Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਅਮਰਿੰਦਰ ਨੇ ਕਿਹਾ: ਪਾਕਿਸਤਾਨ ਦੇ ਬਾਕੀ ਗੁਰਧਾਮਾਂ ਦੇ ਦਰਸ਼ਨਾਂ ਦੀ ਖੁੱਲ੍ਹ ਲਈ ਮੋਦੀ ਕੋਲ ਪਹੁੰਚ ਕਰਾਂਗਾ

November 13, 2019 08:28 AM

ਸੁਲਤਾਨਪੁਰ ਲੋਧੀ, 12 ਨਵੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਵਿਚਲੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਕਰਨਗੇ। ਉਨ੍ਹਾ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ। ਇਸ ਮੌਕੇ ਕਰਵਾਏ ਗਏ ਸਮਾਗਮ ਵਿਚ ਮੁੱਖ ਮੰਤਰੀ ਨਾਲ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵੀ ਸ਼ਾਮਲ ਹੋਏ ਸਨ।
ਅੱਜ ਏਥੇ ਗੁਰਪੁਰਬ ਮੌਕੇ ਹੋਏ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਗਵਰਨਰ ਵੀ ਪੀ ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਕਈ ਉੱਘੀਆਂ ਸ਼ਖਸੀਅਤਾਂ ਸ਼ਾਮਲ ਸਨ। ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਵਾਲਿਆਂ ਨੂੰ ‘ਪ੍ਰਕਾਸ਼ ਪੁਰਬ ਮੈਡਲ` ਨਾਲ ਸਨਮਾਨਤ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ 2020 ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਇਤਿਹਾਸਕ ਮੌਕੇ 550 ਕੈਦੀਆਂ ਦੀ ਅਗੇਤੀ ਰਿਹਾਈ ਦਾ ਫੈਸਲਾ ਕੀਤਾ ਹੈ ਤੇ ਇਨ੍ਹਾਂ ਵਿੱਚੋਂ 450 ਕੈਦੀਆਂ ਨੂੰ ਛੱਡਿਆ ਜਾ ਚੁੱਕਾ ਹੈ ਅਤੇ ਬਾਕੀਆਂ ਨੂੰ ਅਗਲੇ ਕੁਝ ਮਹੀਨਿਆਂ ਤੱਕ ਛੱਡ ਦਿੱਤਾ ਜਾਵੇਗਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਏਥੇ ਸਹਿਜ ਪਾਠ ਜੀ ਦੇ ਭੋਗ ਉਪਰੰਤ ਧਾਰਮਕ ਇਕੱਠ ਵਿੱਚ ਦੇਸ਼-ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪਹੁੰਚੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦਾ ਸਵਾਗਤ ਕੀਤਾ। ਏਥੇ ‘ਗੁਰੂ ਨਾਨਕ ਦਰਬਾਰ ਪੰਡਾਲ` ਵਿਖੇ ਪੰਜਾਬ ਦੇ ਲੋਕਾਂ ਵੱਲੋਂ ਸਹਿਜ ਪਾਠ ਦਾ ਪ੍ਰਕਾਸ਼ ਪੰਜਾਬ ਸਰਕਾਰ, ਸੰਤ ਸਮਾਜ ਤੇ ਵੱਖ-ਵੱਖ ਧਾਰਮਕ ਜਥੇਬੰਦੀਆਂ ਨੇ 5 ਨਵੰਬਰ ਨੂੰ ਸ਼ੁਰੂ ਕੀਤਾ ਸੀ। ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਕਰਨ ਦੀ ਆਗਿਆ ਦੇਣ ਵਿਚ ਪੂਰਾ ਸਹਿਯੋਗ ਦੇਣ ਲਈ ਮੁੱਖ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਕ ਵਾਰ ਫਿਰ ਧੰਨਵਾਦ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਭਾਰਤੀ ਸੰਗਤਾਂ ਨੂੰ ਪਾਕਿਸਤਾਨ ਵਿਚ ਅਜਿਹੇ ਬਾਕੀ ਗੁਰਧਾਮਾਂ ਦੇ ਦਰਸ਼ਨਾਂ ਦੀ ਖੁੱਲ੍ਹ ਮਿਲੇਗੀ। ਉਨ੍ਹਾ ਕਿਹਾ ਕਿ ਪਾਕਿਸਤਾਨ ਵਿੱਚ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਸਿੱਖ ਭਾਈਚਾਰੇ ਦਾ ਸੁਪਨੇ ਸਾਕਾਰ ਕਰਨ ਵਿਚ ਮਦਦ ਦੇ ਲਈ ਇਮਰਾਨ ਖਾਨ ਕੋਲ ਇਸ ਮੁੱਦੇ ਨੂੰ ਉਠਾਉਣ ਵਾਸਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪਹੁੰਚ ਕਰਨਗੇ। ਉਨ੍ਹਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮਾਂ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਤੋਂ ਮਿਲੇ ਸਹਿਯੋਗ ਦਾ ਜ਼ਿਕਰ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਹੈ।
ਇਸ ਤੋਂ ਪਹਿਲਾਂ ਅੱਜ ਸਵੇਰੇ ਮੁੱਖ ਮੰਤਰੀ ਨੇ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਰੁਮਾਲਾ ਤੇ ਚੌਰ ਸਾਹਿਬ ਭੇਟ ਕਰ ਕੇ ਕੜਾਹ-ਪ੍ਰਸ਼ਾਦ ਦੀ ਦੇਗ ਚੜ੍ਹਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਬਖਸ਼ਿਸ਼ ਕੀਤਾ। ਮੁੱਖ ਮੰਤਰੀ ਗੁਰਦੁਆਰਾ ਸਾਹਿਬ ਵਿਖੇ ਪੁੱਜੀ ਸੰਗਤ ਨੂੰ ਨਿੱਜੀ ਤੌਰ ਉੱਤੇ ਮਿਲੇ ਤੇ ਉਨ੍ਹਾਂ ਨੂੰ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਜਿਸ ਦੇ ਜਵਾਬ ਵਿਚ ਸੰਗਤ ਨੇ ਜੈਕਾਰੇ ਗਜਾਏ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ