Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸ਼ਾਰਧਾ ਚੈਨਲ ਦੀ ਪ੍ਰਚਾਰਕ ਬੀਬੀ ਬਬੀਤਾ ਵਿਰੁੱਧ ਪੁਲਸ ਨੇ ਕੇਸ ਦਰਜ ਕੀਤਾ

November 13, 2019 08:32 AM

* ਡੇਰਾ ਬਿਆਸ ਦੇ ਮੁਖੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰ ਬੈਠੀ ਸੀ

ਅੰਮ੍ਰਿਤਸਰ, 12 ਨਵੰਬਰ (ਪੋਸਟ ਬਿਊਰੋ)- ਬੀਤੇ ਦਿਨੀਂ ਸੋਸ਼ਲ ਮੀਡੀਆ ਉਤੇ ਇੱਕ ਆਡੀਉ ਜਾਰੀ ਕਰਕੇ ਡੇਰਾ ਰਾਧਾ ਸਵਾਮੀ ਬਿਆਸ ਦੇ ਮੁਖੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰਨ ਦੇ ਬਾਅਦ ਸਿੱਖ ਜਥੇਬੰਦੀਆਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਸੀ। ਇਸ ਸੰਬੰਧ ਵਿੱਚ ਕੱਲ੍ਹ ਉਸ ਬੀਬੀ ਬਬੀਤਾ ਵਿਰੁੱਧ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਇਸ ਦੀ ਜਾਣਕਾਰੀ ਪੁਲਸ ਸੂਤਰਾਂ ਤੋਂ ਮਿਲੀ ਹੈ।
ਡੀ ਐਸ ਪੀ ਬਾਬਾ ਬਕਾਲਾ ਹਰਕਿਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਜਥੇਦਾਰ ਧਿਆਨ ਸਿੰਘ ਮੰਡ ਤੋਂ ਇੱਕ ਸ਼ਿਕਾਇਤ ਮਿਲੀ ਸੀ ਕਿ ਸ਼ਾਰਧਾ ਚੈਨਲ 'ਤੇ ਬਬੀਤਾ ਨਾਮ ਦੀ ਇੱਕ ਪ੍ਰਚਾਰਕ ਵੱਲੋਂ ਸੋਸ਼ਲ ਮੀਡੀਆ 'ਤੇ ਇੱਕ ਆਡੀਉ ਜਾਰੀ ਕਰਕੇ ਡੇਰਾ ਮੁੱਖੀ ਬਿਆਸ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਗਈ ਹੈ, ਜਿਸ ਨਾਲ ਸਿੱਖ ਹਿਰਦੇ ਵਲੂੰਧਰੇ ਗਏ ਸਨ। ਪੁਲਸ ਨੇ ਬੀਬੀ ਬਬੀਤਾ ਵਿਰੁੱਧ ਥਾਣਾ ਬਿਆਸ ਵਿਖੇ ਪਰਚਾ ਦਰਜ ਕਰ ਲਿਆ ਤੇ ਤਫਤੀਸ਼ ਜਾਰੀ ਹੈ। ਉਹਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਡੇਰੇ ਦੇ ਸਕੱਤਰ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਡੇਰੇ ਦਾ ਕੋਈ ਚੈਨਲ ਨਹੀਂ ਤੇ ਨਾ ਬੀਬੀ ਬਬੀਤਾ ਡੇਰੇ ਦੀ ਬੁਲਾਰਾ ਹੈ। ਉਨ੍ਹਾਂ ਕਿਹਾ ਕਿ ਡੇਰੇ ਦੇ ਸਤਿਸੰਗਾਂ ਵਿੱਚ ‘ਕਹੁ ਨਾਨਕ ਸਭੁ ਤੇਰੀ ਵਡਿਆਈ, ਕੋਈ ਨਾਉ ਨਾ ਜਾਣੇ ਮੇਰਾ' ਅਨੁਸਾਰ ਗੁਰੂ ਨਾਨਕ ਦੇਵ ਜੀ ਦੀ ਉਪਾਸ਼ਨਾ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਬੀਤਾ ਵਿਰੁੱਧ ਜੋ ਵੀ ਤੱਥ ਸਾਹਮਣੇ ਆਉਣਗੇ, ਕਾਰਵਾਈ ਕੀਤੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ