Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਇਮਰਾਨ ਸਰਕਾਰ ਖਿਲਾਫ ਪ੍ਰਦਰਸ਼ਨਾਂ ਪਿੱਛੋਂ ਮੌਲਾਨਾ ਦਾ ‘ਪਲਾਨ ਬੀ` ਸ਼ੁਰੂ

November 15, 2019 09:12 AM

ਇਸਲਾਮਾਬਾਦ, 14 ਨਵੰਬਰ, (ਪੋਸਟ ਬਿਊਰੋ)- ਪਾਕਿਸਤਾਨ ਵਿੱਚਪ੍ਰਧਾਨ ਮੰਤਰੀ ਇਮਰਾਨ ਖਾਨ ਲਈ ਮੁਸ਼ਕਲਾਂ ਘੱਟ ਨਹੀਂਹੋ ਰਹੀਆਂ। ਜਮੀਅਤ ਉਲ ਉਲੇਮਾ ਇ ਇਸਲਾਮ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਨੇ ਉਸ ਦੇ ਖਿਲਾਫ ‘ਪਲਾਨ ਬੀ` ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਹੇਠ ਪੂਰੇ ਦੇਸ਼ ਵਿੱਚ ਬੰਦ ਕੀਤਾ ਜਾਵੇਗਾ। ਮੌਲਾਨਾ ਦਾ ਦਾਅਵਾ ਹੈ ਕਿ ਇਸ ਵਾਰ ਇਮਰਾਨ ਸਰਕਾਰ ਦੀਆਂ ਜੜ੍ਹਾਂ ਹਿੱਲ ਜਾਣਗੀਆਂ ਤੇ ਉਹ ਖੁਦ ਅਸਤੀਫਾ ਦੇ ਦੇਣਗੇ।
ਮੌਲਾਨਾ ਫਜ਼ਲੁਰ ਰਹਿਮਾਨ ਪਹਿਲਾਂ ਹੀਕਹਿ ਰਹੇ ਸਨ ਕਿ ਇਮਰਾਨ ਖਾਨ ਇਸ ਦੇਸ਼ ਵਿੱਚ ਅਗਲੇ ਤਿੰਨ ਮਹੀਨੇ ਵਿੱਚ ਚੋਣ ਕਰਾਉਣ ਜਾਂ ਅਸਤੀਫਾ ਦੇਣ, ਪਰ ਇਨ੍ਹਾਂ ਦੋਵਾਂ ਸ਼ਰਤਾਂ ਉੱਤੇ ਇਮਰਾਨ ਖਾਨ ਨੇ ਹਾਮੀ ਨਹੀਂ ਭਰੀ। ਰਹਿਮਾਨ ਵੀ ਆਪਣੀ ਜ਼ਿੱਦ ਉੱਤੇਕਾਇਮ ਹਨ। ਅਜੇ ਤੱਕ ਰਹਿਮਾਨ ਦੀ ਪਾਰਟੀ ਅਤੇ ਵਿਰੋਧੀ ਦਲਾਂ ਨੇ ਸਿਰਫ ਇਸਲਾਮਾਬਾਦ ਨੂੰ ਘੇਰ ਰੱਖਿਆ ਸੀ, ਜਿਸ ਕਾਰਨ ਲੋਕਾਂ ਨੂੰ ਜ਼ਬਰਦਸਤ ਔਕੜਾਂ ਦਾ ਸਾਹਮਣਾ ਕਰਨਾ ਪਿਆ ਸੀ। ਰਹਿਮਾਨ ਦੀਆਂ ਸ਼ਰਤਾਂ ਨਾ ਮੰਨ ਕੇ ਇਮਰਾਨ ਖਾਨ ਉੱਤੇਨਵੀਂ ਮੁਸੀਬਤ ਆ ਰਹੀ ਹੈ। ਜਮਾਤ ਉਲ ਉਲੇਮਾ ਦੇ ਮੁਖੀ ਮੌਲਾਨਾ ਫਜ਼ਲੁਰ ਰਹਿਮਾਨ ਰਹਿਮਾਨ ਨੇ ਇਸਲਾਮਾਬਾਦ ਵਿੱਚ ਆਜ਼ਾਦੀ ਮਾਰਚ ਨੂੰ ਸੰਬੋਧਿਤ ਕਰਦੇ ਹੋਏ ਆਪਣੇ ਸਮਰਥਕਾਂ ਨੂੰ ਕਿਹਾ ਕਿ ਪ੍ਰਦਰਸ਼ਨ ਦੀ ਦੂਜੀ ਯੋਜਨਾ ਉੱਤੇ ਅਮਲ ਦਾ ਸਮਾਂ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਅਸਤੀਫਾ ਦੇਣ ਲਈ ਮਜਬੂਰ ਕਰਨ ਤੇ ਨਵੀਆਂ ਚੋਣਾਂ ਕਰਵਾਉਣ ਲਈ ਪ੍ਰਮੁੱਖ ਸੜਕਾਂ ਰੋਕ ਕੇ ਪ੍ਰਦਰਸ਼ਨ ਕੀਤਾ ਜਾਵੇਗਾ। ਆਜ਼ਾਦੀ ਮਾਰਚ ਦੀ ਦੂਜੀ ਯੋਜਨਾ ਬਾਰੇਉਨ੍ਹਾਂ ਕਿਹਾ ਕਿ ਦੇਸ਼ ਦੀ ਕਮਜ਼ੋਰ ਹੋ ਚੁੱਕੀ ਸਰਕਾਰ ਨੂੰ ਪੁੱਟਣ ਲਈ ਛੋਟੇ ਜਿਹੇ ਧੱਕੇ ਦੀ ਲੋੜ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ