Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ

November 13, 2019 08:34 AM

ਚੰਡੀਗੜ੍ਹ, 12 ਨਵੰਬਰ (ਪੋਸਟ ਬਿਊਰੋ)- ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਵਿੱਚ ਮੌਤ ਦੀ ਸਜ਼ਾਵਾਲੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰਕੈਦ ਵਿੱਚ ਤਬਦੀਲ ਕਰਨ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ।
ਅਦਾਲਤੀ ਫੈਸਲੇ ਮੁਤਾਬਕ ਬਲਵੰਤ ਸਿੰਘ ਰਾਜੋਆਣਾ ਵੀ ਬੇਅੰਤ ਸਿੰਘ ਕਤਲ ਕਾਂਡ ਦੇ ਸਾਜਿਸ਼ਘੜਿਆਂ ਵਿੱਚੋਂ ਇੱਕ ਸੀਅਤੇ ਉਹ ਬੱਬਰ ਖਾਲਸਾ ਨਾਲ ਸਬੰਧਤ ਹੈ। ਜੇਲ੍ਹ ਵਿਭਾਗ ਦੇ ਸੂਤਰਾਂ ਅਨੁਸਾਰ ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ ਫਾਈਲ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤੀ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਮੱਦੇਨਜ਼ਰ ਸਿੱਖ ਕੱਟੜਪੰਥੀਆਂ ਪ੍ਰਤੀ ਨਰਮੀ ਦਾ ਰੁਖ ਅਪਣਾਉਣ ਦੀ ਨੀਤੀ ਨਾਲ ਜੋੜ ਕੇ ਦੱਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਇੱਕ ਵਾਰੀ ਭਾਜਪਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਐਨ ਡੀ ਏ ਸਰਕਾਰ ਨੇ ਕੱਟੜ ਖਾੜਕੂਆਂ ਪ੍ਰਤੀ ਨਰਮੀ ਦਾ ਵਤੀਰਾ ਅਪਣਾਇਆ ਸੀ ਅਤੇ ਉਸ ਵੇਲੇ ਕੱਟੜ ਖਾੜਕੂ ਵੱਸਣ ਸਿੰਘ ਜੱਫਰਵਾਲ ਅਤੇ ਜਗਜੀਤ ਸਿੰਘ ਚੌਹਾਨ ਨੂੰ ਦੇਸ਼ ਆਉਣ ਦੀ ਆਗਿਆ ਦਿੱਤੀ ਗਈ ਸੀ।
ਵਰਨਣ ਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਪੰਜਾਬ ਪੁਲਸ ਦਾ ਸਿਪਾਹੀ ਸੀ, ਜਿਸ ਨੂੰ ਉਸ ਵੇਲੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਵਿੱਚ ਫਾਂਸੀ ਦੀ ਸਜ਼ਾ ਹੋਈ ਸੀ। ਬੇਅੰਤ ਸਿੰਘ ਦੀ ਹੱਤਿਆ 31 ਅਗਸਤ 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਸਾਹਮਣੇ ਮਨੁੱਖੀ ਬੰਬ ਧਮਾਕਾ ਕਰਕੇ ਕੀਤੀ ਗਈ ਸੀ। ਉਸ ਧਮਾਕੇ ਵਿੱਚ ਮੁੱਖ ਮੰਤਰੀ ਦੇ ਨਾਲ ਮਨੁੱਖੀ ਬੰਬ ਦਿਲਾਵਰ ਸਿੰਘ ਵੀ ਮਾਰਿਆ ਗਿਆ ਸੀ। ਇਸ ਸਾਲ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਕਾਰਨ ਸੂਬੇ ਦੇ ਲਗੱਭਗ 240 ਕੈਦੀਆਂ ਦੀਆਂ ਸਜ਼ਾਵਾਂ ਮੁਆਫ ਕੀਤੀਆਂ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ