Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਸਖਤ ਮਿਜਾਜ਼ੀ ਲਈ ਜਾਣੇ ਜਾਂਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਟੀ ਐਨ ਸੇਸ਼ਨ ਨਹੀਂ ਰਹੇ

November 13, 2019 08:27 AM

ਚੇਨਈ, 12 ਨਵੰਬਰ (ਪੋਸਟ ਬਿਊਰੋ)- ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਟੀ ਐਨ ਸੇਸ਼ਨ ਦਾ ਕੱਲ੍ਹ ਚੇਨਈ ਵਿੱਚ ਦਿਹਾਂਤ ਹੋ ਗਿਆ। ਉਨ੍ਹਾਂ ਨੇ 1990 ਦੇ ਦਹਾਕੇ ਵਿੱਚ ਦੇਸ਼ ਵਿੱਚ ਚੋਣ ਸੁਧਾਰਾਂ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਬੜੀ ਸਖਤੀ ਨਾਲ ਚੋਣ ਜ਼ਾਬਤੇ ਦੀ ਪਾਲਣਾ ਕਰਵਾਈ ਸੀ। ਉਹ 86 ਵਰ੍ਹਿਆਂ ਦੇ ਸਨ। ਉਨ੍ਹਾਂ ਦੀ ਸਿਹਤ ਪਿਛਲੇ ਕੁੱਝ ਦਿਨਾਂ ਤੋਂ ਠੀਕ ਨਹੀਂ ਸੀ। ਦਿਲ ਦਾ ਦੌਰਾ ਪੈਣ ਕਾਰਨ ਕੱਲ੍ਹ ਰਾਤ ਸਾਢੇ ਨੌ ਵਜੇ ਉਨ੍ਹਾਂ ਆਖਰੀ ਸਾਹ ਲਿਆ।
ਆਪਣੀ ਸਪੱਸ਼ਟ ਨੀਤੀ ਤੇ ਬੋਲਚਾਲ ਲਈ ਪ੍ਰਸਿੱਧ ਸੇਸ਼ਨ ਪਿਛਲੇ ਕੁਝ ਸਾਲਾਂ ਤੋਂ ਘਰ ਹੀ ਰਹਿ ਰਹੇ ਸਨ ਅਤੇ ਬਾਹਰ ਆਉਂਦੇ ਜਾਂਦੇ ਨਹੀਂ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਦਿਹਾਂਤ ਉਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੇਸ਼ਨ ਬਹੁਤ ਚੰਗੇ ਅਫਸਰ ਸਨ ਜਿਨ੍ਹਾਂ ਮਿਹਨਤ ਅਤੇ ਲਗਨ ਨਾਲ ਦੇਸ਼ ਦੀ ਸੇਵਾ ਕੀਤੀ। ਉਹ 12 ਦਸੰਬਰ 1990 ਤੋਂ ਲੈ ਕੇ 11 ਦਸੰਬਰ 1996 ਤੱਕ ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਰਹੇ ਅਤੇ ਇਸ ਦੌਰਾਨ ਉਨ੍ਹਾਂ ਚੋਣ ਸੁਧਾਰਾਂ ਦੀ ਦਿਸ਼ਾ ਵਿੱਚ ਕਾਫੀ ਕੰਮ ਕੀਤਾ। ਕਿਹਾ ਜਾਂਦਾ ਹੈ ਕਿ ਸੇਸ਼ਨ ਨੇ ਆਪਣੇ ਕਾਰਜਕਾਲ ਦੌਰਾਨ ਚੋਣਾਂ ਦੌਰਾਨ ਤਾਕਤ ਅਤੇ ਧਨ ਦੀ ਵਰਤੋਂ ਨੂੰ ਘਟਾਉਣ ਲਈ ਬੜੇ ਸਖਤ ਕਦਮ ਚੁੱਕੇ ਸਨ। ਉਨ੍ਹਾਂ ਦਾ ਜਨਮ ਕੇਰਲਾ ਦੇ ਪਲੱਕੜ ਜ਼ਿਲੇ੍ਹ ਵਿੱਚ ਹੋਇਆ ਸੀ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਪਾਰਟੀ ਦੇ ਕਈ ਆਗੂਆਂ ਨੇ ਚੋਣ ਸੁਧਾਰਾਂ ਵਿੱਚ ਸੇਸ਼ਨ ਦੇ ਯੋਗਦਾਨ ਨੂੰ ਯਾਦ ਕੀਤਾ ਅਤੇ ਕਿਹਾ ਕਿ ਸੇਸ਼ਨ ਅਨੁਭਵੀ ਲੋਕ ਸੇਵਕ ਸਨ ਜਿਨ੍ਹਾਂ ਕੈਬਨਿਟ ਸਕੱਤਰ ਵਜੋਂ ਵੀ ਸੇਵਾਵਾਂ ਦਿੱਤੀਆਂ। ਰਾਹੁਲ ਗਾਂਧੀ ਨੇ ਕਿਹਾ ਕਿ ਇੱਕ ਸਮਾਂ ਸੀ, ਜਦ ਚੋਣ ਕਮਿਸ਼ਨਰ ਨਿਰਪੱਖ, ਸਨਮਾਨਤ ਅਤੇ ਸਾਹਸੀ ਹੁੰਦੇ ਸਨ। ਉਨ੍ਹਾਂ ਕਿਹਾ ਕਿ ਟੀ ਐਨ ਸੇਸ਼ਨ ਅਜਿਹੇ ਅਧਿਕਾਰੀਆਂ ਵਿੱਚੋਂ ਇੱਕ ਸਨ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਉਸ ਨੂੰ ਯਾਦ ਹੈ ਕਿ ਉਸ ਦੇ ਪਿਤਾ ਰਾਜੀਵ ਗਾਂਧੀ ਦੇ ਸੇਸ਼ਨ ਨਾਲ ਸ਼ਾਨਦਾਰ ਤੇ ਦੋਸਤਾਨਾ ਸਬੰਧ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ