Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਕੈਲੇਫੋਰਨੀਆ ਦੇ ਹਾਈ ਸਕੂਲ ਵਿੱਚ ਚੱਲੀਆਂ ਗੋਲੀਆਂ, 3 ਹਲਾਕ, 3 ਜ਼ਖ਼ਮੀ

November 15, 2019 08:04 AM

ਸੈਂਟਾ ਕਲੈਰਿਟਾ,ਕੈਲੇਫੋਰਨੀਆ, 14 ਨਵੰਬਰ (ਪੋਸਟ ਬਿਊਰੋ) : ਵੀਰਵਾਰ ਨੂੰ ਦੱਖਣੀ ਕੈਲੇਫੋਰਨੀਆ ਦੇ ਹਾਈ ਸਕੂਲ ਵਿੱਚ ਇੱਕ ਵਿਦਿਆਰਥੀ ਨੇ ਆਪਣੇ ਬੈਕਪੈਕ ਵਿੱਚੋਂ ਗੰਨ ਕੱਢੀ ਤੇ ਗੋਲੀਆਂ ਚਲਾ ਕੇ ਦੋ ਵਿਦਿਆਰਥੀਆਂ ਨੂੰ ਮਾਰ ਮੁਕਾਇਆ ਜਦਕਿ ਤਿੰਨ ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ। ਫਿਰ ਉਸ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਵਿਦਿਆਰਥੀ ਦਾ ਉਸ ਦਿਨ 16ਵਾਂ ਜਨਮਦਿਨ ਸੀ।
ਇਹ ਗੋਲੀਕਾਂਡ ਵੀਰਵਾਰ ਸਵੇਰੇ 7:30 ਵਜੇ ਕੈਲੇਫੋਰਨੀਆ ਦੇ ਸਬਅਰਬਨ ਸੈਂਟਾ ਕਲੈਰਿਟਾ ਦੇ ਸਾਗਸ ਹਾਈ ਸਕੂਲ ਵਿੱਚ ਸ਼ੁਰੂ ਹੋਇਆ। ਲਾਸ ਏਂਜਲਸ ਕਾਊਂਟੀ ਸ਼ੈਰਿਫ ਦੇ ਡਿਪਟੀਜ਼ ਨੂੰ 911 ਤੋਂ ਕਈ ਕਾਲਜ਼ ਆਈਆਂ ਤੇ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਛੇ ਦੇ ਛੇ ਵਿਦਿਆਰਥੀਆਂ ਨੂੰ ਵੱਖਰੀ ਥਾਂ ਉੱਤੇ ਮੌਜੂਦ ਪਾਇਆ। ਸੈ਼ਰਿਫ ਦੇ ਹੋਮੀਸਾਈਡ ਅਧਿਕਾਰੀ ਕੈਂਟ ਵੈਗੇਨਰ ਨੇ ਆਖਿਆ ਕਿ ਸਕਿਊਰਿਟੀ ਵੀਡੀਓ ਤੋਂ ਸਾਹਮਣੇ ਆਇਆ ਹੈ ਕਿ ਹਮਲਾਵਰ ਨੇ .45 ਕੈਲੀਬਰ ਦੀ ਹੈਂਡਗੰਨ ਨਾਲ ਆਖਰੀ ਗੋਲੀ ਖੁਦ ਨੂੰ ਮਾਰੀ।
ਇਸ ਘਟਨਾਕ੍ਰਮ ਵਿੱਚ 16 ਸਾਲਾ ਲੜਕੀ ਤੇ 14 ਸਾਲਾ ਲੜਕੇ ਦੀ ਮੌਤ ਹੋ ਗਈ। ਦੋ ਹੋਰ ਲੜਕੀਆਂ, ਜਿਨ੍ਹਾਂ ਦੀ ਉਮਰ 14 ਤੇ 15 ਸਾਲ ਹੈ ਤੇ 14 ਸਾਲਾ ਇੱਕ ਹੋਰ ਲੜਕੇ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਸ਼ੈਰਿਫ ਐਲੈਕਸ ਵਿੱਲਾਨੁਏਵਾ ਨੇ ਦੱਸਿਆ ਕਿ ਹਮਲਾਵਰ ਇਸੇ ਸਕੂਲ ਦਾ ਵਿਦਿਆਰਥੀ ਸੀ ਪਰ ਉਨ੍ਹਾਂ ਉਸ ਦੀ ਪਛਾਣ ਜਾਹਰ ਨਹੀਂ ਕੀਤੀ। ਉਸ ਦੇ ਘਰ ਦੀ ਤਲਾਸ਼ੀ ਲਈ ਸਰਚ ਵਾਰੰਟ ਵੀ ਹਾਸਲ ਕਰ ਲਿਆ ਗਿਆ ਹੈ।
ਐਫਬੀਆਈ ਦੇ ਲਾਸ ਏਂਜਲਸ ਫੀਲਡ ਆਫਿਸ ਦੇ ਇੰਚਾਰਜ ਏਜੰਟ ਪਾਲ ਡੈਲਾਕੋਰਟ ਨੇ ਆਖਿਆ ਕਿ ਇਸ ਸਮੇਂ ਸਾਨੂੰ ਇਸ ਮਾਮਲੇ ਪਿੱਛੇ ਲੁਕੇ ਮੰਤਵ ਜਾਂ ਵਿਚਾਰਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਗੋਲੀਆਂ ਦੀ ਆਵਾਜ਼ ਸੁਣ ਕੇ ਕੁੱਝ ਵਿਦਿਆਰਥੀਆਂ ਨੇ ਤਾਂ ਇੱਧਰ ਉੱਧਰ ਭੱਜਣਾ ਸ਼ੁਰੂ ਕਰ ਦਿੱਤਾ ਜਦਕਿ ਬਾਕੀਆਂ ਨੇ ਤੇ ਸਕੂਲ ਦੇ ਸਟਾਫ ਨੇ ਪਿੱਛੇ ਜਿਹੇ ਪ੍ਰੈਕਟਿਸ ਕੀਤੇ ਸਕਿਊਰਿਟੀ ਪ੍ਰੋਸੀਜ਼ਰ ਅਨੁਸਾਰ ਹੀ ਕੰਮ ਕੀਤਾ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ