Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਅੰਤਰਰਾਸ਼ਟਰੀ

ਨਿੱਕੀ ਹੇਲੀ ਵੱਲੋਂ ਦੋਸ਼: ਸਾਡੇ ਫ਼ੌਜੀਆਂ ਉੱਤੇ ਹਮਲੇ ਕਰ ਰਹੇ ਅੱਤਵਾਦੀਆਂ ਨੂੰ ਪਾਕਿ ਸ਼ਰਨ ਦਿੰਦੈ

November 13, 2019 08:47 AM

ਵਾਸ਼ਿੰਗਟਨ, 12 ਨਵੰਬਰ, (ਪੋਸਟ ਬਿਊਰੋ)- ਯੂ ਐਨ ਓ ਵਿੱਚ ਅਮਰੀਕਾ ਦੀ ਸਾਬਕਾ ਰਾਜਦੂਤ ਨਿੱਕੀ ਹੇਲੀ ਨੇ ਕਿਹਾ ਹੈ ਕਿ ਪਾਕਿਸਤਾਨ ਉਨ੍ਹਾਂ ਅੱਤਵਾਦੀਆਂ ਨੂੰ ਸ਼ਰਨ ਦਿੰਦਾ ਹੈ,ਜਿਹੜੇ ਅਮਰੀਕੀ ਫ਼ੌਜੀਆਂ ਨੂੰ ਮਾਰਦੇ ਹਨ। ਹੇਲੀ ਨੇ ਇਹ ਦੋਸ਼ਆਪਣੀ ਕਿਤਾਬ ‘ਵਿਦ ਆਲ ਡਿਊ ਰਿਸਪੈਕਟ` ਵਿੱਚ ਲਾਇਆ ਹੈ।
ਭਾਰਤੀ ਮੂਲ ਦੀ ਅਮਰੀਕੀ ਨਾਗਰਿਕ ਨਿੱਕੀ ਹੇਲੀ ਨੇ ਬਾਜ਼ਾਰ ਵਿੱਚ ਆਈ ਆਪਣੀ ਕਿਤਾਬ ਵਿਚ ਲਿਖਿਆ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਓਦੋਂ ਨਾਰਾਜ਼ ਹੋ ਗਏ ਸਨ, ਜਦੋਂ ਉਨ੍ਹਾਂ ਨੇ ਉਨ੍ਹਾਂ ਨੂੰ ਆਪਣੀ ਇਹ ਰਿਪੋਰਟ ਸੌਂਪੀ ਸੀ ਕਿ ਅਮਰੀਕੀ ਮਦਦ ਲੈਣ ਵਾਲੇ ਮੁੱਖ ਦੇਸ਼ਾਂ ਵਿਚ ਸ਼ਾਮਲ ਹੋਣ ਦੇ ਬਾਵਜੂਦ ਪਾਕਿਸਤਾਨ ਨੇ ਨਾ ਕੇਵਲ ਯੂ ਐੱਨ ਓ ਵਿਚ ਅਮਰੀਕਾ ਦੇ ਖ਼ਿਲਾਫ਼ ਵੋਟ ਦਿੱਤੀ, ਬਲਕਿ ਅੱਤਵਾਦੀਆਂ ਨੂੰ ਸ਼ਰਨ ਵੀ ਦਿੱਤੀ ਹੈ।
ਇਸ ਸੰਬੰਧ ਵਿੱਚ ਨਿੱਕੀ ਹੇਲੀ ਨੇ ਆਪਣੀ ਕਿਤਾਬ ਵਿਚ ਲਿਖਿਆ ਹੈ ਕਿ ਅਸੀਂ ਪਾਕਿਸਤਾਨ ਨੂੰ ਹੋਰਨਾਂ ਦੇਸ਼ਾਂ ਦੇ ਮੁਕਾਬਲੇ ਵੱਧ ਮਦਦ ਦਿੱਤੀ ਤੇ ਸਾਲ 2017 ਵਿਚ ਅਮਰੀਕਾ ਨੇ ਉਸ ਦੀ ਫ਼ੌਜ ਨੂੰ ਕਰੀਬ ਇਕ ਅਰਬ ਅਮਰੀਕੀ ਡਾਲਰ ਦਿੱਤੇ ਸਨ, ਪਰ ਪਾਕਿਸਤਾਨ ਯੂ ਐੱਨ ਵਿਚ 76 ਫੀਸਦੀ ਸਮਾਂ ਸਾਡਾ ਵਿਰੋਧ ਕਰਦਾ ਹੈ। ਸਭ ਤੋਂ ਬੁਰੀ ਇਹ ਗੱਲ ਹੈ ਕਿ ਉਹ ਅੱਤਵਾਦੀਆਂ ਨੂੰ ਸ਼ਰਨ ਦਿੰਦਾ ਹੈ, ਜਿਹੜੇ ਸਾਡੇ ਅਮਰੀਕੀ ਫ਼ੌਜੀਆਂ ਨੂੰ ਮਾਰਨ ਜਾਂਦੇ ਹਨ।ਹੇਲੀ ਨੇ ਕਿਹਾ ਕਿ ਇਨ੍ਹਾਂ ਸਭ ਕਾਰਨਾਂ ਅਤੇ ਹੋਰ ਚੀਜ਼ਾਂ ਬਾਰੇ ਮੈਂ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਜਾਣੂ ਕਰਾਇਆ ਤਾਂ ਉਹ ਨਾਰਾਜ਼ ਹੋ ਗਏ। ਉਸ ਦੇ ਤੁਰੰਤ ਬਾਅਦ ਉਨ੍ਹਾਂ ਨੇ ਕਾਂਗਰਸ ਤੋਂ ਇਕ ਬਿੱਲ ਪਾਸ ਕਰਾਉਣ ਨੂੰ ਕਿਹਾ। ਇਸ ਵਿਚ ਇਹ ਨਿਸ਼ਚਿਤ ਕਰਨਾ ਸੀ ਕਿ ਅਮਰੀਕੀ ਵਿਦੇਸ਼ੀ ਮਦਦ ਕੇਵਲ ਅਮਰੀਕੀ ਹਿੱਤਾਂ ਤੇ ਅਮਰੀਕੀ ਮਿੱਤਰਾਂ ਨੂੰ ਉਤਸ਼ਾਹ ਦੇਣ ਲਈ ਦਿੱਤੀ ਜਾਏ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤ ਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀ ਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾ ਲਾਸ ਏਂਜਲਿਸ ਦੇ ਇੱਕ ਸਕੂਲ ਵਿਚ ਬੱਚੇ ਨੂੰ ਉਲਟਾ ਲਟਕਾ ਕੇ ਕੁੱਟਣ ਦੀ ਵੀਡੀਓ ਆਈ ਸਾਹਮਣੇ, ਸਕੂਲ ਨੇ ਮੰਨੀ ਗਲਤੀ ਅਮਰੀਕਾ ਦੇ ਓਕਲਾਹੋਮਾ ਵਿੱਚ ਦੋ ਦਿਨਾਂ ਵਿੱਚ 35 ਟਾਰਨੇਡੋ ਆਏ, 4 ਮੌਤਾਂ, 500 ਘਰ ਹੋਏ ਤਬਾਹ ਦੁਬਈ ਵਿੱਚ ਬਣ ਰਿਹਾ ਦੁਨੀਆਂ ਦਾ ਸਭ ਤੋਂ ਵੱਡਾ 400 ਟਰਮੀਨਲ ਗੇਟਾਂ ਵਾਲਾ ਹਵਾਈ ਅੱਡਾ ਬਰਤਾਨੀਆ 'ਚ ਕਤਲ ਦੇ ਦੋਸ਼ੀ ਭਾਰਤੀ ਨੂੰ 16 ਸਾਲ ਦੀ ਸਜ਼ਾ, ਸਾਬਕਾ ਪ੍ਰੇਮਿਕਾ ਨੇ ਵਿਆਹ ਕਰਨ ਤੋਂ ਕੀਤਾ ਸੀ ਇਨਕਾਰ ਚੀਨ 'ਚ ਆਇਆ ਤੂਫਾਨ, 5 ਲੋਕਾਂ ਦੀ ਮੌਤ, 33 ਜ਼ਖਮੀ ਇਰਾਕ 'ਚ ਸਮਲਿੰਗੀ ਸਬੰਧਾਂ ਨੂੰ ਅਪਰਾਧ ਐਲਾਨਿਆ, ਹੋਵੇਗੀ 15 ਸਾਲ ਦੀ ਸਜ਼ਾ