Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਹਰਿਆਣਾ ਵਿੱਚ 10 ਮੰਤਰੀਆਂ ਚੁੱਕੀ ਸਹੁੰ, ਚੌਟਾਲੇ ਦਾ ਛੋਟਾ ਭਰਾ ਮੰਤਰੀ ਬਣਿਆ

November 15, 2019 09:10 AM

* ਛੇ ਕੈਬਨਿਟ ਅਤੇ ਚਾਰ ਰਾਜ ਮੰਤਰੀ ਬਣਾਏ ਗਏ


ਚੰਡੀਗੜ੍ਹ, 14 ਨਵੰਬਰ, (ਪੋਸਟ ਬਿਊਰੋ)- ਹਰਿਆਣਾ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਜਨਨਾਇਕ ਜਨਤਾ ਪਾਰਟੀ (ਜਜਪਾ) ਸਰਕਾਰ ਵਿਚ 10 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਰਾਜ ਭਵਨ ਵਿਚ ਕਰਵਾਏ ਗਏ ਸਹੁੰ ਚੁੱਕ ਸਮਾਗਮ ਵਿਚ ਗਵਰਨਰ ਸਤਿਆਦੇਵ ਨਾਰਾਇਣ ਆਰੀਆ ਨੇ ਛੇ ਕੈਬਨਿਟ ਰੈਂਕ ਵਾਲੇ ਤੇ ਚਾਰ ਰਾਜ ਮੰਤਰੀਆਂ ਨੂੰ ਅੱਜ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਨ੍ਹਾਂ 10 ਮੰਤਰੀਆਂ ਵਿਚ ਇੱਕੋ ਇੱਕ ਮਹਿਲਾ ਕਮਲੇਸ਼ ਢਾਂਡਾ ਨੂੰ ਸ਼ਾਮਲ ਕੀਤਾ ਗਿਆ ਹੈ। ਭਾਰਤੀ ਹਾਕੀ ਟੀਮ ਦੇ ਸਾਬਕਾ ਕੈਪਟਨ ਸੰਦੀਪ ਸਿੰਘ ਨੇ ਪੰਜਾਬੀ ਵਿਚ ਸਹੁੰ ਚੁੱਕੀ। ਮਨੋਹਰ ਲਾਲ ਸਰਕਾਰ ਵਿੱਚ ਖੁਦ ਉਨ੍ਹਾਂ ਸਮੇਤ ਇਸ ਵਕਤ ਕੁੱਲ 12 ਮੰਤਰੀ ਹੋ ਗਏ ਹਨ।
ਅੱਜ ਦੇ ਸਮਾਗਮ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਅਨਿਲ ਵਿਜ ਨੇ ਕੈਬਨਿਟ ਮੰਤਰੀ ਦੇ ਰੂਪ ਵਿਚ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਸਭ ਤੋਂ ਪਹਿਲਾਂ ਚੁੱਕੀ। ਇਸ ਪਿੱਛੋਂ ਵਿਧਾਨ ਸਭਾ ਸਪੀਕਰ ਕੰਵਰਪਾਲ ਗੁੱਜਰ ਨੇ ਅਹੁਦੇ ਤੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ, ਫਿਰ ਮੂਲ ਚੰਦ ਤੇ ਆਜ਼ਾਦ ਵਿਧਾਇਕ ਰਣਜੀਤ ਸਿੰਘ ਨੇ ਕੈਬਨਿਟ ਮੰਤਰੀ ਦੇ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ। ਰਣਜੀਤ ਸਿੰਘ ਮਰਹੂਮ ਡਿਪਟੀ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦਾ ਪੁੱਤਰ ਤੇ ਜੇਲ੍ਹ ਵਿੱਚ ਬੈਠੇ ਹੋਏ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਾ ਛੋਟਾ ਭਰਾ ਹੈ। ਇਨ੍ਹਾਂ ਤੋਂ ਇਲਾਵਾ ਵਿਧਾਇਕ ਜੈ ਪ੍ਰਕਾਸ਼ ਦਲਾਲ, ਡਾ. ਬਨਵਾਰੀ ਲਾਲ ਨੇ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ।
ਦੂਸਰੇ ਪੜਾਅ ਵਿੱਚ ਰਾਜ ਮੰਤਰੀਆਂ ਨੂੰ ਸਹੁੰ ਚੁਕਾਈ ਗਈ, ਜਿਨ੍ਹਾਂ ਵਿੱਚ ਭਾਜਪਾ ਦੇ ਓਮਪ੍ਰਕਾਸ਼ ਯਾਦਵ ਅਤੇ ਮਹਿਲਾ ਆਗੂ ਕਮਲੇਸ਼ ਢਾਂਡਾ ਦੇ ਨਾਲ ਜਜਪਾ ਦੇ ਅਨੂਪ ਧਾਨਕ ਤੇ ਭਾਜਪਾ ਦੇ ਸੰਦੀਪ ਸਿੰਘ ਸ਼ਾਮਲ ਸਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ