Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਹੈਲਥ ਏਜੰਸੀਆਂ ਨੂੰ ਰਲਾ ਕੇ ਸੀਈਓਜ਼ ਦੀ ਛੁੱਟੀ ਕਰੇਗੀ ਓਨਟਾਰੀਓ ਸਰਕਾਰ

November 14, 2019 07:53 AM

ਟੋਰਾਂਟੋ, 13 ਨਵੰਬਰ (ਪੋਸਟ ਬਿਊਰੋ) : ਓਨਟਾਰੀਓ ਸਰਕਾਰ ਵੱਲੋਂ ਪ੍ਰੋਵਿੰਸ ਦੀਆਂ ਵੱਡੀਆਂ ਹੈਲਥ ਏਜੰਸੀਆਂ ਜਿਵੇਂ ਕਿ ਕੈਂਸਰ ਕੇਅਰ ਓਨਟਾਰੀਓ ਤੇ ਈਹੈਲਥ ਨੂੰ ਇੱਕ ਛੱਤ ਥੱਲੇ ਲਿਆਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਤੇ ਇਸ ਦੇ ਨਾਲ ਹੀ ਨੌਂ ਲੋਕਲ ਹੈਲਥ ਇੰਟੇਗ੍ਰੇਸ਼ਨ ਨੈੱਟਵਰਕਜ਼ ਦੇ ਸੀਈਓਜ਼ ਨੂੰ ਵੀ ਨੌਕਰੀ ਤੋਂ ਕੱਢਿਆ ਜਾਵੇਗਾ।
ਇਨ੍ਹਾਂ ਸੀਈਓਜ਼ ਨੂੰ ਮੁਆਵਜੇ਼ ਵਜੋਂ ਕੁੱਲ 3 ਮਿਲੀਅਨ ਡਾਲਰ ਦਿੱਤੇ ਜਾਣਗੇ। ਇਸ ਫੈਸਲੇ ਤੋਂ ਬਾਅਦ ਪ੍ਰੋਵਿੰਸ ਦੀਆਂ 14 ਐਲਐਚਆਈਐਨਐੱਸ ਤੇ ਛੇ ਹੈਲਥ ਏਜੰਸੀਆਂ ਨੂੰ ਇੱਕਠਿਆਂ ਕਰ ਦਿੱਤਾ ਜਾਵੇਗਾ ਤੇ ਓਨਟਾਰੀਓ ਹੈਲਥ ਨਾਂ ਦੀ ਇੱਕ ਸੁਪਰ ਏਜੰਸੀ ਬਣਾਈ ਜਾਵੇਗੀ। ਇਸ ਨਾਲ ਸਾਲ ਵਿੱਚ ਅੰਦਾਜ਼ਨ 350 ਮਿਲੀਅਨ ਡਾਲਰ ਦੀ ਬਚਤ ਹੋਵੇਗੀ। ਇਸ ਪ੍ਰਕਿਰਿਆ ਦੇ ਅਗਲੇ ਕਦਮ ਤਹਿਤ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਬੁੱਧਵਾਰ ਨੂੰ ਇਹ ਐਲਾਨ ਕੀਤਾ ਕਿ ਇਨ੍ਹਾਂ ਛੇ ਵਿੱਚੋਂ ਪੰਜ ਏਜੰਸੀਆਂ ਨੂੰ 2 ਦਸੰਬਰ ਤੱਕ ਓਨਟਾਰੀਓ ਹੈਲਥ ਕੋਲ ਟਰਾਂਸਫਰ ਕਰ ਦਿੱਤਾ ਜਾਵੇਗਾ। ਟ੍ਰਿਲੀਅਮ ਗਿਫਟ ਆਫ ਲਾਈਫ ਨੈੱਟਵਰਕ, ਜੋ ਕਿ ਆਰਗਨ, ਟਿਸੂ ਡੋਨੇਸ਼ਨ ਤੇ ਟਰਾਂਸਪਲਾਂਟੇਸ਼ਨ ਸਰਵਿਸਿਜ਼ ਲਈ ਜਿ਼ੰਮੇਵਾਰ ਹੈ, ਨੂੰ ਬਾਅਦ ਵਿੱਚ ਬਦਲੀ ਕੀਤਾ ਜਾਵੇਗਾ।
ਐਲੀਅਟ ਨੇ ਆਖਿਆ ਕਿ ਇਨ੍ਹਾਂ ਤਬਦੀਲੀਆਂ ਦਾ ਮਰੀਜ਼ਾਂ ਉੱਤੇ ਕੋਈ ਅਸਰ ਨਹੀਂ ਹੋਵੇਗਾ ਤੇ ਨਾ ਹੀ ਕਰਮਚਾਰੀਆਂ ਨੂੰ ਹੀ ਕੋਈ ਦਿੱਕਤ ਆਵੇਗੀ। ਉਨ੍ਹਾਂ ਨੂੰ ਪਹਿਲਾਂ ਵਾਲਾ ਕੰਮ ਹੀ ਕਰਨਾ ਹੋਵੇਗਾ। ਬੱਸ ਹੁਣ ਓਨਟਾਰੀਓ ਹੈਲਥ ਹੀ ਉਨ੍ਹਾਂ ਦਾ ਇੰਪਲਾਇਰ ਹੋਵੇਗਾ। ਸਰਕਾਰ ਦਾ ਕਹਿਣਾ ਹੈ ਕਿ ਹੌਲੀ ਹੌਲੀ ਐਲਐਚਆਈਐਨਐੱਸ ਨੂੰ ਖਤਮ ਕਰ ਦਿੱਤਾ ਜਾਵੇਗਾ। ਪਰ ਹਾਲ ਦੀ ਘੜੀ ਪੰਜੇ ਸੀਈਓਜ਼ ਨੂੰ ਇਹ ਰਲੇਵਾਂ ਮੁਕੰਮਲ ਹੋਣ ਤੱਕ ਵੱਖ ਵੱਖ ਰੀਜਨਜ਼ ਵੇਖਣੇ ਹੋਣਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ