Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਬਾਂਦੀਪੋਰਾ ਵਿਖੇ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ

November 13, 2019 08:26 AM

ਸ੍ਰੀਨਗਰ, 12 ਨਵੰਬਰ (ਪੋਸਟ ਬਿਊਰੋ)- ਉਤੱਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲਿਆਂ ਦੌਰਾਨ ਦੋ ਅੱਤਵਾਦੀ ਮਾਰੇ ਗਏ ਹਨ।
ਇਸ ਸੰਬੰਧ ਵਿੱਚ ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਨਵੇਂ ਬਣੇ ਕੇਂਦਰੀ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਲਡਾਰਾ ਪਿੰਡ ਦੇ ਜੰਗਲੀ ਇਲਾਕੇ 'ਚ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਦੌਰਾਨ ਹੋਏ ਮੁਕਾਬਲਿਆਂ ਦੌਰਾਨ ਦੋ ਅੱਤਵਾਦੀ ਮਾਰੇ ਗਏ ਹਨ। ਇੱਕ ਅੱਤਵਾਦੀ ਰਾਤ ਨੂੰ ਹੋਏ ਮੁਕਾਬਲੇ ਦੌਰਾਨ ਅਤੇ ਦੂਸਰੇ ਨੂੰ ਸਵੇੇਰੇ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਵਿੱਚ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਪੱਕੀ ਸੂਚਨਾ ਮਿਲਣ ਉੱਤੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂੁ ਕੀਤੀ ਸੀ, ਜਿਸ 'ਚ ਫੌਜ ਦੀ ਰਾਸ਼ਟਰੀ ਰਾਈਫਲਜ਼ ਯੂਨਿਟ, ਜੰਮੂ-ਕਸ਼ਮੀਰ ਪੁਲਸ ਦੀ ਐਸ ਓ ਜੀ (ਸਪੈਸ਼ਲ ਅਪਰੇਸ਼ਨਜ਼ ਗਰੁੱਪ) ਅਤੇ ਅਰਧ ਸੈਨਿਕ ਬਲ ਸੀ ਆਰ ਪੀ ਐਫ ਦੇ ਜਵਾਨ ਅਤੇ ਅਧਿਕਾਰੀ ਸ਼ਾਮਿਲ ਸਨ। ਜੰਮੁੂ-ਕਸ਼ਮੀਰ ਦੇ ਆਈ ਜੀ ਨੇ ਦੱਸਿਆ ਕਿ ਮਾਰਿਆ ਗਿਆ ਅੱਤਵਾਦੀ ਅਬੂ-ਤਲਾ ਲਸ਼ਕਰ-ਏ-ਤਾਇਬਾ ਦਾ ਚੀਫ ਆਪ੍ਰੇਸ਼ਨਲ ਕਮਾਂਡਰ ਸੀ ਤੇ ਬਾਂਦੀਪੋਰਾ ਜ਼ਿਲੇ੍ਹ ੱਿਚ ਪਿਛਲੇ ਦੋ ਸਾਲਾਂ ਤੋਂ ਸਰਗਰਮ ਸੀ। ਦੂਸਰੇ ਅੱਤਵਾਦੀ ਦੀ ਅਜੇ ਪਛਾਣ ਨਹੀਂ ਹੋ ਸਕੀ, ਪਰ ਸੁਰੱਖਿਆ ਬਲਾਂ ਨੇ ਮੁਕਾਬਲੇ ਵਾਲੀ ਥਾਂ ਤੋਂ ਲਾਸ਼ਾਂ ਦੇ ਨਾਲ 2 ਏ ਕੇ-47 ਰਾਈਫਲਾਂ ਅਤੇ ਭਾਰੀ ਅਸਲਾ ਬਰਾਮਦ ਹੋਇਆ ਹੈ। ਇਸ ਦੌਰਾਨ ਫੌਜ ਦੀ ਚਿਨਾਰ-ਕੋਰ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰ ਕੇ ਅੱਤਵਾਦੀਆਂ ਦੇ ਮਾਰੇ ਜਾਣ ਤੇ ਹਥਿਆਰਾਂ ਦੀ ਬਰਾਮਦਗੀ ਹੋਣ ਦੀ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਮੁਕਾਬਲੇ ਵਾਲੇ ਸਥਾਨ ਤੋਂ ਦੂਰ ਰਹਿਣ ਲਈ ਕਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ