Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕਤਲ ਦੇ ਦੋਸ਼ੀ ਸਾਬਕਾ ਪਾਕਿਸਤਾਨੀ ਵਿਧਾਇਕ ਬਲਦੇਵ ਸਿੰਘ ਦਾ ਵੀਜ਼ਾ ਖ਼ਤਮ

November 13, 2019 08:46 AM

* ਭਾਰਤ ਨਹੀਂ ਛੱਡਾਂਗਾ: ਬਲਦੇਵ ਸਿੰਘ


ਖੰਨਾ, 12 ਨਵੰਬਰ, (ਪੋਸਟ ਬਿਊਰੋ)- ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਦਾ ਤਿੰਨ ਮਹੀਨੇ ਦਾ ਭਾਰਤ ਦਾ ਵੀਜ਼ਾ ਅੱਜ ਮੰਗਲਵਾਰ 12 ਨਵੰਬਰ ਨੂੰ ਖ਼ਤਮ ਹੋ ਗਿਆ। ਉਸ ਨੇ ਭਾਰਤ ਸਰਕਾਰ ਨੂੰ ਦੋ ਮਹੀਨੇ ਪਹਿਲਾਂ ਵੀਜ਼ਾ ਹੋਰ ਵਧਾਉਣ ਲਈ ਕਿਹਾ ਸੀ, ਪਰ ਹਾਲੇ ਤਕ ਉਸ ਦਾ ਕੋਈ ਜਵਾਬ ਸਰਕਾਰ ਨੇਨਹੀਂਆਇਆ।
ਵਰਨਣ ਯੋਗ ਹੈ ਕਿ ਬਲਦੇਵ ਕੁਮਾਰ ਉਰਫ ਬਲਦੇਵ ਸਿੰਘ ਨੇ ਭਾਰਤ ਆਉਣ ਤੋਂ ਕੁਝ ਦਿਨ ਮਗਰੋਂ ਪਕਿਸਤਾਨ ਵਿੱਚ ਘੱਟ ਗਿਣਤੀਆਂ ਉੱਤੇ ਪੱਖ-ਪਾਤ ਤੇ ਧੱਕੇਸ਼ਾਹੀ ਕੀਤੇ ਜਾਣ ਦਾ ਖ਼ੁਲਾਸਾ ਕੀਤਾ ਸੀ। ਉਸ ਨੇ ਆਪਣੇ ਵੀਜ਼ੇ ਬਾਰੇ ਦੋ ਦਿਨ ਪਹਿਲਾਂ ਇੱਕ ਯਾਦ ਪੱਤਰ ਸਰਕਾਰ ਨੂੰ ਭੇਜਿਆ ਸੀ। ਤਿੰਨ ਮਹੀਨੇ ਪਹਿਲਾਂ 12 ਅਗਸਤ ਨੂੰ ਈਦ ਦੇ ਦਿਨ ਭਾਰਤ ਪੁੱਜੇ ਬਲਦੇਵ ਸਿੰਘ ਦਾ ਸਹੁਰਾ ਪਰਿਵਾਰ ਖੰਨਾ ਵਿੱਚ ਰਹਿੰਦਾ ਹੈ ਅਤੇ ਉਸ ਦੀ ਧੀ ਥੈਲੇਸੀਮੀਆ ਦੀ ਬਿਮਾਰੀ ਤੋਂ ਪੀੜਤ ਹੈ। ਉਸ ਨੇ ਭਾਰਤ ਵਿੱਚ ਸਿਆਸੀ ਸ਼ਰਨ ਦੀ ਮੰਗ ਕੀਤੀ ਹੋਈ ਹੈ। ਬਲਦੇਵ ਸਿੰਘ ਨੇ ਕਰੀਬ ਦੋ ਮਹੀਨੇ ਪਹਿਲਾਂ ਲੰਬੀ ਮਿਆਦ ਦੇ ਵੀਜ਼ੇ ਲਈ ਅਪਲਾਈ ਕੀਤਾ ਸੀ, ਪਰ ਕੇਂਦਰ ਸਰਕਾਰ ਨੇ ਹਾਲੇ ਕੋਈ ਜਵਾਬ ਨਹੀਂ ਦਿੱਤਾ।
ਇਸ ਬਾਰੇ ਬਲਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਭਾਰਤ ਹੀ ਦੇਸ਼ ਰਹਿ ਗਿਆ ਹੈ, ਜਦ ਕਿ ਪਾਕਿਸਤਾਨ ਵਿੱਚ ਉਨ੍ਹਾਂ ਨੂੰ ਅੱਤਵਾਦੀਆਂ ਅਤੇ ਆਈ ਐੱਸਆਈ ਤੋਂ ਖ਼ਤਰਾ ਹੈ। ਇਸ ਲਈ ਉਹ ਓਧਰ ਵਾਪਸ ਨਹੀਂ ਜਾਣਾ ਚਾਹੁੰਦੇ।
ਦੂਸਰੇ ਪਾਸੇ ਬਲਦੇਵ ਸਿੰਘ ਉੱਤੇ ਦੋਸ਼ ਹੈ ਕਿ ਉਸ ਦਾ ਪਹਿਲਾ ਨਾਂਅ ਬਲਦੇਵ ਕੁਮਾਰ ਸੀ ਅਤੇ ਉਸ ਨੇ ਆਪਣੇ ਸੂਬੇ ਖੈਬਰ ਪਖਤੂਨਖਵਾ ਦੀ ਵਿਧਾਨ ਸਭਾ ਦਾ ਮੈਂਬਰ ਬਣਨ ਲਈ ਘੱਟ-ਗਿਣਤੀ ਕੋਟੇ ਦੇ ਸਿੱਖ ਵਿਧਾਇਕ ਸੋਰਨ ਸਿੰਘ ਦਾ ਕਤਲ ਕਰਵਾ ਦਿੱਤਾ ਸੀ। ਇਸ ਦੋਸ਼ ਵਿੱਚ ਉਹ ਲੰਮਾ ਸਮਾਂ ਜੇਲ੍ਹ ਵਿੱਚ ਰਿਹਾ ਹੈ ਅਤੇ ਉਸ ਦੇ ਖਿਲਾਫ ਅਪੀਲ ਹਾਈ ਕੋਰਟ ਵਿੱਚ ਪੈਂਡਿੰਗ ਹੁੰਦਿਆਂ ਉਹ ਪਹਿਲਾਂ ਧਰਮ ਬਦਲ ਕੇ ਹਿੰਦੂ ਤੋਂ ਸਿੱਖ ਬਣਿਆ ਅਤੇ ਫਿਰ ਵਿਧਾਨ ਸਭਾ ਟੁੱਟਣ ਦੇ ਬਾਅਦ ਭਾਰਤ ਆਣ ਕੇ ਏਥੇ ਰਾਜਸੀ ਸ਼ਰਣ ਮੰਗਣ ਲੱਗ ਪਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ