Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ 50 ਲੱਖ ਤੋਂ ਵੱਧ ਸੰਗਤਾਂ ਆਈਆਂ

November 14, 2019 10:30 PM

ਕਪੂਰਥਲਾ, 14 ਨਵੰਬਰ (ਪੋਸਟ ਬਿਊਰੋ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਵਿੱਚ ਹੋਏ ਸਮਾਗਮ ਸ਼ਾਂਤੀ ਪੁੂਰਵਕ ਸੰਪੂਰਨ ਹੋਏ ਹਨ।
ਇਸ ਸੰਬੰਧ ਵਿੱਚ ਸ਼੍ਰੋਮਣੀ ਕਮੇਟੀ ਨੇ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਗੁਰੂ ਨਾਨਕ ਸਟੇਡੀਅਮ ਵਿੱਚ ਅਤੇ ਪੰਜਾਬ ਸਰਕਾਰ ਨੇ ਪਵਿੱਤਰ ਵੇਈਂ ਨੇੜੇ ਬਣਾਏ ਪੰਡਾਲ ਵਿੱਚ ਇੱਕ ਰਾਜ ਪੱਧਰੀ ਸਮਾਗਮ ਕਰਾਇਆ ਸੀ। ਇੱਕ ਨਵੰਬਰ ਤੋਂ 12 ਨਵੰਬਰ ਤੱਕ ਹੋਏ ਸਮਾਗਮਾਂ 'ਚ ਕਿਸੇ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਮਿਲੀ। ਕੁਝ ਸ਼ਰਧਾਲੂਆਂ ਨੂੰ ਪਾਰਕਿੰਗ ਵਾਲੀਆਂ ਥਾਵਾਂ ਤੋਂ ਗੁਰਦੁਆਰਾ ਸਾਹਿਬ ਤੱਕ ਜਾਣ ਲਈ ਔਖ ਜ਼ਰੂਰ ਆਈ, ਕਿਉਂਕਿ ਈ-ਰਿਕਸ਼ਾ ਦੀ ਗਿਣਤੀ ਬਹੁਤ ਘੱਟ ਸਨ। ਤਿੰਨ ਟੈਂਟ ਸਿਟੀਜ਼ ਵਿੱਚ 35 ਹਜ਼ਾਰ ਦੇ ਕਰੀਬ ਸ਼ਰਧਾਲੂਆਂ ਦੇ ਰਹਿਣ ਦਾ ਪ੍ਰਬੰਧ ਸੀ ਅਤੇ ਤਿੰਨੇ ਟੈਂਟ ਸਿਟੀ ਸੰਗਤਾਂ ਨਾਲ ਭਰ ਗਏ ਸਨ। ਸਮਾਗਮਾਂ ਵਿੱਚ 50 ਲੱਖ ਤੋਂ ਵੱਧ ਸੰਗਤਾਂ ਸ਼ਹਿਰ ਵਿਚਲੇ ਗੁਰਦੁਆਰਿਆਂ ਵਿੱਚ ਨਤਮਸਤਕ ਹੋਈਆ। ਪੁਲਸ ਪ੍ਰਸ਼ਾਸਨ ਵੱਲੋਂ ਆਵਾਜਾਈ ਲਈ ਠੋਸ ਪ੍ਰਬੰਧ ਕਾਰਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਤੇ ਕਿਤੇ ਕੋਈ ਲੰੰਮਾ ਸਮਾਂ ਟਰੈਫਿਕ ਜਾਮ ਹੋਣ ਦੀ ਸੂਚਨਾ ਨਹੀਂ ਮਿਲੀ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸੰਗਤਾਂ ਨੂੰ ਲਿਆਉਣ ਲਈ ਪੀ ਆਰ ਟੀ ਸੀ ਅਤੇ ਪੰਜਾਬ ਰੋਡਵੇਜ਼ ਵੱਲੋਂ ਮੁਫਤ ਬੱਸ ਸੇਵਾ ਚਲਾਈ ਗਈ ਸੀ।
ਪ੍ਰਕਾਸ਼ ਉਤਸਵ ਦੌਰਾਨ ਕ੍ਰਿਸਟਲ ਕੰਪਨੀ ਦੇ ਚਾਰ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਨੇ ਵੱਖ-ਵੱਖ ਸ਼ਿਫਟਾਂ ਵਿੱਚ ਸ਼ਹਿਰ ਦੀ ਸਫਾਈ ਕੀਤੀ ਤੇ ਸਮਾਗਮਾਂ ਮੌਕੇ ਸ਼ਹਿਰ ਦੀਆਂ ਮੁੱਖ ਸੜਕਾਂ ਜਾਂ ਬਾਜ਼ਾਰਾਂ ਵਿੱਚ ਕਿਤੇ ਕੂੜਾ ਨਜ਼ਰ ਨਹੀਂ ਆਇਆ। ਸੰਬੰਧਤ ਵਿਭਾਗ ਦੇ ਜਲੰਧਰ ਵਿਚਲੇ ਖੇਤਰੀ ਡਿਪਟੀ ਡਾਇਰੈਕਟਰ ਬਰਜਿੰਦਰ ਸਿੰਘ ਖੁਦ ਸਾਈਕਲ 'ਤੇ ਪ੍ਰਬੰਧਾਂ ਦੀ ਨਿਗਰਾਨੀ ਕਰਦੇ ਦੇਖੇ ਗਏ। ਲੰਗਰਾਂ ਦੀ ਰਹਿੰਦ ਖੂੰਹਦ ਚੁੱਕਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਸ਼ਹਿਰ ਦੇ ਆਲੇ-ਦੁਆਲੇ ਪੀਣ ਵਾਲੇ ਪਾਣੀ ਦੀ ਚੰਗੀ ਵਿਵਸਥਾ ਸੀ, ਪਰ ਕੁਝ ਥਾਵਾਂ 'ਤੇ ਪੀਣ ਵਾਲੇ ਪਾਣੀ ਦੀ ਘਾਟ ਰੜਕਦੀ ਸੀ। ਪੁਲਸ ਨੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸ਼ਹਿਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸੀ ਸੀ ਟੀ ਵੀ ਕੈਮਰੇ ਲਾਏ ਸਨ ਅਤੇ ਪੰਜਾਬ ਦੇ ਸੈਰ ਸਪਾਟਾ ਵਿਭਾਗ ਤੇ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਆਉੂਟ ਰੀਚ ਖੇਤਰੀ ਸੈਂਟਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫਲਸਫੇ ਸਬੰਧੀ ਲਾਈਆਂ ਪ੍ਰਦਰਸ਼ਨੀਆਂ, ਸਿਨੇਮਾ ਘਰ, ਪੰਜਾਬ ਸਮਾਲ ਸਕੇਲ ਇੰਡਸਟਰੀ ਐਕਸਪੋਰਟ ਕਾਰਪੋਰੇਸ਼ਨ ਤੇ ਉਘੇ ਇਤਿਹਾਸਕਾਰ ਹਰਵਿੰਦਰ ਸਿੰਘ ਖਾਲਸਾ ਵੱਲੋਂ ਸਾਡਾ ਵਿਰਸਾ ਸਾਡਾ ਇਤਿਹਾਸ ਆਦਿਕਈ ਚੀਜ਼ਾਂ ਸ਼ਰਧਾਲੂਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਪੰਜਾਬ ਸਰਕਾਰ ਵੱਲੋਂ ਕਰਾਏ ਗਏ ਗਰੈਂਡ ਮਲਟੀਮੀਡੀਆ ਸ਼ੋਅ ਦਾ ਵੀ ਹਜ਼ਾਰਾਂ ਦਰਸ਼ਕਾਂ ਨੇ ਆਨੰਦ ਮਾਣਿਆ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ