Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਮੈਂ ਅਤੇ ਆਯੁਸ਼ਮਾਨ ਹਿੱਟ ਦੀ ਹੈਟਿ੍ਰਕ ਲਾਉਣ ਵਾਲੇ ਹਾਂ : ਭੂਮੀ

November 12, 2019 08:21 AM

ਹਾਲੀਆ ਰਿਲੀਜ਼ ਫਿਲਮ ‘ਬਾਲਾ’ ਆਯੁਸ਼ਮਾਨ ਖੁਰਾਣਾ ਅਤੇ ਭੂਮੀ ਪੇਡਨੇਕਰ ਦੀ ਇਕੱਠਿਆਂ ਤੀਸਰੀ ਫਿਲਮ ਹੈ। ਇਸ ਤੋਂ ਪਹਿਲਾਂ ਉਹ ‘ਦਮ ਲਗੀ ਕੇ ਹਈਸ਼ਾ’ ਅਤੇ ‘ਸ਼ੁਭ ਮੰਗਲ ਸਾਵਧਾਨ’ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਫਿਲਮ ਨੂੰ ਲੈ ਕੇ ਪਬਲਿਕ ਦਾ ਰਿਸਪਾਂਸ ਦੇਖ ਕੇ ਭੂਮੀ ਨੂੰ ਯਕੀਨ ਹੈ ਕਿ ਦੋਵੇਂ ਹਿੱਟ ਫਿਲਮਾਂ ਦੀ ਹੈਟਿ੍ਰਕ ਲਗਾਉਣ ਵਿੱਚ ਸਫਲ ਹੋਣਗੇ। ਉਹ ਕਹਿੰਦੀ ਹੈ, ‘‘ਹਰ ਕੋਈ ਮੈਨੂੰ ਕਹਿੰਦਾ ਹੈ ਕਿ ਮੈਂ ਇਸ ਭੂਮਿਕਾ ਨੂੰ ਨਿਭਾ ਕੇ ਆਪਣੀ ਬਹਾਦਰੀ ਦਾ ਸਬੂਤ ਦਿੱਤਾ ਹੈ, ਪਰ ਮੈਂ ਉਨ੍ਹਾਂ ਨੂੰ ਦੱਸਦੀ ਹਾਂ ਕਿ ਮੈਂ ਖੁਦ ਨੂੰ ਕਲਾਕਾਰ ਦੇ ਰੂਪ ਵਿੱਚ ਦੇਖਦੀ ਹਾਂ। ਇੱਕ ਅਜਿਹੇ ਵਿਅਕਤੀ ਦੇ ਰੂਪ ਵਿੱਚ ਜੋ ਖੁਦ ਨੂੰ ਸਥਾਪਤ ਕਰਨਾ ਚਾਹੁੰਦਾ ਹੈ ਤੇ ਫਿਲਮ ਵਿੱਚ ਇੱਕ ਕਿਰਦਾਰ ਬਣਨਾ ਚਾਹੁੰਦਾ ਹੈ, ਕਿਉਂਕਿ ਇਹੀ ਮਹੱਤਵਪੂਰਨ ਹੈ। ਮੈਂ ਸਕਰੀਨ 'ਤੇ ਕਿਹੋ ਜਿਹੀ ਦਿਸ ਰਹੀ ਹਾਂ, ਇਸ ਬਾਰੇ ਵਿੱਚ ਮੈਂ ਹਮੇਸ਼ਾ ਨਹੀਂ ਸੋਚ ਸਕਦੀ ਕਿਉਂਕਿ ਇਸ ਨਾਲ ਫਿਲਮ ਦੇ ਵਿਜਨ ਅਤੇ ਆਪਣੀ ਮਰਜ਼ੀ ਨਾਲ ਚੁਣੇ ਗਏ ਕਿਰਦਾਰ ਨੂੰ ਨੁਕਸਾਨ ਹੋਵੇਗਾ। ਬਹਰਹਾਲ ਮੈਨੂੰ ਖੁਸ਼ੀ ਹੈ ਕਿ ਮੇਰੇ ਕਿਰਦਾਰ ਨੂੰ ਇੰਨਾ ਪਿਆਰ ਅਤੇ ਪ੍ਰਸ਼ੰਸਾ ਮਿਲ ਰਹੀ ਹੈ। ਉਮੀਦ ਹੈ ਕਿ ਮੈਂ ਅਤੇ ਆਯੁਸ਼ਮਾਨ ਇਸ ਫਿਲਮ ਦੇ ਨਾਲ ਹੀ ਹਿੱਟ ਦੀ ਹੈਟਿ੍ਰਕ ਲਗਾਉਣ ਵਿੱਚ ਸਫਲ ਹੋ ਸਕਣਗੇ।”
ਫਿਲਮ ‘ਬਾਲਾ' ਨੂੰ ਜਬਰਦਸਤ ਗ੍ਰੋਥ ਮਿਲੀ। ਦੂਸਰੇ ਦਿਨ ਫਿਲਮ ਨੇ ਕਰੀਬ 15.75 ਕਰੋੜ ਰੁਪਏ ਦਾ ਬਿਜਨਿਸ ਕੀਤਾ, ਜੋ ਸ਼ੁੱਕਰਵਾਰ ਦੇ ਮੁਕਾਬਲੇ ਲਗਭਗ 60 ਫੀਸਦੀ ਵੱਧ ਸੀ। ਖਾਸ ਗੱਲ ਇਹ ਹੈ ਕਿ ਇਹ ਵਾਧਾ ਤਦ ਹੋਇਆ ਹੈ, ਜਦ ਕਿ ਅਯੁੱਧਿਆ ਕੇਸ 'ਤੇ ਸੁਪਰੀਮ ਕੋਰਟ ਦੇ ਫੈਸਲੇ ਦੇ ਕਾਰਨ ਕਈ ਸ਼ਹਿਰਾਂ ਵਿੱਚ ਸਿਨੇਮਾ ਹਾਲ ਬੰਦ ਹੋ ਰਹੇ ਸਨ। ਘਰੇਲੂ ਬਾਕਸ ਆਫਿਸ 'ਤੇ ਫਿਲਮ ਦੇ ਦੋ ਦਿਨਾਂ ਦਾ ਕੁੱਲ ਕੁਲੈਕਸ਼ਨ 25.88 ਕਰੋੜ ਰੁਪਏ ਹੋ ਗਿਆ। ਦਰਸ਼ਕਾਂ ਦੇ ਨਾਲ ਨਾਲ ਬਾਲੀਵੁੱਡ ਹਸਤੀਆਂ ਨੇ ਵੀ ਇਸ ਫਿਲਮ ਦੀ ਕਾਫੀ ਤਾਰੀਫ ਕੀਤੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ