Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਐਨਡੀਪੀ ਦੀਆਂ ਮੰਗਾਂ ਨਾ ਮੰਨੇ ਜਾਣ ਉੱਤੇ ਰਾਜ ਭਾਸ਼ਣ ਖਿਲਾਫ ਵੋਟ ਕਰਾਂਗੇ : ਜਗਮੀਤ ਸਿੰਘ

November 14, 2019 05:56 AM

ਓਟਵਾ, 13 ਨਵੰਬਰ (ਪੋਸਟ ਬਿਊਰੋ) : ਐਨਡੀਪੀ ਆਗੂ ਜਗਮੀਤ ਸਿੰਘ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਦੀ ਪਾਰਟੀਆਂ ਦੀਆਂ ਤਰਜੀਹਾਂ ਨੂੰ ਲਿਬਰਲਾਂ ਦੇ ਪਾਲਿਸੀ ਏਜੰਡੇ ਵਿੱਚ ਸ਼ਾਮਲ ਨਾ ਕੀਤਾ ਗਿਆ ਤਾਂ ਉਹ ਰਾਜ ਭਾਸ਼ਣ ਦੇ ਖਿਲਾਫ ਵੋਟ ਕਰਨਗੇ।
ਜਗਮੀਤ ਸਿੰਘ ਵੱਲੋਂ ਵੀਰਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮੁਲਾਕਾਤ ਕੀਤੀ ਜਾਵੇਗੀ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਸਮੇਂ ਹੀ ਜਗਮੀਤ ਸਿੰਘ ਆਪਣੀ ਪਾਰਟੀ ਦੀਆਂ ਤਰਜੀਹਾਂ ਟਰੂਡੋ ਦੇ ਕੰਨਾਂ ਵਿੱਚ ਪਾਉਣਗੇ ਤੇ ਘੱਟਗਿਣਤੀ ਪਾਰਲੀਆਮੈਂਟ ਵਿੱਚ ਆਪਣੀ ਪਾਰਟੀ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਰਾਹ ਪੱਧਰਾ ਕਰਨ ਦੀ ਕੋਸਿ਼ਸ਼ ਕਰਨਗੇ।
ਬੁੱਧਵਾਰ ਨੂੰ ਪਾਰਲੀਆਮੈਂਟ ਹਿੱਲ ਉੱਤੇ ਗੱਲ ਕਰਦਿਆਂ ਜਗਮੀਤ ਸਿੰਘ ਨੇ ਆਖਿਆ ਕਿ ਉਨ੍ਹਾਂ ਦੀਆਂ ਤਿੰਨ ਮੁੱਖ ਤਰਜੀਹਾਂ ਹਨ ਜਿਹੜੀਆਂ ਉਹ ਲਿਬਰਲ ਰਾਜ ਭਾਸ਼ਣ ਵਿੱਚ ਵੇਖਣੀਆਂ ਚਾਹੁੰਦੇ ਹਨ। ਸੱਭ ਤੋਂ ਪਹਿਲਾਂ ਐਨਡੀਪੀ ਚਾਹੁੰਦੀ ਹੈ ਕਿ ਲਿਬਰਲ ਨੈਸ਼ਨਲ ਯੂਨੀਵਰਸਲ ਫਾਰਮਾਕੇਅਰ ਪ੍ਰੋਗਰਾਮ ਤਿਆਰ ਕਰਨ ਵਿੱਚ ਐਨਡੀਪੀ ਦਾ ਸਾਥ ਦੇਣ। ਉਨ੍ਹਾਂ ਆਖਿਆ ਕਿ ਹੈਲਥ ਕੇਅਰ ਦੇ ਮਾਮਲੇ ਵਿੱਚ ਲੋਕ ਚਿੰਤਤ ਹਨ। ਇਹ ਅਜਿਹਾ ਮੁੱਦਾ ਹੈ ਜਿਸ ਨਾਲ ਦੇਸ਼ ਭਰ ਦੇ ਕੈਨੇਡੀਅਨ ਇੱਕਜੁੱਟ ਹੋ ਜਾਣਗੇ।
ਪਬਲਿਕ ਡੈਂਟਲ ਕਵਰੇਜ ਲਈ ਵੀ ਜਗਮੀਤ ਸਿੰਘ ਟਰੂਡੋ ਉੱਤੇ ਦਬਾਅ ਬਣਾਉਣਾ ਚਾਹੁੰਦੇ ਹਨ। ਇਸ ਤੋਂ ਇਲਾਵਾ ਕੈਨੇਡੀਅਨ ਹਿਊਮਨ ਰਾਈਟਸ ਟ੍ਰਿਬਿਊਨਲ ਵੱਲੋਂ 2007 ਤੋਂ ਬਾਅਦ ਗਲਤੀ ਨਾਲ ਫੌਸਟਰ ਕੇਅਰ ਵਿੱਚ ਰੱਖੇ ਗਏ ਮੂਲਵਾਸੀ ਬੱਚਿਆਂ ਵਿੱਚੋਂ ਹਰੇਕ ਨੂੰ 40,000 ਡਾਲਰ ਫੈਡਰਲ ਸਰਕਾਰ ਵੱਲੋਂ ਦੇਣ ਦੇ ਦਿੱਤੇ ਗਏ ਫੈਸਲੇ ਨੂੰ ਲਿਬਰਲ ਸਰਕਾਰ ਵੱਲੋਂ ਦਿੱਤੀ ਗਈ ਕਾਨੂੰਨੀ ਚੁਣੌਤੀ ਨੂੰ ਵਾਪਿਸ ਲੈਣ ਲਈ ਵੀ ਜਗਮੀਤ ਸਿੰਘ ਟਰੂਡੋ ਤੋਂ ਮੰਗ ਕਰਨਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ