Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਮਾਣ-ਹਾਨੀ ਦੀ ਸ਼ਿਕਾਇਤ ਹਾਈਕੋਰਟ ਵੱਲੋਂ ਰੱਦ

November 13, 2019 08:33 AM

ਚੰਡੀਗੜ੍ਹ, 12 ਨਵੰਬਰ (ਪੋਸਟ ਬਿਊਰੋ)- ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਵਿਰੁੱਧ ਕਮਿਸ਼ਨ ਦੀ ਮਾਣ-ਹਾਨੀ ਦੀ ਸ਼ਿਕਾਇਤ ਰੱੱਦ ਕਰਦਿਆਂ ਜਸਟਿਸ ਅਮਿਤ ਰਾਵਲ ਦੀ ਬੈਂਚ ਨੇ ਕਿਹਾ ਹੈ ਕਿ ਜੇ ਰਣਜੀਤ ਸਿੰਘ ਦੇ ਵਕੀਲ ਦੀਆਂ ਦਲੀਲਾਂ ਮੰਨ ਲਈਆਂ ਜਾਣ ਤਾਂ ਕਮਿਸ਼ਨ ਦੀ ਮਿਆਦ ਖਤਮ ਹੋਣ 'ਤੇ ਕੋਈ ਵੀ ਮੈਂਬਰ ਆਪਣੀ ਮਰਜ਼ੀ ਨਾਲ ਸ਼ਿਕਾਇਤ ਲੈ ਕੇ ਪੁੱਜ ਜਾਏਗਾ ਅਤੇ ਇਸ ਤਰ੍ਹਾਂ ਸਿ਼ਕਾਇਤਾਂ ਦਾ ਚੱਕਰ ਚੱਲਦਾ ਰਹਿ ਸਕਦਾ ਹੈ।
ਜਸਟਿਸ ਰਣਜੀਤ ਸਿੰਘ ਦੇ ਵਕੀਲ ਏ ਪੀ ਐਸ ਦਿਓਲ ਨੇ ਦਲੀਲ ਦਿੱਤੀ ਸੀ ਕਿ ਕਮਿਸ਼ਨ ਖਤਮ ਹੋਣ ਪਿੱਛੋਂ ਇਸ ਦੇ ਮੈਂਬਰ ਕੋਲ ਛੇ ਮਹੀਨੇ ਤੱਕ ਸ਼ਕਤੀਆਂ ਰਹਿੰਦੀਆਂ ਹਨ, ਇਸ ਲਈ ਕਮਿਸ਼ਨਜ਼ ਆਫ ਇਨਕੁਆਰੀ ਐਕਟ ਹੇਠ ਜਸਟਿਸ ਸਿੰਘ ਦੀ ਸ਼ਿਕਾਇਤ 'ਤੇ ਸੁਣਵਾਈ ਕੀਤੀ ਜਾ ਸਕਦੀ ਹੈ। ਰਣਜੀਤ ਸਿੰਘ ਨੇ ਹਾਈ ਕੋਰਟ ਵਿੱਚ ਸ਼ਿਕਾਇਤ ਕਰਕੇ ਕਿਹਾ ਸੀ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਕਮਿਸ਼ਨ ਦੇ ਮੈਂਬਰ ਦੀ ਮਾਣ-ਹਾਨੀ ਕੀਤੀ ਹੈ, ਇਸ ਲਈ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਦੂਜੇ ਪਾਸੇ ਦੇ ਵਕੀਲਾਂ ਨੇ ਦਲੀਲਾਂ ਪੇਸ਼ ਕੀਤੀਆਂ ਕਿ ਇਹ ਸ਼ਿਕਾਇਤ ਕਮਿਸ਼ਨ ਦੀ ਮਿਆਦ ਮੁੱਕ ਜਾਣ ਪਿੱਛੋਂ ਕੀਤੀ ਗਈ ਹੈ, ਇਸ ਲਈ ਇਸ ਸ਼ਿਕਾਇਤ 'ਤੇ ਸੁਣਵਾਈ ਹੀ ਨਹੀਂ ਹੋ ਸਕਦੀ। ਸ਼ਿਕਾਇਤ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਇਸ ਕਰ ਕੇ ਇਹ ਸ਼ਿਕਾਇਤ ਨਹੀਂ ਸੁਣੀ ਜਾ ਸਕਦੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ