Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਨਿਊਜ਼ੀਲੈਂਡ ਇੰਮੀਗ੍ਰੇਸ਼ਨ ਵੱਲੋਂ ਪਾਰਟਨਰਸ਼ਿਪ ਵੀਜ਼ਾ ਸ਼੍ਰੇਣੀ ਵਿੱਚ ਨਵੇਂ ਬਦਲਾਅ

November 14, 2019 10:03 PM

ਆਕਲੈਂਡ, 14 ਨਵੰਬਰ (ਪੋਸਟ ਬਿਊਰੋ)- ਕਰੀਬ ਇੱਕ ਸਾਲ ਤੋਂ ਨਿਊਜ਼ੀਲੈਂਡ ਵਿੱਚ ਰਹਿ ਰਹੇ ਪ੍ਰਵਾਸੀ ਲੋਕ ਆਪਣੇ ਦੇਸ਼ ਜਾ ਕੇ ਵਿਆਹ ਕਰਵਾਉਣ ਪਿੱਛੋਂ ਆਪਣਾ ਜੀਵਨ ਸਾਥੀ ਨਿਊਜ਼ੀਲੈਂਡ ਲਿਆਉਣ ਲਈ ਪਾਰਟਨਰਸ਼ਿਪ ਵੀਜ਼ਾ ਸ਼ੇ੍ਰਣੀ 'ਚ ਅਰਜ਼ੀ ਅਪਲਾਈ ਕਰਦੇ ਸਨ, ਪਰ ਕਈ ਮਹੀਨੇ ਬੀਤਣ ਤੋਂ ਬਾਅਦ ਵੀ ਉਨ੍ਹਾਂ ਦੇ ਜੀਵਨ ਸਾਥੀ ਨੂੰ ਵੀਜ਼ਾ ਨਹੀਂ ਸੀ ਮਿਲਦਾ ਅਤੇ ਭਾਰਤੀ ਜੋੜਿਆਂ ਦੀਆਂ ਅਰਜ਼ੀਆਂ ਇਹ ਕਹਿ ਕੇ ਰੱਦ ਕਰ ਦਿੱਤੀਆਂ ਜਾਂਦੀਆਂ ਸਨ ਕਿ ਉਹ ਪਿਛਲੇ ਇੱਕ ਸਾਲ ਤੋਂ ਇਕੱਠੇ ਇੱਕ ਛੱਤ ਹੇਠ ਨਹੀਂ ਰਹੇ ਹਨ। ਇਹ ਉਂਜ ਵੀ ਭਾਰਤੀ ਸੱਭਿਆਚਾਰ ਦੇ ਉਲਟ ਸੀ, ਜਿਸ ਤੋਂ ਬਾਅਦ ਸਥਾਨਕ ਲੋਕਾਂ ਵੱਲੋਂ ਆਕਲੈਂਡ ਵਿਖੇ ਰੋਸ ਪ੍ਰਦਰਸ਼ਨ ਕੀਤੇ ਤੇ ਕੁਝ ਭਾਰਤੀ ਭਾਈਚਾਰੇ ਦੇ ਸਿਆਸੀ ਆਗੂਆਂ ਨੇ ਸਰਕਾਰ ਤੱਕ ਚਿੱਠੀ-ਪੱਤਰਾਂ ਜਾਂ ਮਿਲ ਕੇ ਇਹ ਮੁੱਦਾ ਚੁੱਕਿਆ ਸੀ ਕਿ ਭਾਰਤ 'ਚ ਹੁੰਦੇ ਵਿਆਹ ‘ਅਰੇਂਜਡ ਮੈਰਿਜ' ਹੁੰਦੇ ਹਨ ਤੇ ਵਿਆਹ ਤੋਂ ਪਹਿਲਾਂ ਮੁੰਡਾ-ਕੁੜੀ ਇਕੱਠੇ ਨਹੀਂ ਰਹਿ ਸਕਦੇ।
ਇਸ ਪਿੱਛੋਂ ਕੱਲ੍ਹ ਇੰਮੀਗ੍ਰੇਸ਼ਨ ਮੰਤਰੀ ਨਿਊਜ਼ੀਲੈਂਡ ਆਈ ਐਲ ਗੈਲੋਏ ਨੇ ਪਾਰਟਨਰਸ਼ਿਪ ਵੀਜ਼ੇ ਵਿੱਚ ਤਬਦੀਲੀ ਕਰਦਿਆਂ ਨਵੀਂ ਕੈਟਾਗਰੀ ‘ਕਲਚਰਲੀ ਅਰੇਂਜਡ ਮੈਰਿਜ' ਨੂੰ ਸ਼ੁਰੂ ਕੀਤਾ ਹੈ, ਜਿਸ ਤਹਿਤ ਕੇਵਲ ਨਿਊਜ਼ੀਲੈਂਡ ਦੇ ਪੱਕੇ (ਪੀ ਆਰ) ਜਾਂ ਸਿਟੀਜ਼ਨ ਲੜਕਾ-ਲੜਕੀ ਜੋ ਅਰੇਂਜ ਮੈਰਿਜ ਕਰਵਾਉਣਗੇ, ਉਨ੍ਹਾਂ ਨੂੰ ਤਿੰਨ ਮਹੀਨੇ ਦਾ ਵਿਜ਼ਟਰ ਵੀਜ਼ਾ ਮਿਲੇਗਾ। ਅਰੇਂਜ ਮੈਰਿਜ ਸਾਬਤ ਕਰਨਾ ਅਤੇ ਨਿਊਜ਼ੀਲੈਂਡ 'ਚ ਤਿੰਨ ਮਹੀਨੇ ਇਕੱਠੇ ਰਹਿਣ ਤੋਂ ਬਾਅਦ ਹੀ ਉਹ ਅਗਲੇ ਵੀਜ਼ੇ ਲਈ ਅਪਲਾਈ ਕਰ ਸਕਣਗੇ। ਇਸ ਮੌਕੇ ਉਨ੍ਹਾਂ ਮਈ 2019 ਤੋਂ ਬਾਅਦ ਰੱਦ ਕੀਤੀਆਂ ਗਈਆਂ ਅਰਜ਼ੀ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਕਿਹਾ ਕਿ ਇਮੀਗ੍ਰੇਸ਼ਨ ਵਿਭਾਗ ਜਲਦੀ ਹੀ ਉਨ੍ਹਾਂ ਦੀਆਂ ਅਰਜ਼ੀਆਂ ਦੀ ਵੀ ਮੁੜ ਜਾਂਚ ਪੜਤਾਲ ਕਰੇਗਾ ਅਤੇ ਇਸ ਸਬੰਧੀ ਉਨ੍ਹਾਂ ਨੂੰ ਸੂਚਿਤ ਵੀ ਕਰ ਦਿੱਤਾ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ