Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਪ੍ਰਕਾਸ਼ ਉਤਸਵ ਦਾ ਵਾਅਦਾ ਪੂਰਾ: ਪ੍ਰੋ. ਦਵਿੰਦਰਪਾਲ ਭੁੱਲਰ ਸਮੇਤ ਅੱਠ ਸਿੱਖ ਕੈਦੀ ਜੇਲ੍ਹਾਂ ਤੋਂ ਰਿਹਾਅ

November 15, 2019 08:58 AM

ਚੰਡੀਗੜ੍ਹ, 14 ਨਵੰਬਰ, (ਪੋਸਟ ਬਿਊਰੋ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਸਰਕਾਰ ਨੇ ਕਈ ਲੋਕਾਂ ਨੂੰ ਜੇਲ੍ਹਾਂ ਤੋਂ ਛੱਡਣ ਦਾ ਐਲਾਨ ਕੀਤਾ ਸੀ। ਇਹ ਵਾਅਦਾ ਪੂਰਾ ਕਰਦੇ ਹੋਏ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਸਣੇ ਅੱਠ ਸਿੱਖ ਬੰਦੀਆਂ ਨੂੰ ਛੱਡ ਦਿੱਤਾ ਗਿਆ ਹੈ। ਸਰਕਾਰ ਨੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਤੋਂ ਇਲਾਵਾ ਲਾਲ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਨੂੰ ਰਿਹਾਅ ਕਰਨ ਦੇ ਹੁਕਮ ਕੀਤੇ ਜਨ, ਜਿਨ੍ਹਾਂ ਵਿੱਚੋਂ ਕਈਆਂ ਨੂੰ ਜੇਲ੍ਹਾਂ ਵਿੱਚੋਂ ਛੱਡ ਕੇ ਇਸ ਉੱਤੇ ਅਮਲ ਕਰ ਦਿੱਤਾ ਗਿਆ ਹੈ। ਇਹ ਸਿੱਖ ਕੈਦੀ ਪੰਜਾਬ ਦੇ ਮਾੜੇ ਦੌਰ ਦੌਰਾਨ ਗ੍ਰਿਫਤਾਰ ਕੀਤੇ ਗਏ ਅਤੇ ਵੱਖ-ਵੱਖ ਗੰਭੀਰ ਕੇਸਾਂ ਦੀ ਸਜ਼ਾ ਭੁਗਤ ਰਹੇ ਸਨ, ਜਿਨ੍ਹਾਂ ਵਿੱਚੋਂ ਕਈ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਸਨ।
ਵਰਨਣ ਯੋਗ ਹੈ ਕਿ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਨੂੰ ਦਿੱਲੀ ਦੇ ਇੱਕ ਬੰਬ ਧਮਾਕਾ ਕੇਸ ਵਿੱਚ ਫੜਿਆ ਗਿਆ ਤੇ ਅਦਾਲਤ ਨੇ ਉਸ ਨੂੰ ਫਾਂਸੀ ਦੀ ਸਜ਼ਾ ਦਿੱਤੀ ਸੀ, ਪਰ ਕਾਫੀ ਸਮੇਂਪਿੱਛੋਂ ਇਹ ਸਜ਼ਾ ਉਮਰ ਕੈਦ ਵਿੱਚ ਤਬਦੀਲ ਕਰ ਦਿੱਤੀ ਗਈ ਸੀ। ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਭਗਤਾ ਦੇ ਜੰਮਪਲ ਭੁੱਲਰ ਨੂੰ ਜੇਲ੍ਹ ਤੋਂ ਛੱਡ ਦਿੱਤਾ ਗਿਆ ਹੈ।
ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਨੰਦ ਸਿੰਘ ਵੀ ਵੀਰਵਾਰ ਸ਼ਾਮ ਨੂੰ ਛੱਡ ਦਿੱਤਾ ਗਿਆ। ਕੇਂਦਰੀ ਜੇਲ੍ਹ ਤੋਂਉਸ ਨੂੰ ਲੈਣ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਪਹੁੰਚੇ ਸਨ, ਜਿੱਥੇ15-15 ਹਜ਼ਾਰ ਰੁਪਏ ਦੇ ਦੋ ਬਾਂਡ ਭਰਨ ਪਿੱਛੋਂ ਉਸ ਦੀ ਰਿਹਾਈ ਹੋ ਗਈ। ਇਸ ਮੌਕੇ ਪੁੱਜੇ ਪਰਿਵਾਰਕ ਮੈਂਬਰਾਂ ਵਿਚੋਂ ਇੱਕ ਕੁਲਵਿੰਦਰ ਕੌਰ ਨੇ ਕਿਹਾ ਕਿ ਨੰਦ ਸਿੰਘ ਦੇ ਖ਼ਿਲਾਫ਼ 1995 ਵਿੱਚ ਕਤਲ ਦਾ ਕੇਸ ਦਰਜ ਹੋਇਆ ਸੀ ਅਤੇ ਓਦੋਂ ਤੋਂ ਉਹ ਜੇਲ੍ਹ ਵਿਚ ਸੀ। ਚੰਡੀਗੜ੍ਹ ਬੁੜੈਲ ਜੇਲ੍ਹ ਵਿਚ ਬੰਦ ਹੁੰਦਿਆਂ ਨੰਦ ਸਿੰਘ ਦੀ ਦੋਸਤੀ ਜਗਤਾਰ ਸਿੰਘ ਹਵਾਰਾ ਨਾਲ ਹੋ ਜਾਣ ਕਾਰਨ ਸਜ਼ਾ ਪੂਰੀ ਭੁਗਤ ਲੈਣਪਿੱਛੋਂ ਵੀ ਉਸ ਦੀ ਰਿਹਾਈ ਨਹੀਂਸੀ ਹੋ ਰਹੀ।ਜਗਤਾਰ ਸਿੰਘ ਹਵਾਰਾ ਨੇ ਬੁੜੈਲ ਜੇਲ੍ਹ ਬ੍ਰੇਕ ਕੀਤੀ ਸੀ ਅਤੇ ਇਸ ਕੇਸ ਵਿਚ ਨੰਦ ਸਿੰਘ ਦਾ ਨਾਂ ਵੀ ਆਇਆ ਸੀ। ਪਿੱਛੋਂ ਅਦਾਲਤ ਨੇ ਇਸ ਕੇਸ ਤੋਂ ਨੰਦ ਸਿੰਘ ਨੂੰ ਬਰੀ ਕਰ ਦਿੱਤਾ ਸੀ। ਨੰਦ ਸਿੰਘ ਨੂੰ ਛੁਡਾਉਣ ਲਈ ਉਸ ਦਾ ਪਰਵਾਰ ਲਗਾਤਾਰ ਅਦਾਲਤ ਨੂੰ ਅਰਜ਼ੀਆਂ ਦੇਂਦਾ ਰਿਹਾ ਸੀ, ਪਰ ਪੁਲਿਸ ਰਿਪੋਰਟ ਨੈਗੇਟਿਵ ਹੋਣ ਕਾਰਨ ਰਿਹਾਈ ਨਹੀਂ ਸੀ ਹੋ ਸਕੀ। ਆਖਰ ਨੂੰ ਹਾਈਕੋਰਟ ਦੇ ਹੁਕਮਾਂ ਉੱਤੇ ਰਿਹਾਈ ਮਿਲੀ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇਜਿਨ੍ਹਾਂ ਕੈਦੀਆਂ ਦੀ ਰਿਹਾਈ ਦੇ ਹੁਕਮ ਜਾਰੀ ਹੋਏ ਹਨ, ਉਨ੍ਹਾਂ ਵਿੱਚ ਪੰਜਾਬ ਦੇ ਅੱਠਜਣਿਆਂ ਵਿੱਚੋਂ ਦੋ ਸਿੱਖ ਕੈਦੀ ਮੈਕਸੀਮਮ ਸਕਿਓਰਿਟੀ ਜੇਲ੍ਹ ਨਾਭਾ ਵਿਖੇ ਸਨ।ਇਨ੍ਹਾਂ ਵਿਚੋਂ ਹਰਿੰਦਰ ਸਿੰਘ ਕਾਲੀ ਪਹਿਲਾਂ ਹੀ ਅਦਾਲਤ ਤੋਂ ਮਿਲੀ ਜਮਾਨਤ ਉੱਤੇ ਜੇਲ੍ਹ ਤੋਂਜਾ ਚੁੱਕਾ ਹੈ। ਦੂਸਰਾ ਲਾਲ ਸਿੰਘ 1992 ਤੋਂ ਟਾਡਾ ਐਕਟ ਦਿੱਲੀ ਅਤੇ 1993-94 ਵਾਲੇ ਗੁਜਰਾਤ ਕੇਸਾਂ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਸਕਿਓਰਟੀ ਜੇਲ੍ਹ ਨਾਭਾ ਦੇ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਨੇ ਦੱਸਿਆ ਕਿ ਛੱਡੇ ਜਾਣ ਵਾਲਿਆਂ ਵਿੱਚ ਲਾਲ ਸਿੰਘ ਦਾ ਨਾਂ ਜ਼ਰੂਰ ਹੈ, ਪਰ ਉਸ ਦੀ ਰਿਹਾਈ ਲਈ ਹੁਕਮ ਹਾਲੇ ਨਹੀਂ ਮਿਲੇ, ਜਿਸ ਕਰ ਕੇ ਅਜੇ ਰਿਹਾਈ ਨਹੀਂ ਹੋਈ। ਪਤਾ ਲੱਗਾ ਹੈ ਕਿ ਲਾਲ ਸਿੰਘ ਉੱਤੇ ਕੋਈ ਮਾਮਲਾ ਬਾਕੀਨਹੀਂ ਹੈ, ਪਰ ਜਦੋਂ ਤਕ ਗੁਜਰਾਤ ਸਰਕਾਰ ਉਸ ਨੂੰ ਰਿਹਾਈ ਦੇ ਹੁਕਮ ਨਹੀਂ ਕਰਦੀ, ਉਦੋਂ ਤਕ ਇਹ ਰਿਹਾਈ ਸੰਭਵ ਨਹੀਂ, ਇਸ ਲਈ ਲਾਲ ਸਿੰਘ ਦੀ ਰਿਹਾਈ ਕੁਝ ਦਿਨ ਤਕ ਲਟਕ ਸਕਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ