Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਗਲਤ ਐਨ ਓ ਸੀ ਕਾਰਨ ਆਈ ਏ ਐਸ ਥਿੰਦ ਉੱਤੇ ਕੇਸ ਦਰਜ ਹੋਣ ਦੀ ਸੰਭਾਵਨਾ

November 14, 2019 10:34 PM

ਪਟਿਆਲਾ, 14 ਨਵੰਬਰ (ਪੋਸਟ ਬਿਊਰੋ)- ਪੰਜਾਬ ਸਕਰਾਰ ਦੇ ਟੈਕਨੀਕਲ ਐਜੂਕੇਸ਼ਨ ਵਿਭਾਗ ਦੇ ਡਾਇਰੈਕਟਰ-ਕਮ-ਸਪੈਸ਼ਲ ਸੈਕਟਰੀ ਪ੍ਰਵੀਨ ਬਿੰਦ ਵਲੋਂ ਇੱਕ ਪ੍ਰਾਈਵੇਟ ਟੈਕਨੀਕਲ ਕਾਲਜ ਨੂੰ ਗਲਤ ਅਤੇ ਪ੍ਰਿੰਸੀਪਲ ਸੈਕਟਰੀ ਦੀ ਬਿਨ੍ਹਾਂ ਮਨਜ਼ੂਰੀ ਤੋਂ ਐਨ ਓ ਸੀ (ਨੋ ਆਬਜੈਕਸ਼ਨ ਸਰਟੀਫਿਕੇਟ) ਜਾਰੀ ਕਰਨ ਬਾਰੇ ਦਰਜ ਹੋ ਸਕਦਾ ਹੈ। ਇਸ ਬਾਰੇ ਵਿਭਾਗ ਦੇ ਪਿੰ੍ਰਸੀਪਲ ਸੈਕਟਰੀ ਨੇ ਹੁਕਮ ਜਾਰੀ ਕੀਤੇ ਹਨ ਕਿ ਜੇ ਵਿਭਾਗ ਦੇ ਸਪੈਸ਼ਲ ਸੈਕਟਰੀ ਗੁੰਮ ਹੋਈ ਨੋਟਿੰਗ ਪੇਸ਼ ਨਹੀਂ ਕਰਦੇ ਤਾਂ ਉਨ੍ਹਾਂ ਦੇ ਖਿਲਾਫ ਐਫ ਆਈ ਆਰ ਦਰਜ ਕਰਵਾ ਦਿੱਤੀ ਜਾਵੇ।
ਤਕਨੀਕੀ ਸਿੱਖਿਆ ਵਿਭਾਗ ਦੇ ਉਚ ਪੱਧਰੀ ਸੂਤਰਾਂ ਅਨੁਸਾਰ ਇਸ ਵਿਭਾਗ ਦੇ ਡਾਇਰੈਕਟਰ-ਕਮ-ਸਪੈਸ਼ਲ ਸੈਕਟਰੀ ਪ੍ਰਵੀਨ ਬਿੰਦ ਨੇ ਚੰਡੀਗੜ੍ਹ ਪੋਲੀਟੈਕਨਿਕ ਕਾਲਜ ਘੜੂੰਆਂ ਨੂੰ ਪੰਜਾਬ ਸਟੇਟ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟ੍ਰੇਨਿੰਗ ਤੋਂ ਅਫਿਲੀਏਸ਼ਨ ਵਾਪਸ ਲੈ ਕੇ ਇਸ ਦੀ ਅਫਿਲੀਏਸ਼ਨ ਇੱਕ ਪ੍ਰਾਈਵੇਟ ਯੂਨੀਵਰਸਿਟੀ ਨਾਲ ਕਰ ਦੇਣ ਦੇ ਮਤੇ ਨੂੰ ਮਨਜ਼ੂਰੀ ਦਿੰਦੇ ਹੋਏ ਐਨ ਓ ਸੀ ਜਾਰੀ ਕੀਤੀ ਸੀ। ਜਦੋਂ ਇਸ ਮਾਮਲੇ ਦੀ ਜਾਣਕਾਰੀ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਅਨੁੁਰਾਗ ਵਰਮਾ ਕੋਲ ਪਹੁੰਚੀ ਤਾਂ ਉਨ੍ਹਾਂ ਇਸ ਪੂਰੀ ਫਾਈਲ ਵੇਖੀ। ਇਸ ਤੋਂ ਇਹ ਤੱਥ ਸਾਹਮਣੇ ਆਏ ਕਿ ਵਿਭਾਗ ਦੇ ਡਾਇਰੈਕਟਰ-ਕਮ-ਸਪੈਸ਼ਲ ਸੈਕਟਰੀ ਨੇ ਪ੍ਰਿੰਸੀਪਲ ਸੈਕਟਰੀ ਅਤੇ ਵਿਭਾਗ ਦੇ ਮੰਤਰੀ ਦੇ ਹੁਕਮਾਂ ਤੋਂ ਬਿਨ੍ਹਾਂ ਇਹ ਐਨ ਓ ਸੀ ਜਾਰੀ ਕਰਕੇ ਸਰਕਾਰ ਨੂੰ ਵੱਡਾ ਨੁਕਸਾਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਫਾਈਲ ਵੇਖਣ ਪਿੱਛੋਂ ਪੱਤਰ ਜਾਰੀ ਕਰਕੇ ਡਾਇਰੈਕਟਰ ਵੱਲੋਂ ਜਾਰੀ ਕੀਤੀ ਗਈ ਐਨ ਓ ਸੀ ਰੱਦ ਕਰ ਦਿੱਤੀ ਸੀ।
ਦਿਲਚਸਪ ਗੱਲ ਇਹ ਵੀ ਹੈ ਕਿ ਇਹ ਐਨ ਓ ਸੀ ਡਾਇਰੈਕਟਰ ਨੇ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਅਨੁਰਾਗ ਵਰਮਾ ਦੀ ਮੋਹਰ ਹੇਠ ਜਾਰੀ ਕੀਤੀ ਸੀ, ਜਦੋਂ ਕਿ ਪਿੰ੍ਰਸੀਪਲ ਸੈਕਟਰੀ ਨੇ ਮਨਜ਼ੂਰੀ ਨਹੀਂ ਦਿੱਤੀ ਸੀ। ਡਾਇਰੈਕਟਰ ਨੇ ਇਹ ਐਨ ਓ ਸੀ ਜਾਰੀ ਕਰਨ ਦੀ ਫਾਇਲ 'ਤੇ ਨੋਟਿੰਗ ਲਿਖੀ ਸੀ ਕਿ ਉਨ੍ਹਾਂ ਦੀ ਇਸ ਸਬੰਧੀ ਵਿਭਾਗ ਦੇ ਮੰਤਰੀ ਅਤੇ ਪਿੰ੍ਰਸੀਪਲ ਸੈਕਟਰੀ ਨਾਲ ਗੱਲਬਾਤ ਹੋ ਚੁੱਕੀ ਹੈ। ਇਹ ਗੱਲਬਾਤ ਫਾਈਲ 'ਤੇ ਉਸ ਦਿਨ ਦਿਖਾਈ ਗਈ ਹੈ, ਜਿਸ ਦਿਨ ਵਿਭਾਗ ਦੇ ਸਾਬਕਾ ਪ੍ਰਿੰਸੀਪਲ ਸੈਕਟਰੀ ਡੀ ਕੇ ਤਿਵਾੜੀ ਬਦਲ ਗਏ ਸਨ ਅਤੇ ਅਨੁਰਾਗ ਵਰਮਾ ਨੇ ਪਿੰ੍ਰਸੀਪਲ ਸੈਕਟਰੀ ਦਾ ਚਾਰਜ ਲੈ ਲਿਆ ਸੀ। ਇਸ ਮੌਕੇ ਦਾ ਲਾਭ ਉਠਾਉਂਦੇ ਹੋਏ ਡਾਇਰੈਕਟਰ ਨੇ ਇਹ ਐਨ ਓ ਸੀ ਜਾਰੀ ਕਰ ਦਿੱਤੀਸੀ।ਜਦੋਂ ਮੌਜੂਦਾ ਪਿੰ੍ਰਸੀਪਲ ਸੈਕਟਰੀ ਨੇ ਇਸ ਪੋਸਟ ਤੋਂ ਬਦਲੇ ਗਏ ਸਾਬਕਾ ਪਿੰ੍ਰਸੀਪਲ ਸੈਕਟਰੀ ਡੀ ਕੇ ਤਿਵਾੜੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਉਹ ਇਸ ਮਤੇ ਦੇ ਖਿਲਾਫ ਫਾਈਲ 'ਤੇ ਨੋਟਿੰਗ ਲਿਖ ਕੇ ਆਏ ਹਨ। ਪਿੰ੍ਰਸੀਪਲ ਸੈਕਟਰੀ ਅਨੁਰਾਗ ਵਰਮਾ ਨੇ ਫਾਈਲ ਵਿਚੋਂ ਨੋਟਿੰਗ ਦੇਖਣੀ ਚਾਹੀ ਤਾਂ ਡੀ ਕੇ ਤਿਵਾੜੀ ਵੱਲੋਂ ਲਿਖੀ ਨੋਟਿੰਗ ਗਾਇਬ ਸੀ, ਜਿਸ ਦਾ ਅਨੁਰਾਗ ਵਰਮਾ ਨੇ ਸਖਤ ਨੋਟਿਸ ਲਿਆ ਅਤੇ ਹੁਕਮ ਜਾਰੀ ਕੀਤੇ ਕਿ ਜੇ ਤਿਵਾੜੀ ਦੀ ਨੋਟਿੰਗ ਪੇਸ਼ ਨਾ ਕੀਤੀ ਗਈ ਤਾਂ ਡਾਇਰੈਕਟਰ-ਕਮ-ਸਪੈਸ਼ਲ ਸੈਕਟਰੀ ਸਮੇਤ ਵਿਭਾਗ ਦੇ ਸਬੰਧਤ ਅਫਸਰਾਂ ਉੱਤੇ ਕੇਸ ਦਰਜ ਕੀਤਾ ਜਾਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ