Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਭਾਰਤ

ਹਰਿਆਣੇ ਵਿੱਚ 18 ਦਿਨਾਂ ਵਿੱਚ 50,000 ਫੈਕਟਰੀਆਂ ਬੰਦ

November 13, 2019 08:21 AM

ਚੰਡੀਗੜ੍ਹ, 12 ਨਵੰਬਰ (ਪੋਸਟ ਬਿਊਰੋ)- ਹਰਿਆਣਾ ਵਪਾਰ ਬੋਰਡ ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਵਪਾਰ ਬੋਰਡ ਦੇ ਜਨਰਲ ਸਕੱਤਰ ਬਜਰੰਗ ਗਰਗ ਨੇ ਹਰਿਆਣਾ ਸਰਕਾਰ ਉੱਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਅਤੇ ਕਿਹਾ ਹੈ ਕਿ ਸਰਕਾਰ ਵੱਲੋਂ ਨਵੇਂ-ਨਵੇਂ ਤੁਗਲਕੀ ਫਰਮਾਨ ਜਾਰੀ ਕੀਤੇ ਜਾਣ ਨਾਲ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਆਦੇਸ਼ ਉੱਤੇ 18 ਦਿਨਾਂ ਵਿੱਚ 50,000 ਫੈਕਟਰੀਆਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਉਦਯੋਗਪਤੀਆਂ ਨੂੰ ਲਗਭਗ 500 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ ਤੇ ਲੱਖਾਂ ਕਰਮਚਾਰੀਆਂ ਲਈ ਰੋਜ਼ਗਾਰ ਦਾ ਸੰਕਟ ਆ ਗਿਆ ਹੈ।
ਬਜਰੰਗ ਗਰਗ ਨੇ ਇੱਥੇ ਜਾਰੀ ਬਿਆਨ ਵਿੱਚ ਦੋਸ਼ ਲਾਇਆ ਕਿ ਪਾਨੀਪਤ ਵਿੱਚ ਛੋਟੀਆਂ-ਵੱਡੀਆਂ ਲਗਭਗ 20,000 ਫੈਕਟਰੀਆਂ, ਜਿਨ੍ਹਾਂ ਵਿੱਚੋਂ ਫਰੀਦਾਬਾਦ ਦੇ ਵਿੱਚ 7000, ਬਹਾਦੁਰਗੜ੍ਹ ਵਿੱਚ 4000, ਸੋਨੀਪਤ ਜ਼ਿਲੇ ਵਿੱਚ 1100 ਦੇ ਸਮੇਤ ਇਸ ਸੂਬੇ ਵਿੱਚ ਲਗਭਗ 50,000 ਫੈਕਟਰੀਆਂ ਬੰਦ ਕਰਨੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਸੂਬੇ ਵਿੱਚ ਪਹਿਲਾਂ ਵੀ ਭਾਰੀ ਮੰਦੀ ਕਾਰਨ ਵਪਾਰ ਤੇ ਉਦਯੋਗਿਕ ਧੰਦਾ ਚੌਪਟ ਹੋ ਗਿਆ। ਸਰਕਾਰ ਨੇ ਉਦਯੋਗਾਂ ਨੂੰ ਪ੍ਰਦੂਸ਼ਣ ਦੇ ਕਾਰਨ 14 ਨਵੰਬਰ ਤੱਕ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ। ਉਨ੍ਹਾਂ ਨੇ ਪ੍ਰਦੂਸ਼ਣ ਕੰਟਰੋਲ ਵਿੱਚ ਨਾਕਾਮ ਹੋਣ ਦੇ ਕਾਰਨ ਸਰਕਾਰ ਉੱਤੇ ਆਪਣੀ ਅਸਫਲਤਾ ਨੂੰ ਛੁਪਾਉਣ ਲਈ ਫੈਕਟਰੀਆਂ ਨੂੰ ਬੰਦ ਕਰਾਉਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਪ੍ਰਦੂਸ਼ਣ ਫੈਕਟਰੀਆਂ ਰਾਹੀਂ ਨਹੀਂ, ਸੜਕਾਂ ਉੱਤੇ ਚੱਲਦੇ ਵਾਹਨਾਂ ਰਾਹੀਂ ਹੋ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਦਯੋਗਪਤੀ ਤਾਂ ਪ੍ਰਦੂਸ਼ਣ ਬੋਰਡ ਦੀ ਸਭ ਕਾਗਜ਼ੀ ਕਾਰਵਾਈ ਕਰਨ ਪਿੱਛੋਂ ਆਪਣੇ ਉਦਯੋਗ ਚਲਾਉਂਦਾ ਹੈ। ਅਜਿਹੇ ਵਿੱਚ ਉਦਯੋਗਾਂ ਨੂੰ ਬੰਦ ਕਰਨਾ ਸੂਬੇ ਦੇ ਉਦਯੋਗਪਤੀਆਂ ਅਤੇ ਕਰਮਚਾਰੀਆਂ ਦਾ ਸ਼ੋਸ਼ਣ ਕਰਨਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼