Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਵਿਦੇਸ਼ਾਂ ਵਿੱਚ ਵਸੇ ਕਾਨੂੰਨੀ ਭਗੌੜਿਆਂ ਬਾਰੇ ਪੰਜਾਬ ਸਰਕਾਰ ਵੱਡਾ ਕਦਮ ਚੁੱਕੇਗੀ

November 13, 2019 08:43 AM

* ਦੇਸ਼ ਵਾਪਸੀ ਦਾ ਰਾਹ ਦੇਣ ਲਈ ਕੋਰਟ ਵਿੱਚ ਪਹੁੰਚ ਕੀਤੀ ਜਾਵੇਗੀ

ਜਲੰਧਰ, 12 ਨਵੰਬਰ, (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਹੈ ਕਿ ਖਾੜਕੂਵਾਦ ਦੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਗਏ ਲੋਕਾਂ, ਜਿਨ੍ਹਾਂ ਨੂੰ ਇਸ ਦੇ ਬਾਅਦ ਭਗੌੜੇ ਕਰਾਰ ਦੇ ਦਿਤਾ ਗਿਆ ਸੀ, ਦੇ ਕੇਸਾਂ ਦੇ ਜਲਦੀ ਹੱਲ ਲਈ ਉਹ ਵਿਸ਼ੇਸ਼ ਅਦਾਲਤਾਂ ਕਾਇਮ ਕਰਨ ਲਈ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਉਣਗੇ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਏਥੇ ਉਚੇਚੇ ਆਏ ਐਨ ਆਰ ਆਈਜ਼ ਦੇ ਇਕ ਗਰੁੱਪ ਦੀ ਬੇਨਤੀ ਦੇ ਜਵਾਬ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਹ ਗੱਲ ਕਹੀ ਹੈ। ਉਨ੍ਹਾਂ ਕੋਲ ਪਰਵਾਸੀ ਭਾਰਤੀਆਂ ਨੇ ਚਿੰਤਾ ਜ਼ਾਹਰ ਕੀਤੀ ਕਿ ਵਿਦੇਸ਼ ਦਾ ਵਸੇਬਾ ਕਰ ਚੁੱਕੇ ਕਈ ਵਿਅਕਤੀ ਪੰਜਾਬ ਨਹੀਂ ਆ ਸਕਦੇ ਤੇ ਨਾ ਦਰਬਾਰ ਸਾਹਿਬ ਤੇ ਹੋਰ ਪਵਿੱਤਰ ਅਸਥਾਨਾਂ ਵਿਖੇ ਜਾ ਸਕਦੇ ਹਨ, ਕਿਉਂਕਿ ਉਨਾਂ ਨੂੰ ਕੁਝ ਕੇਸਾਂ ਵਿਚ ਅਦਾਲਤ ਅੱਗੇਨਾ ਪੇਸ਼ ਹੋਣ ਕਰਕੇ ਭਗੌੜੇ ਐਲਾਨਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਕੇਸਾਂ ਦੇ ਜਲਦ ਨਿਪਟਾਰੇ ਲਈ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ ਵਿਸ਼ੇਸ਼ ਅਦਾਲਤ ਬਣਾਉਣ ਦੀ ਸੰਭਾਵਨਾ ਬਾਰੇ ਵਿਚਾਰ ਚਰਚਾ ਕਰਨਗੇ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਰਤ ਸਰਕਾਰ ਨਾਲ ਵਿਦੇਸ਼ਾਂ ਵਿਚਲੇ ਕੁਝ ਭਾਰਤੀ ਮਿਸ਼ਨਾਂ ਜਿਵੇਂ ਯੂ ਕੇ, ਅਮਰੀਕਾ, ਕਨੇਡਾ, ਜਰਮਨੀ ਤੇ ਫਰਾਂਸ, ਜਿੱਥੇ ਵੱਡੀ ਗਿਣਤੀ ਵਿਚ ਪੰਜਾਬੀ ਵਸਦੇ ਹਨ, ਵਿਚ ਏਦਾਂ ਦੀਆਂ ਵਿਸ਼ੇਸ਼ ਅਦਾਲਤਾਂ ਬਣਾਉਣਬਾਰੇ ਵਿਚਾਰ ਕਰਨਗੇ। ਉਨ੍ਹਾਂ ਨੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਗਲੀਆਂ ਪੀੜ੍ਹੀਆਂ ਦੀ ਸੁਰੱਖਿਆ ਤੇ ਪ੍ਰਗਤੀ ਦੇ ਉਦੇਸ਼ ਨਾਲ ਪੰਜਾਬ ਨੂੰ ਵਿਕਾਸ ਵੱਲ ਲਿਜਾਣ ਲਈ ਪੰਜਾਬ ਸਰਕਾਰ ਦੇ ਯਤਨਾਂ ਦਾ ਸਾਥ ਦੇਣ। ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਆਪਣੀਆਂ ਜੜ੍ਹਾਂ ਨਾਲ ਜੁੜੋ` ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਉਸ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਆਪਣੇ ਬੱਚਿਆਂ ਨੂੰ ਪ੍ਰੇਰਤ ਕਰਨ ਵਾਲੇ ਪਰਵਾਸੀ ਭਾਰਤੀਆਂ ਦਾ ਧੰਨਵਾਦ ਕੀਤਾ ਤੇ ਅਪੀਲ ਕੀਤੀ ਕਿ ਉਹ ਹੋਰ ਨੌਜਵਾਨਾਂ ਨੂੰ ਪੰਜਾਬ ਆ ਕੇ ਵਿਰਾਸਤ ਨਾਲ ਜੁੜਨ ਲਈ ਉਤਸ਼ਾਹਿਤ ਕਰਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ