Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਇਜ਼ਰਾਈਲੀ ਹਮਲੇ ਵਿੱਚ ਇਸਲਾਮੀ ਜਿਹਾਦ ਦਾ ਕਮਾਂਡਰ ਮਾਰ ਦਿੱਤਾ ਗਿਆ

November 13, 2019 08:13 AM

ਗਾਜ਼ਾ ਪੱਟੀ, 12 ਨਵੰਬਰ (ਪੋਸਟ ਬਿਊਰੋ)- ਇਜ਼ਰਾਈਲ ਨੇ ਮੰਗਲਵਾਰ ਨੂੰ ਗਾਜ਼ਾ ਪੱਟੀ ਉੱਤੇ ਹਮਲੇ ਵਿਚ ਈਰਾਨ ਪੱਖੀ ਫ਼ਲਸਤੀਨੀ ਅੱਤਵਾਦੀ ਜਥੇਬੰਦੀ ਇਸਲਾਮਿਕ ਜਿਹਾਦ ਦੇ ਚੋਟੀ ਦੇ ਕਮਾਂਡਰ ਬਹਾ ਅਬੂ ਅਲ ਅੱਤਾ ਨੂੰ ਮਾਰ ਦਿੱਤਾ। ਇਸ ਪਿੱਛੋਂ ਅੱਤਵਾਦੀ ਜਥੇਬੰਦੀ ਨੇ ਤਲ ਅਵੀਵ ਸਮੇਤ ਇਜ਼ਰਾਈਲ ਦੇ ਕਈ ਸ਼ਹਿਰਾਂ ਉੱਤੇ ਰਾਕਟ ਦਾਗ਼ੇ।
ਇਸ ਸੰਬੰਧ ਵਿੱਚ ਇਜ਼ਰਾਈਲ ਦਾ ਦੋਸ਼ ਹੈ ਕਿ ਅਲ ਅੱਤਾ ਨੇ ਸਰਹੱਦ ਪਾਰੋਂ ਨਾ ਕੇਵਲ ਕਈ ਹਮਲੇ ਕੀਤੇ ਸਨ, ਸਗੋਂ ਉਹ ਹੋਰ ਹਮਲਿਆਂ ਦੀ ਯੋਜਨਾ ਬਣਾ ਰਿਹਾ ਸੀ। ਉਹ ਗਾਜ਼ਾ ਵਿਚਲੇ ਸੱਤਾਧਾਰੀ ਹਮਾਸ ਗਰੁੱਪ ਲਈ ਵੀ ਨਵੀਆਂ ਚੁਣੌਤੀਆਂ ਪੈਦਾ ਕਰ ਰਿਹਾ ਸੀ। ਇਸਰਾਈਲ ਨੇ ਸੀਰੀਆ ਦੀ ਰਾਜਧਾਨੀ ਦਮਿਸ਼ਕ ਵਿਚ ਵੀ ਇਸਲਾਮੀ ਜਿਹਾਦ ਨਾਲ ਜੁੜੇ ਸਿਆਸੀ ਆਗੂ ਅਕਰਮ ਅਲ ਅਜੌਰੀ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਹਮਲਾ ਕੀਤਾ ਸੀ। ਸੀਰੀਆ ਦੇ ਸਰਕਾਰੀ ਮੀਡੀਆ ਮੁਤਾਬਕ ਇਸ ਹਮਲੇ ਵਿਚ ਅਜੌਰੀ ਦੇ ਪੁੱਤਰ ਸਣੇ ਦੋ ਜਣਿਆਂ ਦੀ ਮੌਤ ਹੋਈ ਹੈ। ਇਕ ਚਸ਼ਮਦੀਦ ਅਨੁਸਾਰ ਗਾਜ਼ਾ ਪੱਟੀ ਉੱਤੇ ਕੀਤੇ ਗਏ ਹਮਲੇ ਤੋਂ ਕੁਝ ਘੰਟਿਆਂ ਪਿੱਛੋਂ ਇਜ਼ਰਾਈਲ ਦੀ ਵਪਾਰਕ ਰਾਜਧਾਨੀ ਤਲ ਅਵੀਵ ਸਣੇ ਮੱਧ ਇਜ਼ਰਾਈਲ ਦੇ ਸ਼ਹਿਰਾਂ ਵਿਚ ਹਵਾਈ ਹਮਲਿਆਂ ਬਾਰੇ ਸਾਇਰਨ ਵੱਜਣ ਲੱਗੇ ਸਨ। ਦੱਖਣੀ ਅਤੇ ਮੱਧ ਇਜ਼ਰਾਈਲ ਵਿਚ ਸਕੂਲ ਬੰਦ ਕਰ ਦਿੱਤੇ ਗਏ ਅਤੇ ਨਾਗਰਿਕਾਂ ਨੂੰ ਘਰਾਂ ਵਿਚ ਰਹਿਣ ਅਤੇ ਬਹੁਤ ਜ਼ਰੂਰੀ ਕੰਮ ਲਈ ਹੀ ਬਾਹਰ ਜਾਣ ਦੀ ਸਲਾਹ ਦਿੱਤੀ ਗਈ ਹੈ। ਗਾਜ਼ਾ ਪੱਟੀ ਤੋਂ ਇਜ਼ਰਾਈਲ ਉੱਤੇ ਕੀਤੇ ਗਏ ਹਮਲਿਆਂ ਵਿਚ ਹੋਏ ਜਾਨੀ ਨੁਕਸਾਨ ਬਾਰੇ ਕੋਈ ਜਾਣਕਾਰੀ ਅਜੇ ਤਕ ਨਹੀਂ ਮਿਲ ਸਕੀ, ਪਰ ਹੋਇਆ ਹੋ ਸਕਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ