Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਟਿ੍ਰਬਿਊਨਲਾਂ ਬਾਰੇ ਸਰਕਾਰ ਦੇ ਨਿਯਮ ਸੁਪਰੀਮ ਕੋਰਟ ਵਿੱਚ ਰੱਦ

November 14, 2019 10:25 PM

ਨਵੀਂ ਦਿੱਲੀ, 14 ਨਵੰਬਰ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਝਟਕਾ ਦਿੰਦੇ ਹੋਏ ਕੱਲ੍ਹ ਵੱਖ-ਵੱਖ ਟਿ੍ਰਬਿਊਨਲਾਂ ਦੇ ਮੈਂਬਰਾਂ ਦੀ ਨਿਯੁਕਤੀ ਅਤੇ ਸੇਵਾ ਸ਼ਰਤਾਂ ਦੇ ਸੰਬੰਧ ਵਿੱਚ ਬਣਾਏ ਨਿਯਮਾਂ ਨੂੰ ਰੱਦ ਕਰ ਦਿੱਤਾ। ਇਸ ਦੇ ਨਾਲ ਸੁਪਰੀਮ ਕੋਰਟ ਨੇ ਖਜ਼ਾਨਾ ਕਾਨੂੰਨ 2017 ਅਤੇ ਆਧਾਰ ਕਾਨੂੰਨ ਨੂੰ ਮਨੀ ਬਿਲ ਦੇ ਰੂਪ ਵਿੱਚ ਪਾਸ ਕਰਨ ਦੇ ਜਾਇਜ਼ ਹੋਣ ਦੇ ਮਾਮਲੇ ਨੂੰ ਵੱਡੀ ਬੈਂਚ ਦੇ ਪਾਸ ਭੇਜ ਦਿੱਤਾ ਹੈ।
ਅਸਲ ਵਿੱਚ ਸੁਪਰੀਮ ਕੋਰਟ ਦੇ ਕੋਲ ਸੁਣਵਾਈ ਲਈ ਇਹ ਮਾਮਲਾ ਸੀ ਕਿ ਵੱਖ-ਵੱਖ ਟਿ੍ਰਬਿਊਨਲਾਂ ਦੇ ਮੈਂਬਰਾਂ ਦੀਆਂ ਨਿਯੁਕਤੀ ਸ਼ਰਤਾਂ ਵਿੱਚ ਬਦਲੀ ਕਰਨ ਵਾਲੇ ਕਾਨੂੰਨ ਨੂੰ ਮਨੀ ਬਿਲ ਦੇ ਰੂਪ ਵਿੱਚ ਪਾਸ ਕਰਵਾਇਆ ਜਾ ਸਕਦਾ ਹੈ ਜਾਂ ਨਹੀਂ। ਇਸ ਦੇ ਫੈਸਲੇ ਵਿੱਚ ਇਸ ਕਾਨੂੰਨ ਦੀ ਧਾਰਾ 184 ਦਾ ਵੀ ਜ਼ਿਕਰ ਹੋਇਆ, ਜਿਸ ਵਿੱਚ ਕੇਂਦਰ ਨੂੰ ਵੱਖ-ਵੱਖ ਟਿ੍ਰਬਿਊਨਲਾਂ ਦੇ ਮੈਂਬਰਾਂ ਦੀ ਨਿਯੁਕਤੀ ਅਤੇ ਸੇਵਾ ਸ਼ਰਤਾਂ ਵਿੱਚ ਬਦਲੀ ਦਾ ਅਧਿਕਾਰ ਦਿੱਤਾ ਗਿਆ ਹੈ। ਕੋਰਟ ਨੇ ਕਿਹਾ, ‘ਟਿ੍ਰਬਿਊਨਲ, ਅਪੀਲੀਆ ਟਿ੍ਰਬਿਊਨਲ ਤੇ ਹੋਰ ਅਥਾਰਟੀਜ਼ ਬਾਰੇ ਨਿਯਮ 2017 ਵਿੱਚ ਕਈ ਭੁਲੇਖੇ ਹਨ। ਇਨ੍ਹਾਂ ਨਿਯਮਾਂ ਨੂੰ ਕੇਂਦਰ ਸਰਕਾਰ ਨੇ ਵਿਤ ਕਾਨੂੰਨ, 2017 ਦੀ ਧਾਰਾ 184 ਹੇਠ ਤੈਅ ਕੀਤਾ ਹੈ। ਇਹ ਨਿਯਮ ਸੰਵਿਧਾਨ ਵਿੱਚ ਦਰਜ ਸਿਧਾਂਤਾਂ ਅਤੇ ਮੁੱਡਲੇ ਕਾਨੂੰਨ ਦੇ ਉਲਟ ਹੈ, ਜਿਵੇਂ ਅਦਾਲਤ ਵਿਆਖਿਆ ਕਰ ਚੁੱਕੀ ਹੈ।'
ਆਧਾਰ ਕਾਰਡ ਦੀ ਵੈਧਤਾ ਦਾ ਕੇਸ ਵੀ ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਭੇਜ ਦਿੱਤਾ ਹੈ। ਅਦਾਲਤ ਨੇ ਪਿਛਲੇ ਫੈਸਲੇ 'ਤੇ ਵਿਚਾਰ ਦੀ ਜ਼ਰੂਰਤ ਦੱਸੀ ਹੈ, ਜਿਸ ਵਿੱਚ ਆਧਾਰ ਅਧਿਨਿਯਮ ਨੂੰ ਮਨੀ ਬਿਲ ਦੀ ਤਰ੍ਹਾਂ ਪਾਸ ਕਰਨ ਨੂੰ ਜਾਇਜ਼ ਠਹਿਰਾਇਆ ਗਿਆ ਸੀ, ਪਰ ਸੁਪਰੀਮ ਕੋਰਟ ਨੇ ਇਸ ਨੂੰ ਵੱਡੇ ਬੈਂਚ ਨੂੰ ਭੇਜ ਦਿੱਤਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼