Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਅੰਤਰਰਾਸ਼ਟਰੀ

ਦੂਜੇ ਵੱਡੇ ਜਵਾਰ-ਭਾਟੇ ਨਾਲ ਵੈਨਿਸ ਨੂੰ ਨੁਕਸਾਨ

November 14, 2019 10:06 PM

ਵੈਨਿਸ, 14 ਨਵੰਬਰ (ਪੋਸਟ ਬਿਊਰੋ)- ਇਟਲੀ ਦਾ ਖੂਬਸੂਰਤ ਵੈਨਿਸ ਸ਼ਹਿਰ ਇਤਿਹਾਸ ਦੇ ਦੂਜੇ ਸਭ ਤੋਂ ਵੱਡੇ ਤੂਫਾਨ ਨਾਲ ਨੁਕਸਾਨਿਆ ਗਿਆ ਹੈ। ਇਸ ਦੇ ਮੇਅਰ ਨੇ ਕੱਲ੍ਹ ਪੂਰੇ ਸ਼ਹਿਰ ਨੂੰ ਆਫਤ ਪੀੜਤ ਐਲਾਨ ਕਰ ਦਿੱਤਾ।
ਪਤਾ ਲੱਗਾ ਹੈ ਕਿ ਇਹ ਪੂਰਾ ਸ਼ਹਿਰ ਹੜ੍ਹ ਨਾਲ ਜਿਸ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਇਸ ਦਾ ਅੰਦਾਜ਼ਾ ਇਸੇ ਤੋਂ ਲਾ ਸਕਦੇ ਹਾਂ ਕਿ ਇਤਿਹਾਸਕ ਬੇਸਿਲਿਕਾ ਸਮੇਤ ਕਈ ਗਲੀ-ਮੁਹੱਲੇ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਏ ਹਨ ਅਤੇ ਇਸ ਸਮੁੰਦਰੀ ਆਫਤ ਵਿੱਚ ਇੱਕ ਜਣੇ ਦੀ ਮੌਤ ਵੀ ਹੋਈ ਹੈ। ਅਧਿਕਾਰੀਆਂ ਮੁਤਾਬਕ ਸਥਾਨਕ ਸਮੇਂ ਅਨੁਸਾਰ ਕੱਲ੍ਹ ਰਾਤ 10 ਵੱਜ ਕੇ ਸੱਤ ਮਿੰਟ 'ਤੇ ਏਥੇ ਸਮੁੰਦਰ ਵਿੱਚ ਛੇ ਫੁੱਟ ਦੋ ਇੰਚ (187 ਸੈਂਟੀਮੀਟਰ) ਉਚੀਆਂ ਲਹਿਰਾਂ ਉਠੀਆਂ। ਇਹ ਲਹਿਰਾਂ 1966 ਦੇ 194 ਸੈਂਟੀਮੀਟਰ ਦੀਆਂ ਲਹਿਰਾਂ ਦੇ ਮੁਕਾਬਲੇ ਵਿੱਚ ਕੁਝ ਹੀ ਘੱਟ ਸਨ। ਇਨ੍ਹਾਂ ਲਹਿਰਾਂ ਦੀ ਲਪੇੇਟ ਵਿੱਚ ਆ ਕੇ ਸ਼ਹਿਰ ਦਾ ਸੇਂਟ ਮਾਰਕਸ ਸਕੁਵਾਇਰ ਤੇ ਉਸ ਦੇ ਨਾਲ ਦਾ ਬੇਸਿਲਿਕਾ ਪਾਣੀ ਵਿੱਚ ਡੁੱਬ ਗਿਆ। ਵੈਨਿਸ ਦੇ ਮੇਅਰ ਲੁਈਗੀ ਬਰੁਗਨਾਰੋ ਨੇ ਟਵਿੱਟਰ ਵਿੱਚ ਕਿਹਾ ਕਿ ਸਥਿਤੀ ਬਹੁਤ ਨਾਟਕੀ ਸੀ। ਅਸੀਂ ਸਰਕਾਰ ਨੂੰ ਮਦਦ ਲਈ ਕਿਹਾ ਹੈ। ਸਾਨੂੰ ਬਹੁਤ ਸਾਰੇ ਪੈਸੇ ਦਾ ਲੋੜ ਹੋਵੇਗੀ। ਇਹ ਜਲਵਾਯੂ ਪਰਿਵਰਤਨ ਦਾ ਨਤੀਜਾ ਹੈ। ਆਫਤ ਪ੍ਰਭਾਵਤ ਖੇਤਰ ਦੇ ਐਲਾਨ ਦੇ ਨਾਲ ਅਸੀਂ ਸਰਕਾਰ ਤੋਂ ਐਮਰਜੈਂਸੀ ਦਾ ਐਲਾਨ ਕਰਨ ਲਈ ਕਹਾਂਗੇ। ਉਚ ਜਵਾਰ-ਭਾਟੇ ਦੇ ਸਮੇਂ ਵੈਨਿਸ ਨੂੰ ਹੜ੍ਹ ਤੋਂ ਬਚਾਉਣ ਲਈ 1984 ਵਿੱਚ ਇੱਕ ਪ੍ਰਾਜੈਕਟ ਡਿਜ਼ਾਈਨ ਤਿਆਰ ਕੀਤਾ ਗਿਆ ਸੀ, ਪਰ ਕਰੋੜਾ ਯੂਰੋ ਦਾ ਇਹ ਪ੍ਰਾਜੈਕਟ ਘੁਟਾਲਿਆਂ ਦੀ ਭੇਟ ਚੜ੍ਹ ਗਿਆ। ਵੈਨਿਸ ਨੂੰ ਨਹਿਰਾਂ ਦਾ ਸ਼ਹਿਰ ਕਿਹਾ ਜਾਂਦਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ