Welcome to Canadian Punjabi Post
Follow us on

29

March 2024
 
ਭਾਰਤ

ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਜੱਜ ਤੋਂ ਸਪੱਸ਼ਟੀਕਰਨ ਮੰਗ ਲਿਆ

November 13, 2019 08:22 AM

ਨਵੀਂ ਦਿੱਲੀ, 12 ਨਵੰਬਰ (ਪੋਸਟ ਬਿਊਰੋ)- ਦੋ ਭਰਾਵਾਂ ਵਿਚਾਲੇ ਜਾਇਦਾਦ ਦੇ ਵਿਵਾਦ ਦੇ ਪੈਂਡਿੰਗ ਮਾਮਲੇ ਦੀ ਜਲਦੀ ਸੁਣਵਾਈ ਕਰਕੇ ਸਥਿਤੀ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਾ ਪਾਲਣ ਨਾ ਕਰਨ 'ਤੇ ਦਿੱਲੀ ਹਾਈ ਕੋਰਟ ਨੇ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਸਾਕੇਤ ਜਿ਼ਲਾ ਕੋਰਟ ਦੇ ਐਡੀਸ਼ਨਲ ਸੈਸ਼ਨ ਜੱਜ ਤੋਂ ਸਪੱਸ਼ਟੀਕਰਨ ਮੰਗਿਆ ਹੈ।
ਹਾਈ ਕੋਰਟ ਦੇ ਜਸਟਿਸ ਅਨੂ ਮਲੋਹਤਰਾ ਦੀ ਬੈਂਚ ਨੇ 19 ਦਸੰਬਰ ਤੱਕ ਸਥਿਤੀ ਰਿਪੋਰਟ ਪੇਸ਼ ਕਰਨ ਦੇ ਲਈ ਆਦੇਸ਼ ਦਿੱਤਾ ਹੈ। ਬੀਤੀ 5 ਨਵੰਬਰ ਨੂੰ ਸੁਣਵਾਈ ਦੌਰਾਨ ਪਟੀਸ਼ਨਰ ਸੁਰਿੰਦਰ ਕੁਮਾਰ ਦੇ ਵਕੀਲ ਜਗਮੋਹਨ ਸਿੰਘ ਨੇ ਅਦਾਲਤ ਨੂੰ ਦੱਸਿਆ ਸੀ ਕਿ ਹਾਈ ਕੋਰਟ ਨੇ ਪਹਿਲੀ ਅਕਤੂਬਰ ਨੂੰ ਆਦੇਸ਼ ਦਿੱਤਾ ਸੀ ਕਿ ਐਡੀਸ਼ਨਲ ਸੈਸ਼ਨ ਜੱਜ ਇਸ ਕੇਸ ਦੀ ਤੇਜ਼ੀ ਨਾਲ ਸੁਣਵਾਈ ਕਰ ਕੇ 5 ਨਵੰਬਰ ਤੱਕ ਸਥਿਤੀ ਰਿਪੋਰਟ ਪੇਸ਼ ਕਰਨ। ਫਿਰ 30 ਅਕਤੂਬਰ ਨੂੰ ਉਸ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿੱਚ ਸੁਣਵਾਈ ਲਈ ਕੇਸ ਸੂਚੀਬੱਧ ਸੀ, ਪਰ ਉਸ ਨੇ ਇਹ ਕਹਿ ਕੇ ਮਾਮਲੇ ਨੂੰ 6 ਨਵੰਬਰ ਲਈ ਸੂਚੀਬੱਧ ਕਰ ਦਿੱਤਾ ਕਿ ਇਹ ਹਾਲੇ ਹਾਈ ਕੋਰਟ ਵਿੱਚ ਪੈਂਡਿੰਗ ਹੈ। ਇਨ੍ਹਾਂ ਦਲੀਲਾਂ ਨੂੰ ਰਿਕਾਰਡ 'ਤੇ ਲੈਂਦੇ ਹੋਏ ਜਸਟਿਸ ਅਨੂ ਮਲਹੋਤਰਾ ਦੇ ਬੈਂਚ ਨੇ ਕਿਹਾ ਕਿ ਪਟੀਸ਼ਨਰ ਦੀ ਮੰਗ ਇਹ ਸੀ ਕਿ ਸਭ ਧਿਰਾਂ ਨੂੰ ਸੁਣਨ ਪਿੱਛੋਂ ਹੇਠਲੀ ਅਦਾਲਤ ਫੈਸਲਾ ਜਲਦੀ ਸੁਣਾਏ। ਇਸ ਅਦਾਲਤ ਨੇ ਸੁਣਵਾਈ 'ਤੇ ਕੋਈ ਰੋਕ ਨਹੀਂ ਲਾਈ ਸੀ, ਸਗੋਂ ਤੇਜ਼ੀ ਨਾਲ ਸੁਣਵਾਈ ਕਰਕੇ ਸਥਿਤੀ ਰਿਪੋਰਟ ਪੇਸ਼ ਕਰਨ ਦਾ ਆਦੇਸ ਦਿੱਤਾ ਸੀ। ਹੇਠਲੀ ਅਦਲਤ ਨੇ ਕੇਸ ਦੀ ਸੁਣਵਾਈ ਵੀ ਨਹੀਂ ਕੀਤੀ ਅਤੇ ਨਾ ਸਥਿਤੀ ਰਿਪੋਰਟ ਪੇਸ਼ ਕੀਤੀ ਹੈ। ਅਦਾਲਤ ਨੇ ਹੇਠਲੇ ਜੱਜ ਤੋਂ ਸਪਸ਼ਟੀਕਰਨ ਮੰਗਿਆ ਹੈ ਕਿ ਆਖਰ ਪਹਿਲੀ ਅਕਤੂਬਰ ਨੂੰ ਦਿੱਤੇ ਗਏ ਆਦੇਸ਼ ਬਾਰੇ ਸਥਿਤੀ ਰਿਪੋਰਟ ਕਿਉਂ ਨਹੀਂ ਪੇਸ਼ ਕੀਤੀ। ਪਟੀਸ਼ਨ ਮੁਤਾਬਕ ਇਹ ਪੂਰਾ ਕੇਸ ਸੁਰਿੰਦਰ ਕੁਮਾਰ ਅਤੇ ਉਨ੍ਹਾਂ ਦੇ ਭਰਾ ਪ੍ਰਦੀਪ ਕੁਮਾਰ ਵਿਚਾਲੇ ਜਾਇਦਾਦ ਦਾ ਹੈ।
ਇਹ ਕੇਸ ਕੋਟਲਾ ਮੁਬਾਰਕਪੁਰ ਥਾਣੇ ਵਿੱਚ ਦਰਜ ਹੋਇਆ ਅਤੇ ਐਸ ਡੀ ਐਮ ਦੀ ਅਦਾਲਤ ਵਿੱਚ ਸੁਣਵਾਈ ਹੋਈ। ਐਸ ਡੀ ਐਮ ਨੇ ਪ੍ਰਦੀਪ ਕੁਮਾਰ ਦੇ ਹੱਕ ਵਿੱਚ ਫੈਸਲਾ ਸੁਣਾਉਂਦੇ ਹੋਏ ਬੇਸਮੈਂਟ ਖਾਲੀ ਕਰਨ ਦਾ ਆਦੇੇਸ਼ ਦਿੱਤਾ। ਸੁਰਿੰਦਰ ਕੁਮਾਰ ਨੇ ਇਸ ਫੈਸਲੇ ਨੂੰ ਏ ਐਸ ਜੇ ਦੀ ਅਦਾਲਤ ਵਿੱਚ ਚੁਣੌਤੀ ਦਿੱਤੀ। ਉਥੇ ਤੇਜ਼ੀ ਨਾਲ ਸੁਣਵਾਈ ਦੀ ਮੰਗ ਕਰਦੇ ਹੋਏ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ