Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਯੂ ਏ ਈ ਵਿੱਚ ਪਤਨੀ ਨਾਲ ਕੁੱਟਮਾਰ ਦੇ ਦੋਸ਼ ਵਿੱਚ ਭਾਰਤੀ ਪਤੀ ਗ੍ਰਿਫਤਾਰ

November 14, 2019 10:00 PM

ਸ਼ਾਰਜਾਹ, 14 ਨਵੰਬਰ (ਪੋਸਟ ਬਿਊਰੋ)- ਯੂ ਏ ਈ ਵਿੱਚ ਸ਼ਾਰਜਾਹ ਪੁਲਸ ਨੇ ਪਤਨੀ ਨਾਲ ਕੁੱਟਮਾਰ ਕਰਨ ਵਾਲੇ ਭਾਰਤੀ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਪੀੜਤਾ ਨੇ ਸੋਸ਼ਲ ਮੀਡੀਆ ਉੱਤੇ ਆਪਣੀ ਵੀਡੀਓ ਸ਼ੇਅਰ ਕੀਤੀ ਸੀ, ਜਿਸ ਤੋਂ ਬਾਅਦ ਪੁਲਸ ਨੇ ਇਹ ਕਾਰਵਾਈ ਕੀਤੀ ਹੈ।
ਵਰਨਣ ਯੋਗ ਹੈ ਕਿ ਇਸ ਪੀੜਤ ਮਹਿਲਾ ਨੇ ਵੀਡੀਓ ਵਿੱਚ ਦੱਸਿਆ ਕਿ ਉਸ ਦੇ ਪਤੀ ਨੇ ਉਸ ਨਾਲ ਕੁੱਟਮਾਰ ਕੀਤੀ ਹੈ। ਮੀਡੀਆ ਰਿਪੋਰਟ ਮੁਤਾਬਕ ਭਾਰਤੀ ਮਹਿਲਾ ਦੇ ਟਵੀਟ ਨੂੰ ਦੇਖ ਕੇ ਸ਼ਾਰਜਾਹ ਪੁਲਸ ਨੇ ਕਾਰਵਾਈ ਕੀਤੀ ਹੈ ਅਤੇ ਦੋਸ਼ੀ 47 ਸਾਲਾ ਪਤੀ ਨੂੰ ਬੁੱਧਵਾਰ ਰਾਤ ਗ੍ਰਿਫਤਾਰ ਕਰ ਲਿਆ ਹੈ। ਦੱਸਿਆ ਜਾਂਦਾ ਹੈ ਕਿ ਇਹ ਵੀਡੀਓ ਮਹਿਲਾ ਨੇ 12 ਨਵੰਬਰ ਨੂੰ ਟਵਿੱਟਰ ਉੱਤੇ ਸ਼ੇਅਰ ਕੀਤੀ ਸੀ। ਇਸ ਮਹਿਲਾ ਦੀ ਉਮਰ 33 ਸਾਲ ਹੈ। ਵੀਡੀਓ ਵਿੱਚ ਦਿੱਸਦਾ ਹੈ ਕਿ ਮਹਿਲਾ ਦੀ ਇਕ ਅੱਖ ਵਿੱਚੋਂ ਖੂਨ ਨਿਕਲ ਰਿਹਾ ਹੈ। ਇਸ ਪੋਸਟ ਵਿੱਚ ਔਰਤ ਨੇ ਲਿਖਿਆ ਕਿ ਤੁਰੰਤ ਮਦਦ ਦੀ ਲੋੜ ਹੈ। ਮੇਰਾ ਨਾਂ ਜੈਸਮੀਨ ਸੁਲਤਾਨ ਹੈ ਅਤੇ ਮੈਂ ਯੂ ਏ ਈ ਦੇ ਸ਼ਾਰਜਾਹ ਵਿੱਚ ਰਹਿੰਦੀ ਹਾਂ ਅਤੇ ਮੇਰੇ ਪਤੀ ਦਾ ਨਾਂ ਮੁਹੰਮਦ ਖਿਜਾਰ ਉੱਲਾ ਹੈ। ਮੇਰੇ ਪਤੀ ਨੇ ਮੈਨੂੰ ਬੁਰੀ ਤਰ੍ਹਾਂ ਕੁੱਟਿਆ ਹੈ।
ਮਹਿਲਾ ਨੇ ਵੀਡੀਓ ਵਿੱਚ ਦਾਅਵਾ ਕੀਤਾ ਕਿ ਉਸ ਦਾ ਪਤੀ ਰੋਜ਼ ਉਸ ਦੀ ਕੁੱਟਮਾਰ ਕਰਦਾ ਹੈ। ਜੋੜੇ ਦਾ ਵਿਆਹ ਸੱਤ ਸਾਲ ਪਹਿਲਾਂ ਹੋਇਆ ਸੀ ਤੇ ਉਨ੍ਹਾਂ ਦੇ ਦੋ ਬੇਟੇ ਹਨ, ਜਿਨ੍ਹਾਂ ਵਿੱਚੋਂ ਇਕ ਦੀ ਉਮਰ ਪੰਜ ਸਾਲ ਹੈ ਤੇ ਦੂਜੇ ਦੀ ਉਮਰ 17 ਮਹੀਨੇ ਹੈ। ਮਹਿਲਾ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਸਾਰੇ ਦਸਤਾਵੇਜ਼, ਪਾਸਪੋਰਟ ਤੇ ਸੋਨੇ ਦੇ ਜ਼ੇਵਰ ਉਸ ਦੇ ਪਤੀ ਕੋਲ ਹਨ। ਪੁਲਸ ਨੇ ਸੋਸ਼ਲ ਮੀਡੀਆ ਉੱਤੇ ਉਸ ਨੂੰ ਭਰੋਸਾ ਦਿੱਤਾ ਹੈ ਕਿ ਮਾਮਲੇ ਨੂੰ ਸਬੰਧਿਤ ਅਧਿਕਾਰੀ ਦੇਖਣਗੇ। ਨਾਲ ਹੀ ਪੁਲਸ ਨੇ ਲੋਕਾਂ ਨੂੰ ਅਜਿਹੇ ਵੀਡੀਓ ਸੋਸ਼ਲ ਮੀਡੀਆ ਉੱਤੇ ਸ਼ੇਅਰ ਨਾ ਕਰਨ ਦੀ ਅਪੀਲ ਕੀਤੀ ਹੈ ਤੇ ਕਿਹਾ ਹੈ ਕਿ ਇਸ ਦਾ ਸਮਾਜ ਉੱਤੇ ਨਾਕਾਰਾਤਮਕ ਅਸਰ ਪੈਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ