Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਫਾਂਸੀ ਦੀ ਸਜ਼ਾ ਮੁਆਫੀ ਵਾਲਾ ਦਵਿੰਦਰਪਾਲ ਸਿੰਘ ਭੁੱਲਰ ਰਿਹਾਅ ਕੀਤਾ ਜਾਵੇਗਾ

November 14, 2019 09:11 AM

* ਕੇਂਦਰ ਸਰਕਾਰ ਵੱਲੋਂ ਰਿਹਾਈ ਦੇ ਹੁਕਮ ਜਾਰੀ 


ਚੰਡੀਗੜ੍ਹ, 13 ਨਵੰਬਰ, (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਨੇ 1993 ਦੇ ਦਿੱਲੀ ਬੰਬ ਧਮਾਕਾ ਕੇਸ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੇ ਲਈ ਆਦੇਸ਼ ਦਿੱਤੇ ਹਨ। ਭੁੱਲਰ ਨੂੰ ਇਸ ਕੇਸ ਵਿੱਚ ਫਾਂਸੀ ਦੀ ਸਜ਼ਾ ਹੋਈ ਸੀ, ਪਰ ਲਮਾਂ ਸਮਾਂ ਜੇਲ੍ਹ ਵਿੱਚ ਰਹਿਣ ਦੌਰਾਨ ਉਸ ਦੀ ਖਰਾਬ ਹੋਈ ਮਾਨਸਿਕ ਸਥਿਤੀ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ 2014 ਵਿੱਚ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਵਰਨਣ ਯੋਗ ਹੈ ਕਿ ਕਈ ਸਿੱਖ ਜਥੇਬੰਦੀਆਂ ਲੰਬੇ ਸਮੇਂ ਤੋਂ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਲਈ ਜ਼ੋਰ ਪਾ ਰਹੀਆਂ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਭੁੱਲਰ ਆਪਣੀ ਬਣੀ ਸਜ਼ਾ ਪੂਰੀ ਕਰ ਚੁੱਕਾ ਹੈ।
ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਹੁਕਮ ਜਾਰੀ ਕਰਨ ਤੋਂ ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿੱਚ ਬਦਲਣ ਦੇ ਹੁਕਮ ਵੀ ਦਿੱਤੇ ਸਨ। ਇਸ ਦੌਰਾਨ ਪੰਜਾਬ ਸਰਕਾਰ ਨੇ ਵੀ ਅੱਠ ਕੈਦੀ ਛੱਡਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿੱਚੋਂ ਪਟਿਆਲਾ ਜੇਲ੍ਹ ਵਿੱਚ ਬੰਦ ਲਾਲ ਸਿੰਘ ਨੂੰ ਛੱਡਣ ਦੇ ਹੁਕਮ ਹੋਏ ਹਨ, ਪਰ ਦੋ ਹੋਰ ਕੇਸ ਦਰਜ ਹੋਣ ਕਾਰਨ ਉਸ ਦੀ ਰਿਹਾਈ ਨਹੀਂ ਹੋ ਸਕੇਗੀ। ਉਸ ਤੋਂ ਇਲਾਵਾ ਦੋ ਕੈਦੀਆਂ ਨੰਦ ਸਿੰਘ ਅਤੇ ਸ਼ਬੇਗ ਸਿੰਘ ਨੂੰ ਛੱਡਣ ਲਈ ਹੁਕਮ ਮਿਲਣ ਪਿੱਛੋਂ ਜੇਲ੍ਹ ਅਧਿਕਾਰੀ ਉਨ੍ਹਾਂ ਦੇ ਜ਼ਮਾਨਤੀ ਬਾਂਡ ਦੀ ਉਡੀਕ ਕਰ ਰਹੇ ਹਨ।
ਪਟਿਆਲਾ ਜੇਲ੍ਹ ਦੇ ਸੁਪਰਡੈਂਟ ਭੁਪਿੰਦਰ ਸਿੰਘ ਵਿਰਕ ਨੇ ਇਨ੍ਹਾਂ ਹੁਕਮਾਂ ਦੀ ਪੁਸ਼ਟੀ ਕਰਦੇ ਹੋਏ ਇਹ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਵੀ ਏਸੇ ਜੇਲ੍ਹ ਵਿੱਚ ਹੈ, ਪਰ ਉਸਦੀ ਸਜ਼ਾ ਮੁਆਫ਼ੀ ਦਾ ਕੋਈ ਹੁਕਮ ਇਸ ਜੇਲ੍ਹ ਵਿੱਚਨਹੀਂ ਪੁੱਜਾ। ਪਿਛਲੇ ਕਰੀਬ 16 ਸਾਲ ਤੋਂ ਜੇਲ੍ਹ ਵਿੱਚ ਬੰਦਰਾਜੋਆਣਾ ਦੀ ਫਾਂਸੀ ਦੀ ਮੁਆਫੀ ਵਾਸਤੇ ਵੀ ਕੇਂਦਰ ਸਰਕਾਰ ਵੱਲੋਂ ਹੁਕਮ ਜਾਰੀ ਹੋਣ ਦੀ ਖਬਰ ਆ ਚੁੱਕੀ ਹੈ, ਜਿਸ ਉੱਤੇ ਮਿਲੀ ਜੁਲੀ ਪ੍ਰਤੀਕਿਰਿਆ ਮਿਲੀ ਹੈ।
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਬਾਰੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਇਸ ਵਿਚ ਕੁਝ ਗ਼ਲਤ ਨਹੀਂ, ਸਭ ਕੁਝ ਨਿਯਮਾਂ ਮੁਤਾਬਕ ਹੋਇਆ ਹੈ, ਕਿਉਂਕਿ ਰਾਜੋਆਣਾ ਸਜ਼ਾ ਦਾ ਲੰਬਾ ਸਮਾਂ ਜੇਲ੍ਹ ਵਿੱਚਕੱਟ ਚੁੱਕਾ ਹੈ।ਅਕਾਲੀ ਦਲ ਨੇ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚਬਦਲਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਤੇ ਪਾਰਟੀ ਦੇ ਸੀਨੀਅਰ ਨੇਤਾ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਫ਼ੈਸਲਾ ਸਿੱਖਾਂ ਦੇ ਜ਼ਖ਼ਮਾਂ ਉੱਤੇ ਮਲ੍ਹਮ ਲਾਏਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਧਾਂਤਕ ਤੌਰ ਉੱਤੇ ਮੌਤ ਦੀ ਸਜ਼ਾ ਦਾ ਹਮੇਸ਼ਾ ਵਿਰੋਧ ਕੀਤਾ ਹੈ ਅਤੇ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕਰਨ ਦੇ ਹੱਕ ਵਿਚ ਹੈ।
ਦੂਸਰੇ ਪਾਸੇ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਜਾਣਗੇ। ਰਾਇਸਿਨਾ ਰੋਡਦਿੱਲੀ ਵਿਖੇ11 ਸਤੰਬਰ 1993 ਨੂੰ ਹੋਏ ਬੰਬ ਧਮਾਕੇ ਵਿੱਚਮਨਿੰਦਰਜੀਤ ਸਿੰਘ ਬਿੱਟਾ ਵਾਲ-ਵਾਲ ਬਚੇ ਸਨ, ਜਿਸ ਵਿੱਚ ਹੋਰ ਨੌਂ ਲੋਕਾਂ ਦੀ ਮੌਤ ਹੋ ਗਈ ਅਤੇ 36 ਜ਼ਖ਼ਮੀ ਹੋਏ ਸਨ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚਚੁਣੌਤੀ ਦੇਣ ਦੀ ਗੱਲ ਕਹੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ