Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ

November 13, 2019 08:41 AM

ਨਵੀਂ ਦਿੱਲੀ, 12 ਨਵੰਬਰ, (ਪੋਸਟ ਬਿਊਰੋ)- ਮਹਾਰਾਸ਼ਟਰ ਵਿੱਚ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਹੈ। ਗਵਰਨਰ ਤੇ ਕੇਂਦਰੀ ਕੈਬਨਿਟ ਦੀ ਸਿਫ਼ਾਰਿਸ਼ ਉੱਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਸ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਬੀਤੇ ਸੋਮਵਾਰ ਸ਼ਿਵ ਸੈਨਾ ਵੱਲੋਂ ਬਹੁਮਤ ਸਾਬਤ ਨਾ ਕਰ ਸਕਣ ਉੱਤੇ ਗਵਰਨਰ ਭਗਤ ਸਿੰਘ ਕੋਸ਼ਿਆਰੀ ਨੇ ਓਸੇ ਰਾਤ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ ਸੀ ਪੀ) ਨੂੰ ਸਰਕਾਰ ਬਣਾਉਣ ਲਈ ਸੱਦਾ ਦੇ ਦਿੱਤਾ ਅਤੇ ਮੰਗਲਵਾਰ ਨੂੰ ਬਹੁਮਤ ਸਾਬਤ ਕਰਨ ਨੂੰ ਕਿਹਾ ਸੀ, ਪਰ ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਜ ਲਾਗੂ ਕਰਨ ਵਾਸਤੇ ਸਿਫਾਰਸ਼ ਕਰ ਦਿੱਤੀ ਗਈ।ਇਹ ਸਿਫਾਰਸ਼ ਨੂੰ ਰਾਸ਼ਟਰਪਤੀ ਦੇ ਕੋਲ ਭੇਜਣ ਤੋਂ ਪਹਿਲਾਂ ਗਵਰਨਰ ਦੀ ਸਿਫ਼ਾਰਿਸ਼ ਉੱਤੇ ਕੇਂਦਰੀ ਕੈਬਨਿਟ ਦੀ ਬੈਠਕ ਬੁਲਾਈ ਗਈ ਅਤੇਫਿਰ ਇਹ ਫੈਸਲਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਗਿਆ, ਜਿਨ੍ਹਾਂ ਨੇ ਇਸ ਦੀ ਪ੍ਰਵਾਨਗੀ ਦੇ ਦਿੱਤੀ ਅਤੇ ਲੋਕਤੰਤਰੀ ਸਰਕਾਰ ਦਾ ਭੋਗ ਪੈ ਗਿਆ ਹੈ।
ਸੋਮਵਾਰ ਸ਼ਾਮ ਨੂੰ ਜਦੋਂ ਸਿ਼ਵ ਸੈਨਾ ਨੂੰ ਸਰਕਾਰ ਬਣਾਉਣ ਲਈ ਦਿੱਤੇ ਗਏ ਸੱਦੇ ਦੀ ਮਿਆਦ ਖਤਮ ਹੋ ਗਈ ਸੀ ਤੇ ਗਵਰਨਰ ਨੇ ਐੱਨ ਸੀ ਪੀ ਨੂੰ ਤੀਸਰੀ ਵੱਡੀ ਪਾਰਟੀ ਵਜੋਂ ਸਰਕਾਰ ਬਣਾਉਣ ਦਾ ਸੱਦਾ ਦੇ ਦਿੱਤਾ ਸੀ, ਉਸ ਦੇ ਬਾਅਦ ਹੀ ਇਹ ਗੱਲ ਕਹੀ ਜਾਣ ਲੱਗ ਪਈ ਸੀ ਕਿ ਗਵਰਨਰੀ ਰਾਜ ਲਾਗੂ ਹੋ ਜਾਵੇਗਾ। ਇਸ ਦਾ ਕਾਰਨ ਇਹ ਕਿਹਾ ਜਾ ਰਿਹਾ ਸੀ ਕਿ ਭਾਜਪਾ ਨੂੰ ਇਸ ਰਾਜ ਵਿੱਚ ਕਾਂਗਰਸ ਨਾਲ ਮਿਲ ਕੇ ਸਿ਼ਵ ਸੈਨਾ ਅਤੇ ਐੱਨ ਸੀ ਪੀ ਦੀ ਸਰਕਾਰ ਬਣਾਉਣ ਵਾਲਾ ਵਿਚਾਰ ਪਸੰਦ ਨਹੀਂ ਆ ਸਕਦਾ, ਇਸ ਲਈ ਉਸ ਤੋਂ ਪਹਿਲਾਂ ਰਾਸ਼ਟਰਪਤੀ ਰਾਜ ਲਾਗੂ ਕਰ ਦਿੱਤਾ ਜਾਵੇਗਾ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ