Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਅਫ਼ਗਾਨਿਸਤਾਨ ਦੋ ਵਿਦੇਸ਼ੀ ਪ੍ਰੋਫੈਸਰਾਂ ਬਦਲੇ ਤਾਲਿਬਾਨ ਅੱਤਵਾਦੀ ਛੱਡੇਗਾ

November 13, 2019 08:14 AM

ਕਾਬੁਲ, 12 ਨਵੰਬਰ (ਪੋਸਟ ਬਿਊਰੋ)- ਅਫ਼ਗਾਨਿਸਤਾਨ ਸਰਕਾਰ ਬੰਦੀ ਬਣਾਏ ਗਏ ਅਮਰੀਕੀ ਅਤੇ ਆਸਟ੍ਰੇਲੀਆਈ ਪ੍ਰੋਫੈਸਰਾਂ ਦੇ ਬਦਲੇ ਤਿੰਨ ਤਾਲਿਬਾਨ ਅੱਤਵਾਦੀਆਂ ਨੂੰ ਛੱਡੇਗੀ। ਇਨ੍ਹਾਂ ਅੱਤਵਾਦੀਆਂ ਵਿਚ ਦੋ ਤਾਲਿਬਾਨ ਦੇ ਅਤੇ ਇਕ ਹੱਕਾਨੀ ਨੈੱਟਵਰਕ ਦਾ ਦੱਸਿਆ ਜਾਂਦਾ ਹੈ।
ਅੱਜ ਮੰਗਲਵਾਰ ਨੂੰ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਇਕ ਟੀ ਵੀ ਸੰਦੇਸ਼ ਵਿਚ ਇਹ ਕਿਹਾ ਕਿ ਤਾਲਿਬਾਨ ਅਤੇ ਅਫ਼ਗਾਨ ਸਰਕਾਰ ਵਿਚਾਲੇ ਸਿੱਧੀ ਸ਼ਾਂਤੀ ਵਾਰਤਾ ਦਾ ਰਸਤਾ ਸਾਫ਼ ਕਰਨ ਲਈ ਚੋਟੀ ਦੇ ਅੱਤਵਾਦੀ ਕਮਾਂਡਰ ਅਨਸ ਹੱਕਾਨੀ ਅਤੇ ਦੋ ਹੋਰ ਤਾਲਿਬਾਨ ਹਾਜੀ ਮਾਲੀ ਖ਼ਾਨ ਤੇ ਹਾਫਿਜ਼ ਰਾਸ਼ਿਦ ਨੂੰ ਛੱਡਣ ਦਾ ਫ਼ੈਸਲਾ ਹੋਇਆ ਹੈ। ਰਾਸ਼ਟਰਪਤੀ ਗਨੀ ਨੇ ਦੱਸਿਆ ਕਿ ਸਰਕਾਰ ਨੇ ਬੰਦੀ ਬਣਾਏ ਗਏ ਦੋ ਵਿਦੇਸ਼ੀ ਪ੍ਰੋਫੈਸਰਾਂ ਦੇ ਬਦਲੇ ਇਨ੍ਹਾਂ ਅੱਤਵਾਦੀਆਂ ਨੂੰ ਛੱਡਣ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਤਿੰਨਾਂ ਨੂੰ 2014 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਤਾਲਿਬਾਨ ਨੇ ਅਗਸਤ 2016 ਵਿਚ ਕਾਬੁਲ ਤੋਂ ਅਮਰੀਕੀ ਯੂਨੀਵਰਸਿਟੀ ਦੇ ਦੋ ਪ੍ਰੋਫੈਸਰਾਂ ਦਾ ਅਗ਼ਵਾ ਕੀਤਾ ਸੀ। ਇਨ੍ਹਾਂ ਵਿਚੋਂ ਕੇਵਿਨ ਕਿੰਗ ਅਮਰੀਕੀ ਨਾਗਰਿਕ ਅਤੇ ਟਿਮੋਥੀ ਵੀਕਸ ਆਸਟ੍ਰੇਲੀਆ ਦੇ ਨਾਗਰਿਕ ਹਨ। ਅੱਤਵਾਦੀਆਂ ਨੂੰ ਛੱਡਣ ਦਾ ਫ਼ੈਸਲਾ ਅਜਿਹੇ ਸਮੇਂ ਲਿਆ ਗਿਆ ਹੈ, ਜਦੋਂ ਅਮਰੀਕਾ ਤੇ ਤਾਲਿਬਾਨ ਦੀ ਸ਼ਾਂਤੀ ਵਾਰਤਾ ਫਿਰ ਸ਼ੁਰੂ ਕਰਾਉਣ ਦੇ ਯਤਨ ਕੀਤੇ ਜਾ ਰਹੇ ਹਨ। ਅਨਸ ਅਫ਼ਗਾਨ ਤਾਲਿਬਾਨ ਦੇ ਸਭ ਤੋਂ ਖ਼ਤਰਨਾਕ ਧੜੇ ਹੱਕਾਨੀ ਨੈੱਟਵਰਕ ਦੇ ਸਰਗਨਾ ਸਿਰਾਜੂਦੀਨ ਹੱਕਾਨੀ ਦਾ ਕਰੀਬੀ ਦੱਸਿਆ ਜਾਂਦਾ ਹੈ। ਹੱਕਾਨੀ ਗਰੁੱਪ ਨੇ ਪਿਛਲੇ ਸਾਲਾਂ ਵਿਚ ਅਫ਼ਗਾਨਿਸਤਾਨ ਵਿਚ ਆਮ ਲੋਕਾਂ ਉੱਤੇ ਵੱਡੇ ਪੈਮਾਨੇ ਉੱਤੇ ਅੱਤਵਾਦੀ ਹਮਲੇ ਕੀਤੇ ਹਨ। ਅਨਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ