Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਅਮਰੀਕੀ ਤੇ ਜਰਮਨ ਅੱਤਵਾਦੀਆਂ ਨੂੰ ਤੁਰਕੀ ਨੇ ਅਪਣੇ ਦੇਸ਼ ਤੋਂ ਕੱਢਿਆ

November 13, 2019 08:11 AM

ਅੰਕਾਰਾ, 12 ਨਵੰਬਰ (ਪੋਸਟ ਬਿਊਰੋ)- ਤੁਰਕੀ ਨੇ ਆਪਣੀ ਕੈਦ ਵਿਚ ਮੌਜੂਦ ਇਸਲਾਮਿਕ ਸਟੇਟ (ਆਈ ਐਸ) ਦੇ ਵਿਦੇਸ਼ੀ ਅੱਤਵਾਦੀਆਂ ਨੂੰ ਦੇਸ਼ ਤੋਂ ਕੱਢਣਾ ਸ਼ੁਰੂ ਕਰ ਦਿੱਤਾ ਹੈ। ਇਕ ਅਮਰੀਕੀ ਤੇ ਇੱਕ ਜਰਮਨ ਨਾਗਰਿਕ ਨਾਲ ਉਸ ਨੇ ਇਸ ਦੀ ਸ਼ੁਰੂਆਤ ਕਰ ਦਿੱਤੀ ਹੈ, ਪਰ ਇਨ੍ਹਾਂ ਨੂੰ ਕਿਥੇ ਭੇਜਿਆ ਜਾਣਾ ਹੈ, ਇਹ ਨਹੀਂ ਦੱਸਿਆ।
ਵਰਨਣ ਯੋਗ ਹੈ ਕਿ ਤੁਰਕੀ ਦੇ ਗ੍ਰਹਿ ਮੰਤਰੀ ਸੁਲੇਮਾਨ ਸੋਲਿਯੂ ਨੇ ਪਿਛਲੇ ਹਫਤੇ ਇਹ ਚਿਤਾਵਨੀ ਦਿੱਤੀ ਸੀ ਕਿ ਆਈ ਐਸ ਨਾਲ ਸਬੰਧ ਰੱਖਣ ਵਾਲੇ ਵਿਦੇਸ਼ੀ ਲੜਕਿਆਂ ਨੂੰ ਤੁਰਕੀ ਸੋਮਵਾਰ ਨੂੰ ਉਨ੍ਹਾਂ ਦੇ ਮੂਲ ਦੇਸ਼ ਭੇਜਣਾ ਸ਼ੁਰੂ ਕਰ ਦੇਵੇਗਾ, ਭਾਵੇਂ ਉਨ੍ਹਾਂ ਦੇ ਦੇਸ਼ ਨੇ ਉਨ੍ਹਾਂ ਦੀ ਨਾਗਰਿਕਤਾ ਖਤਮ ਕਰ ਦਿੱਤੀ ਹੋਵੇ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਆਈ ਐਸ ਦੇ ਵਿਦੇਸ਼ੀ ਬੰਦਿਆਂ ਲਈ ਤੁਰਕੀ ਕੋਈ ਹੋਟਲ ਨਹੀਂ ਹੈ।
ਸਰਕਾਰੀ ਨਿਊਜ਼ ਏਜੰਸੀ ਅਨਾਦੋਲੂ ਨੇ ਗ੍ਰਹਿ ਮੰਤਰਾਲੇ ਦੇ ਬੁਲਾਰੇ ਇਸਮਾਈਲ ਕਤਾਕਲੀ ਦੇ ਹਵਾਲੇ ਨਾਲ ਕਿਹਾ ਕਿ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਪਿੱਛੋਂ ਸੋਮਵਾਰ ਨੂੰ ਇਕ ਅਮਰੀਕੀ ਤੇ ਇਕ ਜਰਮਨ ਅੱਤਵਾਦੀ ਵਾਪਸ ਕੀਤਾ ਗਿਆ ਹੈ। ਆਉਂਦੇ ਦਿਨਾਂ ਵਿਚ 23 ਹੋਰ ਵਿਦੇਸ਼ੀ ਅੱਤਵਾਦੀਆਂ ਨੂੰ ਭੇਜਿਆ ਜਾਵੇਗਾ। ਇਨ੍ਹਾਂ ਵਿਚ ਫਰਾਂਸ ਦੇ ਗਿਆਰਾਂ, ਜਰਮਨੀ ਦੇ 9 ਅਤੇ ਆਇਰਲੈਂਡ ਦੇ ਦੋ ਨਾਗਰਿਕ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਵਿਦੇਸ਼ੀ ਅੱਤਵਾਦੀਆਂ ਨੂੰ ਵਾਪਸ ਭੇਜਿਆ ਜਾਣਾ ਹੈ, ਉਨ੍ਹਾਂ ਦੀ ਨਾਗਰਿਕਤਾ ਪਤਾ ਲਾਉਣ ਦਾ ਕੰਮ ਲਗਭਗ ਪੂਰਾ ਕਰ ਲਿਆ ਗਿਆ ਹੈ ਤੇ ਸਬੰਧਿਤ ਦੇਸ਼ਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਸਰਕਾਰੀ ਨਿਊਜ਼ ਚੈਨਲ ਟੀ ਆਰ ਟੀ ਹੈਬਰ ਦੇ ਮੁਤਾਬਕ ਤੁਰਕੀ ਦਾ ਟੀਚਾ ਲਗਭਗ 2500 ਵਿਦੇਸ਼ੀ ਅੱਤਵਾਦੀਆਂ ਨੂੰ ਦੇਸ਼ ਤੋਂ ਕੱਢਣਾ ਹੈ। ਇਨ੍ਹਾਂ ਵਿਚ ਜ਼ਿਆਦਾਤਰ ਯੂਰਪੀ ਯੂਨੀਅਨ ਦੇ ਦੇਸ਼ਾਂ ਦੇ ਲੋਕ ਹਨ। ਇਸ ਸਮੇਂ ਤੁਰਕੀ ਵਿੱਚ 12 ਕੇਂਦਰਾਂ ਵਿਚ 813 ਅੱਤਵਾਦੀ ਕੈਦ ਹਨ। ਤੁਰਕੀ ਨੇ ਫਰਾਂਸ ਸਣੇ ਯੂਰਪੀ ਯੂਨੀਅਨ ਦੇ ਦੇਸ਼ਾਂ ਨੂੰ ਕਈ ਵਾਰ ਆਪਣੇ ਨਾਗਰਿਕਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ। ਡੈਨਮਾਰਕ, ਜਰਮਨੀ ਅਤੇ ਬ੍ਰਿਟੇਨ ਨੇ ਆਈ ਐਸ ਨਾਲ ਜੁੜੇ ਕੁਝ ਅੱਤਵਾਦੀਆਂ ਦੀ ਨਾਗਰਿਕਤਾ ਖਤਮ ਕਰ ਦਿੱਤੀ ਹੈ।
ਸੀਰੀਆ ਦੇ ਉੱਤਰ-ਪੂਰਬੀ ਇਲਾਕੇ ਵਿਚ ਫਸੇ ਹੋਏ ਹਜ਼ਾਰਾਂ ਬੱਚੇ ਆਪਣੇ ਦੇਸ਼ ਪਰਤਣ ਦੀ ਉਡੀਕ ਕਰ ਰਹੇ ਹਨ। ਇਸ ਇਲਾਕੇ ਵਿਚ ਯੂਨੀਸੇਫ ਦੇ ਪ੍ਰਤੀਨਿਧ ਨੇ ਸੋਮਵਾਰ ਨੂੰ ਕਿਹਾ ਕਿ ਅਸੀਂ ਕਈ ਮਹੀਨਿਆਂ ਤੋਂ ਇਨ੍ਹਾਂ ਬੱਚਿਆਂ ਨਾਲ ਹਾਂ। ਇਸ ਮਸਲੇ ਨੂੰ ਹੱਲ ਕਰਨ ਵਿਚ ਪਹਿਲਾਂ ਹੀ ਦੇਰ ਹੋ ਚੁਕੀ ਹੈ ਤੇ ਇਕ-ਇਕ ਦਿਨ ਦੇਰੀ ਇਸ ਨੂੰ ਮੁਸ਼ਕਲ ਬਣਾ ਰਹੀ ਹੈ। ਯੂਨੀਸੇਫ ਦੇ ਪ੍ਰਤੀਨਿਧ ਫ੍ਰੈਨ ਇਕਵਿਜ਼ਾ ਨੇ ਕਿਹਾ ਕਿ 60 ਤੋਂ ਵੱਧ ਦੇਸ਼ਾਂ ਦੇ ਅੱਤਵਾਦੀਆਂ ਦੇ 28 ਹਜ਼ਾਰ ਬੱਚੇ ਸੀਰੀਆ ਦੇ ਉੱਤਰ-ਪੂਰਬੀ ਇਲਾਕੇ ਵਿਚ ਫਸੇ ਹਨ। ਇਨ੍ਹਾਂ ਵਿਚੋਂ 80 ਫੀਸਦੀ ਤੋਂ ਵੱਧ ਦੀ 12 ਸਾਲ ਤੋਂ ਘੱਟ ਉਮਰ ਅਤੇ ਪੰਜ ਸਾਲ ਤੋਂ ਘੱਟ ਉਮਰ ਦੇ 50 ਫੀਸਦੀ ਹਨ। ਇਨ੍ਹਾਂ ਬੱਚਿਆਂ ਨੂੰ ਕੁਰਦ ਅਧਿਕਾਰੀਆਂ ਅਤੇ ਸੀਰੀਅਨ ਡੈਮੋਕ੍ਰੇਟਿਕ ਫੋਰਸਿਜ਼ ਦੇ ਕੰਟਰੋਲ ਵਾਲੇ ਕੈਂਪਾਂ ਵਿੱਚ ਰੱਖਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ