Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਰਤਾਰਪੁਰ ਸਾਹਿਬ ਜਾ ਰਹੀ ਸੰਗਤ ਭਾਰਤ 'ਚੋਂ ਡਾਲਰ ਤਬਦੀਲ ਕਰਵਾ ਕੇ ਜਾਵੇ

November 13, 2019 08:29 AM

ਡੇਰਾ ਬਾਬਾ ਨਾਨਕ, 12 ਨਵੰਬਰ (ਪੋਸਟ ਬਿਊਰੋ)- ਪਾਕਿਸਤਾਨ ਵਿਚਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ 9 ਨਵੰਬਰ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰਸਮੀ ਉਦਘਾਟਨ ਕਰ ਦਿੱਤੇ ਜਾਣ ਤੋਂ ਬਾਅਦ ਕੱਲ੍ਹ ਤੀਸਰੇ ਦਿਨ ਗਏ ਜਥੇ 'ਚ 5000 ਦੀ ਬਜਾਏ ਮਸਾਂ 123 ਸ਼ਰਧਾਲੂਆਂ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਗੀ ਪਾਈ ਸੀ।
ਵਰਨਣ ਯੋਗ ਹੈ ਕਿ 9 ਨਵੰਬਰ ਨੂੰ 500 ਦੇ ਕਰੀਬ ਵਿਸ਼ੇਸ਼ ਸ਼ਰਧਾਲੂ ਅਤੇ ਦੂਸਰੇ ਦਿਨ ਪਹਿਲੇ ਜਥੇ 'ਚ 229 ਸ਼ਰਧਾਲੂ ਪਾਕਿਸਤਾਨ ਗਏ ਸਨ। ਪਾਕਿਸਤਾਨ ਵਿੱਚੋਂ ਕੱਲ੍ਹ ਤੀਸਰੇ ਦਿਨ ਵਾਪਸ ਆਏ ਸ਼ਰਧਾਲੂਆਂ ਨੇ ਆਪਣੀ ਖੁਸ਼ੀ ਦੇ ਪਲ ਸਾਂਝੇ ਕੀਤੇ ਅਤੇ ਪਾਕਿਸਤਾਨ 'ਚ ਜਿੱਥੇ ਗੁਰਦੁਆਰਾ ਸਾਹਿਬ 'ਚ ਕੀਤੇ ਪ੍ਰਬੰਧਾਂ ਤੋਂ ਖੁਸ਼ ਹੋਏ ਸ਼ਰਧਾਲੂਆਂ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦਾ ਸ਼ੁਕਰਾਨਾ ਕੀਤਾ, ਉਥੇ ਵੱਧ ਤੋਂ ਵੱਧ ਸੰਗਤ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਜਾਣ ਦੀ ਅਪੀਲ ਕੀਤੀ ਹੈ। ਪਾਕਿ ਜਾਣ ਵਾਲੇ ਸ਼ਰਧਾਲੂਆਂ ਨੇ ਵਾਪਸ ਆ ਕੇ ਗੱਲਬਾਤ ਦੌਰਾਨ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਪਾਕਿਸਤਾਨ ਵਿੱਚ ਕਾਗਜ਼ੀ ਕਾਰਵਾਈ ਤੋਂ ਸਮਾਂ ਬਚਾਉਣ ਲਈ ਭਾਰਤ 'ਚੋਂ ਹੀ ਡਾਲਰ ਤਬਦੀਲ ਕਰਕੇ ਲੈ ਜਾਣੇ ਚਾਹੀਦੇ ਹਨ।।
ਇਨ੍ਹਾਂ ਸ਼ਰਧਾਲੂਆਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ 'ਚ ਸਿੱਖ ਭਾਰਤੀ ਕਰੰਸੀ ਤੋਂ ਇਲਾਵਾ ਵਿਦੇਸ਼ੀ ਕਰੰਸੀ 'ਚ ਵੀ ਮੱਥਾ ਟੇਕਦੇ ਹਨ ਅਤੇ ਗੁਰਦੁਆਰਾ ਦੇ ਚੌਗਿਰਦੇ ਦੇ ਬਾਹਰ ਖਰੀਦੋ-ਫਰੋਖਤ ਲਈ ਦੁਕਾਨਾਂ ਦੇ ਮਾਲਕ ਵੀ ਭਾਰਤੀ ਕਰੰਸੀ ਖੁਸ਼ ਹੋ ਕੇ ਲੈ ਲੈਂਦੇ ਹਨ ਅਤੇ ਉਹ ਕਿਸੇ ਵਸਤੂ ਨੂੰ ਖਰੀਦਣ ਤੋਂ ਪਹਿਲਾਂ ਪਾਕਿ ਕਰੰਸੀ ਅਤੇ ਭਾਰਤੀ ਕਰੰਸੀ ਦੀ ਕੀਮਤ ਦਾ ਫਰਕ ਦੱਸ ਦਿੰਦੇ ਹਨ।
ਇੱਕ ਖਾਸ ਗੱਲ ਇਹ ਕਿ 24 ਅਕਤੂਬਰ ਨੂੰ ਭਾਰਤ ਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਜ਼ੀਰੋ ਲਾਈਨ ਉੱਤੇ ਹੋਈ ਦਸਤਖਤ ਵਾਲੀ ਸਹਿਮਤੀ ਮੁਤਾਬਕ ਭਾਵੇਂ ਡੇਰਾ ਬਾਬਾ ਨਾਨਕ ਅਤੇ ਕਰਤਾਰਪੁਰ ਦੇ ਵਿਚਾਲੇ ਲਾਂਘੇ ਤੋਂ ਪ੍ਰਤੀ ਦਿਨ 5000 ਹਜ਼ਾਰ ਅਤੇ ਵਿਸ਼ੇਸ਼ ਦਿਨਾਂ 'ਚ 10 ਹਜ਼ਾਰ ਸ਼ਰਧਾਲੂ ਪ੍ਰਤੀ ਦਿਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਦੇ ਹਨ, ਪਰ 10 ਤੇ 11 ਨਵੰਬਰ ਨੂੰ ਪਹਿਲੇ ਦਿਨ ਗਏ ਸ਼ਰਧਾਲੂਆਂ ਦੀ ਗਿਣਤੀ ਕਾਫੀ ਘੱਟ ਰਹੀ ਹੈ, ਜਿਸ ਦਾ ਸਭ ਤੋਂ ਵੱਡਾ ਕਾਰਨ ਰਜਿਸਟ੍ਰੇਸ਼ਨ ਦੀ ਦੁਬਿਧਾ ਮੰਨਿਆ ਗਿਆ ਹੈ। ਕੱਲ੍ਹ ਫਿਰ ਡੇਰਾ ਬਾਬਾ ਨਾਨਕ 'ਚ ਪਹੁੰਚੀਆਂ ਬਹੁ-ਗਿਣਤੀ ਸੰਗਤਾਂ ਬਿਨਾਂ ਰਜਿਸਟ੍ਰੇਸ਼ਨ ਹੀ ਲਾਂਘੇ ਰਾਹੀਂ ਪਾਕਿਸਤਾਨ ਜਾਣ ਲਈ ਪ੍ਰੇਸ਼ਾਨ ਹੁੰਦੀਆਂ ਰਹੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ