Welcome to Canadian Punjabi Post
Follow us on

27

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਟਰੂਡੋ ਐਨਡੀਪੀ ਨਾਲ ਕੰਮ ਕਰਨ ਜਾਂ ਟੋਰੀਜ਼ ਨਾਲ : ਜਗਮੀਤ ਸਿੰਘ

November 15, 2019 08:07 AM

ਓਟਵਾ, 14 ਨਵੰਬਰ (ਪੋਸਟ ਬਿਊਰੋ) : ਐਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਦੋ ਰਾਹ ਸੁਝਾਏ ਗਏ ਹਨ ਜਾਂ ਤਾਂ ਐਨਡੀਪੀ ਨਾਲ ਸਾਂਝ ਪਾ ਲੈਣ ਤੇ ਜਾਂ ਫਿਰ ਕੰਜ਼ਰਵੇਟਿਵਾਂ ਨਾਲ ਰਲ ਕੇ ਕੰਮ ਕਰ ਲੈਣ। ਜਗਮੀਤ ਸਿੰਘ ਦਾ ਕਹਿਣਾ ਹੈ ਕਿ ਟਰੂਡੋ ਦੋਵਾਂ ਬੇੜਿਆਂ ਵਿੱਚ ਸਵਾਰ ਨਹੀਂ ਹੋ ਸਕਦੇ।
ਜਿ਼ਕਰਯੋਗ ਹੈ ਕਿ ਘੱਟਗਿਣਤੀ ਲਿਬਰਲ ਸਰਕਾਰ ਬਣਨ ਕਾਰਨ ਟਰੂਡੋ ਨੂੰ ਅਹਿਮ ਬਿੱਲਾਂ ਬਾਰੇ ਫੈਸਲਾ ਲੈਣ ਲਈ ਵਿਰੋਧੀ ਧਿਰਾਂ ਤੋਂ ਸਮਰਥਨ ਦੀ ਤਾਕ ਰੱਖਣੀ ਹੋਵੇਗੀ। ਜਗਮੀਤ ਸਿੰਘ ਨੇ ਆਖਿਆ ਕਿ ਪ੍ਰਧਾਨ ਮੰਤਰੀ ਟਰੂਡੋ ਕੋਲ ਅਜੇ ਵੀ ਚੋਣ ਕਰਨ ਦਾ ਸਮਾਂ ਹੈ, ਉਹ ਜਾਂ ਤਾਂ ਕੰਜ਼ਰਵੇਟਿਵਾਂ ਤੋਂ ਸਮਰਥਨ ਹਾਸਲ ਕਰ ਲੈਣ ਤੇ ਜਾਂ ਫਿਰ ਸਾਡੇ ਤੋਂ ਸਹਿਯੋਗ ਹਾਸਲ ਕਰਨ। ਉਨ੍ਹਾਂ ਆਖਿਆ ਕਿ ਜੇ ਉਹ ਅਜਿਹਾ ਬਿੱਲ ਪਾਸ ਕਰਵਾਉਣਾ ਚਾਹੁੰਦੇ ਹਨ ਜਿਹੜਾ ਪ੍ਰੋਗਰੈਸਿਵ ਹੈ ਤੇ ਜਿਸ ਨਾਲ ਸਾਰੇ ਕੈਨੇਡੀਅਨਾਂ ਨੂੰ ਫਾਇਦਾ ਹੋਵੇਗਾ ਤਾਂ ਉਨ੍ਹਾਂ ਨੂੰ ਨਿਊ ਡੈਮੋਕ੍ਰੈਟਸ ਨਾਲ ਰਲ ਕੇ ਕੰਮ ਕਰਨਾ ਹੋਵੇਗਾ।
ਹਾਲਾਂਕਿ ਜਗਮੀਤ ਸਿੰਘ ਅਨੁਸਾਰ ਟਰੂਡੋ ਐਨਡੀਪੀ ਤੇ ਕੰਜ਼ਰਵੇਟਿਵਾਂ ਤੋਂ ਸਮਰਥਨ ਹਾਸਲ ਕਰਨਾ ਚਾਹੁਣਗੇ ਪਰ ਇੱਥੇ ਇਹ ਨਹੀਂ ਭੁੱਲਣਾ ਚਾਹੀਦਾ ਕਿ ਬਲਾਕ ਕਿਊਬਿਕੁਆ ਕੋਲ ਤੀਜੀ ਪਾਰਟੀ ਦਾ ਸਟੇਟਸ ਹੈ। ਜਗਮੀਤ ਸਿੰਘ ਨੇ ਆਖਿਆ ਕਿ ਬਲਾਕ ਕਿਊਬਿਕੁਆ ਦੇ ਆਗੂ ਯਵੇਸ ਫਰੈਂਕੌਇਸ ਬਲਾਂਸ਼ੇ ਇਹ ਸਪਸ਼ਟ ਕਰ ਚੁੱਕੇ ਹਨ ਕਿ ਉਹ ਸਿਰਫ ਅਜਿਹੀਆਂ ਨੀਤੀਆਂ ਨੂੰ ਅੱਗੇ ਵਧਾਉਣ ਲਈ ਕੰਮ ਕਰਨਗੇ ਜਿਨ੍ਹਾਂ ਨਾਲ ਸਾਰੇ ਦੇਸ਼ ਨੂੰ ਨਹੀਂ ਸਗੋਂ ਸਿਰਫ ਕਿਊਬਿਕ ਨੂੰ ਫਾਇਦਾ ਹੋਵੇਗਾ।
ਜਗਮੀਤ ਸਿੰਘ ਨੇ ਵੀਰਵਾਰ ਸਵੇਰੇ ਟਰੂਡੋ ਨਾਲ ਮੁਲਾਕਾਤ ਕੀਤੀ। ਟਰੂਡੋ 5 ਦਸੰਬਰ ਨੂੰ ਪਾਰਲੀਆਮੈਂਟ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ। ਜਗਮੀਤ ਸਿੰਘ ਨੇ ਟਰੂਡੋ ਨਾਲ ਮੁਲਾਕਾਤ ਤੋਂ ਬਾਅਦ ਇੱਕ ਇੰਟਰਵਿਊ ਵਿੱਚ ਆਖਿਆ ਕਿ ਦੋਵਾਂ ਨੇ ਕਲਾਈਮੇਟ ਚੇਂਜ, ਯੂਨੀਵਰਸਲ ਫਾਰਮਾਕੇਅਰ, ਪਬਲਿਕ ਡੈਂਟਲ ਕਵਰੇਜ ਤੇ ਮੂਲਵਾਸੀਆਂ ਨਾਲ ਸੁਲ੍ਹਾ ਵਰਗੇ ਮੁੱਦਿਆਂ ਉੱਤੇ ਸਾਂਝੇ ਪ੍ਰੋਗਰੈਸਿਵ ਨਜ਼ਰੀਏ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਇਹ ਵੀ ਆਖਿਆ ਕਿ ਉਹ ਕੋਈ ਅਲਟੀਮੇਟਮ ਨਹੀਂ ਦੇ ਰਹੇ ਹਨ ਪਰ ਉਹ ਤਾਂ ਇਹੋ ਆਖਣਾ ਚਾਹੁੰਦੇ ਹਨ ਕਿ ਜੇ ਉਨ੍ਹਾਂ ਦੀ ਪਾਰਟੀ ਦੀਆਂ ਮੰਗਾਂ ਨੂੰ ਧਿਆਨ ਵਿੱਚ ਨਾ ਰੱਖਿਆ ਗਿਆ ਤਾਂ ਉਹ ਰਾਜ ਭਾਸ਼ਣ ਦੇ ਉਲਟ ਵੋਟ ਕਰਨਗੇ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼