Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਟਰੂਡੋ ਨਾਲ ਮੀਟਿੰਗ ਨਿਰਾਸ਼ਾਜਨਕ ਰਹੀ : ਮੋਅ

November 13, 2019 08:38 AM

ਓਟਵਾ, 12 ਨਵੰਬਰ (ਪੋਸਟ ਬਿਊਰੋ) : ਸਸਕੈਚਵਨ ਦੇ ਪ੍ਰੀਮੀਅਰ ਸਕਾਟ ਮੋਅ ਨੇ ਆਖਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਉਨ੍ਹਾਂ ਦੀ ਮੁਲਾਕਾਤ ਨਿਰਾਸ਼ਾਜਨਕ ਹੀ ਰਹੀ। ਮੋਅ ਨੇ ਆਖਿਆ ਕਿ ਟਰੂਡੋ ਨੇ ਪੱਛਮੀ ਪ੍ਰੋਵਿੰਸਾਂ ਦੀਆਂ ਲੋੜਾਂ ਪ੍ਰਤੀ ਕੋਈ ਵਚਨਬੱਧਤਾ ਨਹੀਂ ਪ੍ਰਗਟਾਈ।
ਮੋਅ ਨੇ ਆਖਿਆ ਕਿ ਉਨ੍ਹਾਂ ਆਪਣੀ ਪ੍ਰੋਵਿੰਸ ਦੇ ਲੋਕਾਂ ਦੇ ਸਹਿਯੋਗ ਲਈ ਟਰੂਡੋ ਨੂੰ ਕੁੱਝ ਬਦਲ ਮੁਹੱਈਆ ਕਰਵਾਏ ਸਨ ਪਰ ਟਰੂਡੋ ਨੇ ਕਿਸੇ ਪ੍ਰਤੀ ਵੀ ਹਾਮੀ ਨਹੀਂ ਭਰੀ। ਇਸ ਮੁਲਾਕਾਤ ਦੌਰਾਨ ਵੀ ਮੋਅ ਨੇ ਪਹਿਲਾਂ ਤੋਂ ਹੀ ਏਜੰਡੇ ਵਿੱਚ ਸ਼ਾਮਲ ਆਪਣੀਆਂ ਤਰਜੀਹਾਂ ਦਾ ਜਿ਼ਕਰ ਹੀ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਪਿੱਛੇ ਜਿਹੇ ਹੋ ਕੇ ਹਟੀਆਂ ਚੋਣਾਂ ਵਿੱਚ ਲਿਬਰਲ ਪਾਰਟੀ ਸਸਕੈਚਵਨ ਤੇ ਅਲਬਰਟਾ ਵਿੱਚ ਖਾਤਾ ਵੀ ਨਹੀਂ ਖੋਲ੍ਹ ਸਕੀ।
ਮੋਅ ਨੇ ਆਖਿਆ ਕਿ ਉਹ ਇੱਥੇ ਟਰੂਡੋ ਨਾਲ ਮੁਲਾਕਾਤ ਕਰਕੇ ਇਹ ਜਾਨਣ ਆਏ ਸਨ ਕਿ ਪ੍ਰੋਵਿੰਸ ਦੀ ਇੰਡਸਟਰੀਜ਼ ਤੇ ਲੋਕਾਂ ਲਈ ਪ੍ਰਧਾਨ ਮੰਤਰੀ ਕੀ ਕਰਨਗੇ ਪਰ ਉਨ੍ਹਾਂ ਕੋਈ ਹੱਥ ਪੱਲਾ ਨਹੀਂ ਫੜਾਇਆ। ਮੋਅ ਨੇ ਕਾਰਬਨ ਟੈਕਸ ਵਿੱਚ ਇੱਕ ਸਾਲ ਤੱਕ ਰੋਕ ਲਾਉਣ, ਇਕੁਅਲਾਈਜ਼ੇਸ਼ਨ ਪੇਅਮੈਂਟਸ ਤੇ ਟਰਾਂਸ ਮਾਊਨਟੇਨ ਪਾਈਪਲਾਈਨ ਨੂੰ ਮੁਕੰਮਲ ਕਰਨ ਦੀਆਂ ਮੰਗਾਂ ਮੁੱਖ ਤੌਰ ਉੱਤੇ ਰੱਖੀਆਂ ਸਨ। ਹਾਲਾਂਕਿ ਪੱਛਮੀ ਪ੍ਰੋਵਿੰਸਾਂ ਦੇ ਵੱਖ ਹੋਣ, ਵੈਗਜਿ਼ਟ ਮੂਵਮੈਂਟ ਬਾਰੇ ਚਰਚਾ ਜ਼ੋਰਾਂ ਉੱਤੇ ਹੈ ਪਰ ਮੋਅ ਨੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਫੈਡਰੇਸ਼ਨ ਨਾਲ ਹੀ ਰਹਿਣਾ ਚਾਹੁੰਦੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ