋਂ ਘੱਟ ਕੇ 35 ਉੱਤੇ ਰਹਿ ਗਈ ਹੈ।
ਸਪੇਨ ਦੇ ਮੀਡੀਆ ਮੁਤਾਬਕ ਲੋਕ ਰਾਏ ਵਿੱਚ ਸਾਂਚੇਜ ਫੇਲ੍ਹ ਹੋਏ ਹਨ ਤੇ ਸਰਕਾਰ ਬਣਾਉਣਾ ਔਖਾ ਹੋ ਗਿਆ ਹੈ। ਅਗਲੇ ਹਫ਼ਤਿਆਂ ਵਿਚ ਪਾਰਲੀਮੈਂਟ ਮੈਂਬਰਾਂ ਨੂੰ ਸਦਨ ਦੇ ਸਪੀਕਰ ਦੀ ਚੋਣ ਕਰਨੀ ਪਵੇਗੀ ਤੇ ਫਿਰ ਕਿੰਗ ਫਿਲਿਪ ਅਤੇ ਪਾਰਟੀ ਆਗੂਆਂ ਵਿਚਾਲੇ ਗੱਲਬਾਤ ਹੋਵੇਗੀ। ਆਸ ਹੈ ਕਿ ਸਾਂਚੇਜ ਨੂੰ ਨਵੀਂ ਸਰਕਾਰ ਬਣਾਉਣ ਨੂੰ ਕਿਹਾ ਜਾਏਗਾ।ਇਸ ਚੋਣ ਵਿਚ ਦੂਜਾ ਸਭ ਤੋਂ ਵੱਡਾ ਪੱਖ ਇਹ ਹੈ ਕਿ ਸੈਂਟਿਆਗੋ ਅਬਾਸਕਲ ਦੀ ਅਗਵਾਈ ਵਾਲੀ ਸੱਜੇ ਪੱਖੀ ਵਾਕਸ ਪਾਰਟੀ ਦੀਆਂ ਸੀਟਾਂ ਦੀ ਗਿਣਤੀ ਵਧ ਕੇ 52 ਹੋ ਗਈ ਅਤੇ ਇਹ ਪਾਰਟੀ ਤੀਜੀ ਵੱਡੀ ਸ਼ਕਤੀ ਬਣੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ