Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਡੌਨ ਚੈਰੀ ਦੀਆਂ ਟਿੱਪਣੀਆਂ ਨਿਰਾਸ਼ਾਜਨਕ : ਸੱਜਣ

November 12, 2019 07:07 PM

ਟੋਰਾਂਟੋ, 12 ਨਵੰਬਰ (ਪੋਸਟ ਬਿਊਰੋ) : ਕੈਨੇਡਾ ਦੇ ਰੱਖਿਆ ਮੰਤਰੀ ਨੇ ਡੌਨ ਚੈਰੀ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਹਿਸਟਰੀ ਦੀ ਕਲਾਸ ਲਾਉਣ।
ਸੋਮਵਾਰ ਨੂੰ ਹਰਜੀਤ ਸੱਜਣ ਨੇ ਆਖਿਆ ਕਿ ਇਮੀਗ੍ਰੈਂਟਸ ਤੇ ਪੌਪੀਜ਼ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਕਾਰਨ ਨਾ ਸਿਰਫ ਹਾਕੀ ਕੋਚ ਨੂੰ ਆਪਣੀ ਨੌਕਰੀ ਤੋਂ ਹੱਥ ਧੁਆਉਣੇ ਪਏ ਸਗੋਂ ਇਹ ਸਾਰਿਆਂ ਲਈ ਇੱਕ ਸਬਕ ਹੈ ਕਿ ਸਾਨੂੰ ਹੋਰ ਬਹੁਤ ਕੁੱਝ ਸਿੱਖਣ ਤੇ ਸਮਝਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਇਸ ਤਰ੍ਹਾਂ ਦੀਆਂ ਟਿੱਪਣੀਆਂ ਸੁਣਕੇ ਸਾਡੇ ਸ਼ਹੀਦਾਂ ਨੂੰ ਕਿੰਨੀ ਨਿਰਾਸ਼ਾ ਹੁੰਦੀ। ਜਿ਼ਕਰਯੋਗ ਹੈ ਕਿ ਸੋਮਵਾਰ ਨੂੰ ਸਪੋਰਟਸਨੈੱਟ ਵੱਲੋਂ ਚੈਰੀ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ। ਇਸ ਤੋਂ ਪਹਿਲਾਂ ਚੈਰੀ ਨੇ ਇਹ ਟਿੱਪਣੀ ਕੀਤੀ ਸੀ ਕਿ ਇੰਮੀਗ੍ਰੈਂਟਸ ਚੰਦ ਪੈਸੇ ਖਰਚ ਕੇ ਪੌਪੀਜ਼ ਵੀ ਨਹੀਂ ਖਰੀਦਦੇ ਤੇ ਅਜਿਹਾ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਨਹੀਂ ਦਿੰਦੇ।
ਇੱਕ ਇੰਟਰਵਿਊ ਵਿੱਚ ਸੱਜਣ ਨੇ ਆਖਿਆ ਕਿ ਮਸ਼ਹੂਰ ਕੰਮੈਂਟੇਟਰ ਵੱਲੋਂ ਕੀਤੀਆਂ ਗਈਆਂ ਇਸ ਤਰ੍ਹਾਂ ਦੀਆਂ ਟਿੱਪਣੀਆਂ ਕਾਫੀ ਨਿਰਾਸ਼ਾਜਨਕ ਹਨ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਜਿਸ ਤਰ੍ਹਾਂ ਦਾ ਗੁੱਸਾ ਫੁੱਟਿਆ ਉਹ ਬਿਲਕੁਲ ਸਹੀ ਸੀ। ਉਨ੍ਹਾਂ ਆਖਿਆ ਕਿ ਅਸੀਂ ਸਰਕਾਰ ਵਜੋਂ, ਕਮਿਊਨਿਟੀਜ਼ ਵਜੋਂ ਉਨ੍ਹਾਂ ਸ਼ਹਾਦਤਾਂ ਬਾਰੇ ਕਿਵੇਂ ਸਮਝਾਈਏ ਜਿਹੜੀਆਂ ਸਾਰਿਆਂ ਵੱਲੋਂ ਦਿੱਤੀਆਂ ਗਈਆਂ, ਤਾਂ ਕਿ ਇਸ ਤਰ੍ਹਾਂ ਦੀਆਂ ਟਿੱਪਣੀਆਂ ਨਾ ਕੀਤੀਆਂ ਜਾਣ? ਕਿਉਂਕਿ ਜੇ ਕੋਈ ਇਤਿਹਾਸ ਜਾਣਦਾ ਹੈ ਤਾਂ ਇਸ ਤਰ੍ਹਾਂ ਦੀਆਂ ਟਿੱਪਣੀਆਂ ਨਾ ਹੁੰਦੀਆਂ।
ਚੈਰੀ ਦੀਆਂ ਟਿੱਪਣੀਆਂ ਦੀ ਆਲੋਚਨਾ ਕਰਨ ਵਾਲੇ ਫੌਜੀ ਤੇ ਸਿਆਸੀ ਆਗੂਆਂ ਵਿੱਚੋਂ ਸੱਜਣ ਲੇਟੈਸਟ ਹਨ। ਇਨ੍ਹਾਂ ਤੋਂ ਪਹਿਲਾਂ ਵੈਟਰਨ ਮਾਮਲਿਆਂ ਬਾਰੇ ਮੰਤਰੀ ਲਾਰੈਂਸ ਮੈਕੌਲੇ ਨੇ ਇਨ੍ਹਾਂ ਟਿੱਪਣੀਆਂ ਨੂੰ ਗੈਰ ਵਾਜਿਬ ਦੱਸਿਆ ਸੀ। ਡਿਫੈਂਸ ਚੀਫ ਜਨਰਲ ਜੌਨਾਥਨ ਵੈਂਸ ਨੇ ਆਖਿਆ ਕਿ ਕਿਸੇ ਨੂੰ ਵੀ ਪੌਪੀ ਧਾਰਨ ਕਰਨ ਵਿੱਚ ਸ਼ਰਮਿੰਦਗੀ ਨਹੀਂ ਹੋਣੀ ਚਾਹੀਦੀ। ਜਿ਼ਕਰਯੋਗ ਹੈ ਕਿ ਸੱਜਣ ਦਾ ਜਨਮ ਭਾਰਤ ਵਿੱਚ ਹੋਇਆ ਤੇ ਉਹ ਪੰਜ ਸਾਲ ਦੀ ਉਮਰ ਵਿੱਚ ਹੀ ਆਪਣੇ ਮਾਪਿਆਂ ਨਾਲ ਕੈਨੇਡਾ ਆ ਵੱਸੇ ਸਨ। ਉਨ੍ਹਾਂ ਆਪਣਾ ਬਹੁਤਾ ਸਮਾਂ ਕੈਨੇਡੀਅਨ ਆਰਮਡ ਫੋਰਸਿਜ਼ ਵਿੱਚ ਰਹਿ ਕੇ ਬੋਸਨੀਆ ਤੇ ਹਰਜ਼ੇਗੋਵਿਨਾ ਤੇ ਅਫਗਾਨਿਸਤਾਨ ਵਿੱਚ ਸੇਵਾ ਨਿਭਾਈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ