Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਲਾਵਾਰਸਾਂ-ਅਪਾਹਜਾਂ ਦੇ ਸੇਵਾਦਾਰ ਡਾ. ਮਾਂਗਟ 15 ਤੋਂ 19 ਨਵੰਬਰ ਤੱਕ ਬਰੈਂਪਟਨ-ਮਿਸੀਸਾਗਾ `ਚ

November 14, 2019 10:12 AM

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਨਜ਼ਦੀਕ ਬਣੇ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਦੇ ਸੇਵਾਦਾਰ ਡਾ. ਨੌਰੰਗ ਸਿੰਘ ਮਾਂਗਟ ਸੰਗਤਾਂ ਨਾਲ ਵਿਚਾਰ ਸਾਂਝੇ ਕਰਨ ਲਈ 15 ਤੋਂ 19 ਨਵੰਬਰ (ਦੁਪਹਿਰ) ਤੱਕ ਸਿੰਘ ਸਭਾ ਗੁਰਦੁਵਾਰਾ ਸਾਹਿਬ (ਮਾਲਟਨ) ਵਿਖੇ ਪਹੁੰਚ ਰਹੇ ਹਨ। ਸਾਬਕਾ ਪ੍ਰੋਫੈਸਰ ਅਤੇ ਸਾਇੰਸਦਾਨ ਡਾ. ਮਾਂਗਟ ਨੇ ਕਈ ਸਾਲ ਸਾਇਕਲ ਤੇ ਫਿਰਕੇ ਲੁਧਿਆਣਾ ਸ਼ਹਿਰ ਵਿੱਚ ਬਿਮਾਰੀਆਂ ਨਾਲ ਪੀੜਤ ਲਾਵਾਰਸਾਂ, ਅਪਾਹਜਾਂ ਅਤੇ ਗ਼ਰੀਬਾਂ ਦਾ ਮੁਫ਼ੳਮਪ;ਤ ਇਲਾਜ ਕਰਵਾਇਆ। ਅਜਿਹੇ ਬੇਸਹਾਰਿਆਂ ਦੀ ਸੇਵਾ-ਸੰਭਾਲ ਵਾਸਤੇ ਸੰਗਤਾਂ ਦੇ ਸਹਿਯੋਗ ਨਾਲ ਸਰਾਭਾ-ਸਹੌਲੀ-ਅੱਬੂਵਾਲ ਪਿੰਡਾਂ ਵਿਚਕਾਰ ਤਿੰਨ ਮੰਜ਼ਲਾ ਗੁਰੂ ਅਮਰ ਦਾਸ ਅਪਾਹਜ ਆਸ਼ਰਮ ਤਿਆਰ ਕਰਵਾਇਆ। ਇਸ ਆਸ਼ਰਮ ਵਿੱਚ 135 (ਇੱਕ ਸੌ ਪੈਂਤੀ) ਦੇ ਕਰੀਬ ਲਾਵਾਰਸ, ਬੇਘਰ, ਬੇਸਹਾਰਾ, ਅਪਾਹਜ, ਨੇਤਰਹੀਣ, ਬਿਮਾਰੀਆਂ ਨਾਲ ਪੀੜਤ ਅਤੇ ਦਿਮਾਗੀ ਸੰਤੁਲਨ ਗੁਆ ਚੁੱਕੇ ਲੋੜਵੰਦ ਰਹਿੰਦੇ ਹਨ। ਇਹਨਾਂ ਵਿੱਚੋਂ 55 ਦੇ ਕਰੀਬ ਅਜਿਹੇ ਹਨ ਜਿਹੜੇ ਆਪਣੀ ਕਿਰਿਆ ਆਪ ਨਹੀਂ ਸੋਧ ਸਕਦੇ। ਆਸ਼ਰਮ ਵਿੱਚ ਰਹਿਣ ਵਾਲੇ ਲੋੜਵੰਦਾਂ ਨੂੰ ਮੰਜਾ-ਬਿਸਤਰਾ, ਮੈਡੀਕਲ ਸਹਾਇਤਾ, ਗੁਰੂ ਦਾ ਲੰਗਰ, ਕੱਪੜੇ ਆਦਿ ਹਰ ਜ਼ਰੂਰੀ ਵਸਤੂ ਮੁਫ਼ੳਮਪ;ਤ ਮਿਲਦੀ ਹੈ। ਕੋਈ ਵੀ ਫ਼ੳਮਪ;ੀਸ ਜਾਂ ਖ਼ਰਚਾ ਨਹੀਂ ਲਿਆ ਜਾਂਦਾ। ਆਸ਼ਰਮ ਦਾ ਪ੍ਰਬੰਧ ਗੁਰੂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੀ ਚੱਲਦਾ ਹੈ। ਸੰਪਰਕ: ਕੈਨੇਡਾ (ਸੈੱਲ) 403-401-8787, ਇੰਡੀਆ (ਮੋਬਾਇਲ) 95018-42505 ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ