Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਭਾਰਤ

ਅਯੁੱਧਿਆ-ਮੰਦਰ ਟਰੱਸਟ ਬਾਰੇ ਮਹੰਤਾਂ ਤੇ ਸਾਧੂਆਂ 'ਚ ਮੱਤਭੇਦ

November 14, 2019 10:14 PM

ਅਯੁੱਧਿਆ, 14 ਨਵੰਬਰ (ਪੋਸਟ ਬਿਊਰੋ)- ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਦੀ ਮੁਹਿੰਮ ਨਾਲ ਲਗਾਤਾਰ ਜੁੜੇ ਰਹੇ ਮਹੰਤਾਂ ਅਤੇ ਸਾਧੂਆਂ ਨੇ ਮੰਦਰ ਉਸਾਰੀ ਲਈ ਟਰੱਸਟ ਬਣਾਉਣ 'ਤੇ ਵੱਖੋਂ-ਵੱਖਰੇ ਵਿਚਾਰ ਪ੍ਰਗਟਾਏ ਹਨ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਟਰੱਸਟ ਦੇ ਗਠਨ ਦਾ ਹੁਕਮ ਦਿੱਤਾ ਸੀ।
ਰਾਮ ਜਨਮਭੂਮੀ ਨਯਾਸ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਨੇ ਕਿਹਾ ਕਿ ਨਵਾਂ ਟਰੱਸਟ ਬਣਾਉਣ ਦੀ ਕੋਈ ਲੋੜ ਨਹੀਂ, ਕਿਉਂਕਿ ਇੱਕ ਟਰੱਸਟ (ਨਯਾਸ) ਪਹਿਲਾਂ ਹੀ ਮੰਦਰ ਉਸਾਰੀ ਲਈ ਬਣਿਆ ਹੋਇਆ ਹੈ ਤੇ ਇਸ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਹੀ ਵੱਡਾ ਰੂਪ ਦਿੱਤਾ ਜਾ ਸਕਦਾ ਹੈ ਤੇ ਲੋੜ ਮੁਤਾਬਕ ਨਵੇਂ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਦਿਗੰਬਰ ਅਖਾੜੇ ਦੇ ਮਹੰਤ ਸੁਰੇਸ਼ ਦਾਸ ਨੇ ਕਿਹਾ ਕਿ ਅਦਾਲਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਨਵਾਂ ਟਰੱਸਟ ਕਾਇਮ ਕਰੇ ਅਤੇ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ, ਰਾਮ ਜਨਮਭੂਮੀ ਨਯਾਸ ਦੀ ਨਹੀਂ, ਪਰ ਨਯਾਸ ਦੇ ਮੈਂਬਰ ਨਵੇਂ ਟਰੱਸਟ ਦੇ ਮੈਂਬਰਾਂ ਵਜੋਂ ਲਏ ਜਾ ਸਕਦੇ ਹਨ। ਨਿਰਮੋਹੀ ਅਖਾੜੇ ਦੇ ਮਹੰਤ ਦੀਨੇਂਦਰ ਦਾਸ, ਜਿਨ੍ਹਾਂ ਦਾ ਦਾਅਵਾ ਅਦਾਲਤ ਨੇ ਰੱਦ ਕਰ ਦਿੱਤਾ ਸੀ, ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਮੁਤਾਬਕ ਟਰੱਸਟ ਬਣਨਾ ਚਾਹੀਦਾ ਹੈ। ਉਨ੍ਹਾਂ ਸਰਕਾਰੀ ਟਰੱਸਟ ਵਿੱਚ ਸ਼ਾਮਲ ਹੋਣ ਬਾਰੇ ਆਪਣੀ ਰਾਏ ਖੁੱਲ੍ਹ ਕੇ ਨਹੀਂ ਪ੍ਰਗਟਾਈ। ਉਂਜ ਨਿਰਮੋਹੀ ਅਖਾੜਾ ਵੀ ਟਰੱਸਟ ਹੈ। ਰਾਮ ਲੱਲ੍ਹਾ ਵੱਲੋਂ ਅਦਾਲਤ ਵਿੱਚ ਪੇਸ਼ ਹੁੰਦੇ ਰਹੇ ਤ੍ਰਿਲੋਕੀ ਨਾਥ ਪਾਂਡੇ ਨੇ ਕਿਹਾ ਕਿ ਇਸ ਬਾਰੇ ਕੇਂਦਰ ਸਰਕਾਰ ਟਰੱਸਟ ਬਣਾਏ, ਜਿਸ ਵਿੱਚ ਸਰਕਾਰੀ ਮੈਂਬਰ ਲਏ ਜਾਣ ਅਤੇ ਨ੍ਰਿਤਿਆ ਗੋਪਾਲ ਦਾਸ ਨੂੰ ਪ੍ਰਧਾਨ ਬਣਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਤਜਵੀਜ਼ ਸ਼ੁਦਾ ਨਕਸ਼ੇ ਮੁਤਾਬਕ ਹੀ ਮੰਦਰ ਬਣੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼