Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਬੋਰਿਸ ਜੌਨਸਨ ਨੇ ਬ੍ਰੈਗਜ਼ਿਟ ਦੇ ਨਾਂਅ ਉੱਤੇ ਵੋਟ ਮੰਗੇ

November 14, 2019 09:56 PM

ਲੰਡਨ, 14 ਨਵੰਬਰ (ਪੋਸਟ ਬਿਊਰੋ)- ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਚੋਣ ਪ੍ਰਚਾਰ ਵਿੱਚ ਕਿਹਾ ਹੈ ਕਿ ਬ੍ਰਿਟੇਨ ਨੂੰ ਜੇ ਬ੍ਰੈਗਜ਼ਿਟ ਦੀਆਂ ਗੁੰਝਲਾਂ ਤੋਂ ਮੁਕਤੀ ਦਿਵਾਉਣੀ ਹੈ ਤਾਂ ਵੋਟਰ ਕੰਜ਼ਰਵੇਟਿਵ ਪਾਰਟੀ ਨੂੰ ਪੂਰੇ ਬਹੁਮਤ ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਬ੍ਰੈਗਜ਼ਿਟ ਦੇ ਰਾਹ ਵਿੱਚ ਅੜਿੱਕੇ ਤੋਂ ਸਿਰਫ਼ ਉਹੀ ਬਚਾ ਸਕਦੇ ਹਨ।
ਬੋਰਿਸ ਜੌਨਸਨ ਨੇ ਕਿਹਾ ਕਿ ਯੂਨਾਈਟਡ ਕਿੰਗਡਮ ਦਾ ਪੂਰੀ ਦੁਨੀਆ ਵਿੱਚ ਸਨਮਾਨ ਹੈ ਤੇ ਲੋਕ ਇੱਥੋਂ ਪ੍ਰੇਰਤ ਹੁੰਦੇ ਹਨ, ਪਰ ਕੁਝ ਸਾਲਾਂ ਵਿੱਚ ਉਹ ਬ੍ਰਿਟੇਨ ਅਤੇ ਸਹਿਯੋਗੀਆਂ ਦੇ ਬ੍ਰੈਗਜ਼ਿਟ ਵਿੱਚ ਫਸੇ ਹੋਣ ਦੀ ਚਰਚਾ ਕਰਦੇ ਹਨ। ਬ੍ਰਿਟੇਨ ਦੇ ਭਵਿੱਖ ਉੱਤੇ ਸਵਾਲ ਉਠ ਰਹੇ ਹਨ, ਸ਼ੱਕ ਪ੍ਰਗਟਾਏ ਜਾ ਰਹੇ ਹਨ। ਇਹ ਇਸ ਲਈ ਹੋ ਰਿਹਾ ਹੈ ਕਿ ਯੂਰਪੀ ਯੂਨੀਅਨ ਤੋਂ ਵੱਖ ਹੋਣ ਲਈ ਸਿਆਸੀ ਲੀਡਰਸ਼ਿਪ ਇਕਜੁੱਟਤਾ ਤੇ ਮਜ਼ਬੂਤੀ ਨਹੀਂ ਦਿਖਾ ਸਕੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਬਹੁਮਤ ਮਿਲਿਆ ਤਾਂ ਉਹ ਬ੍ਰਿਟੇਨ ਲਈ ਬਿਹਤਰ ਭਵਿੱਖ ਵਾਲੇ ਬ੍ਰੈਗਜ਼ਿਟ ਨੂੰ ਲਾਗੂ ਕਰਨਗੇ।
ਵਰਨਣ ਯੋਗ ਹੈ ਕਿ ਸਾਲ 2016 ਵਿੱਚ ਬ੍ਰੈਗਜ਼ਿਟ ਦਾ ਫ਼ੈਸਲਾ ਲੋਕ ਰਾਇ ਨਾਲ ਹੋਇਆ ਸੀ। ਉਸ ਪਿੱਛੋਂ ਡੇਵਿਡ ਕੈਮਰਨ ਅਤੇ ਥੈਰੇਸਾ ਮੇਅ ਦੀ ਸਰਕਾਰ ਇਸ ਲਈ ਕੁਝ ਨਹੀਂ ਸੀ ਕਰ ਸਕੀ। ਬ੍ਰੈਗਜ਼ਿਟ ਨੂੰ 31 ਅਕਤੂਬਰ ਤਕ ਪੂਰਾ ਕਰਵਾਉਣ ਦਾ ਨਾਅਰਾ ਦੇ ਕੇ ਬੋਰਿਸ ਜੌਨਸਨ ਨੇ ਜੁਲਾਈ ਵਿੱਚ ਕੁਰਸੀ ਸੰਭਾਲੀ ਸੀ। ਵਿਰੋਧੀ ਧਿਰ ਤੇ ਸਹਿਯੋਗੀਆਂ ਦੇ ਸਾਰੇ ਵਿਰੋਧ ਦੇ ਬਾਵਜੂਦ ਉਹ ਯੂਰਪੀ ਯੂਨੀਅਨ ਤੋਂ ਵੱਖ ਹੋਣ ਲਈ ਸਮਝੌਤਾ ਕਰਨ ਤੇ ਉਸ ਨੂੰ ਬ੍ਰਿਟਿਸ਼ ਪਾਰਲੀਮੈਂਟ ਦੇ ਵਿੱਚ ਮਨਜ਼ੂਰ ਕਰਵਾਉਣ ਵਿੱਚ ਸਫਲ ਰਹੇ। ਪਾਰਲੀਮੈਂਟ ਵਿੱਚ ਪਾਸ ਇਕ ਸੋਧ ਮਤੇ ਕਾਰਨ ਬ੍ਰੈਗਜ਼ਿਟ ਟਲ਼ ਗਿਆ ਹੈ ਤੇ ਉਸ ਦੀ ਅਗਲੀ ਤਰੀਕ 31 ਜਨਵਰੀ 2020 ਹੋ ਗਈ ਹੈ। ਆਸ ਕੀਤੀ ਜਾ ਰਹੀ ਹੈ ਕਿ ਬ੍ਰਿਟੇਨ ਵਿੱਚ ਜੇ ਜੌਨਸਨ ਦੀ ਸਰਕਾਰ ਫਿਰ ਤੋਂ ਬਣੀ ਤਾਂ ਅਗਲੀ ਤੈਅ ਤਰੀਕ ਉੱਤੇ ਬ੍ਰੈਗਜ਼ਿਟ ਪ੍ਰਕਿਰਿਆ ਪੂਰੀ ਹੋ ਜਾਵੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ