Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਅਨੁਪਮ ਖੇਰ ਦੀ 501ਵੀਂ ਫਿਲਮ

November 14, 2019 10:48 PM

ਬਾਲੀਵੁੱਡ ਦੇ ਸਭ ਤੋਂ ਦਮਦਾਰ ਕਲਕਾਰਾਂ ਦੀ ਸੂਚੀ ਵਿੱਚ ਸ਼ਾਮਲ ਅਨੁਪਮ ਖੇਰ ਦਾ ਕਰੀਅਰ ਕਿੰਨਾ ਲੰਬਾ ਹੈ, ਇਸ ਦਾ ਪਤਾ ਇਸੇ ਗੱਲ ਤੋਂ ਲੱਗ ਜਾਂਦਾ ਹੈ ਕਿ ਜਲਦੀ ਹੀ ਉਹ ਆਪਣੀ 501ਵੀਂ ਫਿਲਮ ਵਿੱਚ ਨਜ਼ਰ ਆਉਣ ਵਾਲੇ ਹਨ। ਉਨ੍ਹਾਂ ਦੀ 501ਵੀਂ ਫਿਲਮ ‘ਹੋਟਲ ਮੁੰਬਈ' ਅਸਲੀ ਹੀਰੋਜ਼ ਦੀ ਕਹਾਣੀ ਦਿਖਾਏਗੀ। ਇਹ ਅਜਿਹੀ ਕਹਾਣੀ ਹੈ ਜਿਸ ਨੇ ਉਸ ਨੂੰ ਮਾਨਵਤਾ ਦਾ ਮਹੱਤਵ ਸਮਝਣ ਵਿੱਚ ਮਦਦ ਕੀਤੀ ਹੈ। ਐਂਥਨੀ ਮਾਰਸ ਦੀ ਇਸ ਫਿਲਮ ਵਿੱਚ ਅਨੁਪਮ ਤਾਜ ਹੋਟਲ ਦੇ ਮਸ਼ਹੂਰ ਸ਼ੈਫ ਹੇਮੰਤ ਓਬਰਾਏ ਦੇ ਰੋਲ ਵਿੱਚ ਹੋਣਗੇ ਜਿਨ੍ਹਾਂ ਨੇ 26 ਨਵੰਬਰ 2008 ਨੂੰ ਮੁੰਬਈ ਤੇ ਤਾਜ ਹੋਟਲ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਕਈ ਲੋਕਾਂ ਦੀ ਜ਼ਿੰਦਗੀ ਬਚਾਉਣ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਸੀ।
ਇਸ ਫਿਲਮ ਵਿੱਚ ਦੇਵ ਪਟੇਲ ਵੀ ਕੰਮ ਕਰ ਰਿਹਾ ਹੈ। ਫਿਲਮ ਬਾਰੇ ਅਨੁਪਮ ਨੇ ਕਿਹਾ, ‘‘ਇਹ ਫਿਲਮ ਹੀਰੋਜ਼ ਨੂੰ ਸਲਾਮ ਕਰਦੀ ਅਤੇ ਦਿਖਾਉਂਦੀ ਹੈ ਕਿ ਕਿਵੇਂ ਮੁਸ਼ਕਲ ਹਾਲਤ ਵਿੱਚ ਉਨ੍ਹਾਂ ਨੂੰ ਆਪਣੀ ਦਲੇਰੀ ਦਾ ਅਹਿਸਾਸ ਹੋਇਆ ਤੇ ਉਨ੍ਹਾਂ ਨੇ ਲੋਕਾਂ ਦੀ ਜ਼ਿੰਦਗੀ ਬਚਾਈ। ਇਸ ਤਰ੍ਹਾਂ ਦੇ ਹੀਰੋਜ਼ ਨੂੰ ਹੀ ਲਾਈਮਲਾਈਟ ਵਿੱਚ ਲਿਆਉਣ ਦੀ ਲੋੜ ਹੈ। ਇਸ ਫਿਲਮ ਨੇ ਮੈਨੂੰ ਜ਼ਿਦੰਗੀ ਦਾ ਸਭ ਤੋਂ ਵੱਡਾ ਪਾਠ ਸਿਖਾਇਆ ਹੈ ਕਿ ਕਿਸੇ ਵੀ ਚੀਜ਼ ਤੋਂ ਵੱਧ ਸਾਨੂੰ ਮਾਨਵਤਾ ਨੂੰ ਮਹੱਤਵ ਦੇਣਾ ਚਾਹੀਦਾ ਹੈ।'' ਉਹ ਕਹਿੰਦੇ ਹਨ, ‘‘ਇਸ ਮਹਾਨ ਫਿਲਮ ਨਗਰੀ ਵਿੱਚ ਕੰਮ ਕਰਦੇ ਹੋਏ ਮੈਨੂੰ 35 ਸਾਲ ਹੋ ਗਏ ਹਨ। ਇਸ ਦੌਰਾਨ ਮੈਨੂੰ ਕੁਝ ਬਹੁਤ ਵਧੀਆ ਫਿਲਮਾਂ ਤੇ ਚੰਗੇ ਲੋਕਾਂ ਨਾਲ ਕੰਮ ਦਾ ਮੌਕਾ ਮਿਲਿਆ। ‘ਹੋਟਲ ਮੁੰਬਈ' ਮੇਰੀ 501ਵੀਂ ਫਿਲਮ ਹੈ ਜੋ ਮੇਰੇ ਲਈ ਇੱਕ ਲੈਂਡਮਾਰਕ ਪ੍ਰਾਜੈਕਟ ਹੈ।''

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ