Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਦੇਸ਼ ਦੇ ਸਭ ਤੋਂ ਲਾਪਰਵਾਹ ਮੁੱਖ ਮੰਤਰੀ ਸਾਬਤ ਹੋਏ ਕੈਪਟਨ ਅਮਰਿੰਦਰ ਸਿੰਘ-ਭਗਵੰਤ ਮਾਨ

November 15, 2019 05:36 PM

ਚੰਡੀਗੜ੍ਹ, 15 ਨਵੰਬਰ, (ਪੋਸਟ ਬਿਊਰੋ)- ਕਰੀਬ ਦੋ ਹਫ਼ਤਿਆਂ ਲਈ ਛੁੱਟੀਆਂ ਮਨਾਉਣ ਯੂਰਪੀਨ ਦੇਸ਼ਾਂ ਦੇ ਦੌਰੇ ‘ਤੇ ਗਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਬੋਲਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ‘ਚ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਲਾਪਰਵਾਹ ਮੁੱਖ ਮੰਤਰੀ ਸਾਬਤ ਹੋ ਰਹੇ ਹਨ। ਜੋ ਸੂਬੇ ਨੂੰ ਬਿਲਕੁਲ ਹੀ ਲਾਵਾਰਸ ਛੱਡ ਕੇ ਆਪਣੀ ‘ਕਿਚਨ ਕੈਬਨਿਟ ਸਮੇਤ ਯੂਰਪ ‘ਚ ‘ਸ਼ਿਕਾਰ‘ ਖੇਡਣ ਨਿਕਲ ਗਏ।
‘ਆਪ’ ਮੁੱਖ ਦਫਤਰ ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ‘ਰੋਮ ਜਲ ਰਿਹਾ ਸੀ‘ ਕਹਾਵਤ ਨੂੰ ਹੂ-ਬ-ਹੂ ਸੱਚ ਕਰ ਕੇ ਦਿਖਾ ਦਿੱਤਾ ਹੈ। ਇੱਕ ਪਾਸੇ ਅੱਜ ਪੰਜਾਬ ਦੇ ਕਿਸਾਨ-ਮਜ਼ਦੂਰ, ਬੇਰੁਜ਼ਗਾਰ, ਮੁਲਾਜ਼ਮ-ਪੈਨਸ਼ਨਰ, ਵਪਾਰੀ-ਦੁਕਾਨਦਾਰ, ਬਜ਼ੁਰਗ ਤੇ ਵਿਧਵਾਵਾਂ ਅਤੇ ਦਲਿਤਾਂ-ਗ਼ਰੀਬਾਂ ਸਮੇਤ ਹਰੇਕ ਵਰਗ ਚੋਣ ਵਾਅਦਿਆਂ ਤੋਂ ਭੱਜੀ ਕੈਪਟਨ ਸਰਕਾਰ ਵਿਰੁੱਧ ਸੜਕਾਂ ‘ਤੇ ਰੋਸ-ਪ੍ਰਦਰਸ਼ਨ ਕਰ ਰਿਹਾ ਹੈ, ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਸਭ ਨੂੰ ਅਣਗੌਲਿਆ ਕਰਕੇ ਵਿਦੇਸ਼ੀ ਧਰਤੀਆਂ ‘ਤੇ ਸੈਰ-ਸਪਾਟੇ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਨੂੰ ਅਜਿਹੇ ਤਰਸਯੋਗ ਹਾਲਤਾਂ ‘ਚ ਛੱਡ ਕੇ ਕੋਈ ਮੁੱਖ ਮੰਤਰੀ ਆਪਣੀ ਮੌਜ-ਮਸਤੀ ਬਾਰੇ ਕਿਵੇਂ ਸੋਚ ਸਕਦੇ ਹਨ?
ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਨੇ ਦੋ ਹਫ਼ਤਿਆਂ ਦੇ ਵਿਦੇਸ਼ ਦੌਰੇ ‘ਤੇ ਜਾਣ ਤੋਂ ਪਹਿਲਾਂ ਕਿਸੇ ਹੋਰ ਮੰਤਰੀ ਨੂੰ ਰੋਜਮਰਾਂ ਦੇ ਸਰਕਾਰੀ ਕੰਮਕਾਜ ਜਾਂ ਕਿਸੇ ਐਮਰਜੈਂਸੀ ਨਾਲ ਨਿਪਟਣ ਲਈ ‘ਚਾਰਜ‘ ਦੇ ਕੇ ਜਾਣਾ ਵੀ ਜ਼ਰੂਰੀ ਨਹੀਂ ਸਮਝਿਆ।
ਭਗਵੰਤ ਮਾਨ ਮੁਤਾਬਿਕ ‘ਲੋਕਤੰਤਰ ਰਾਹੀਂ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠੇ ਕੈਪਟਨ ਅਮਰਿੰਦਰ ਸਿੰਘ ਅੱਜ ਵੀ ‘ ਰਾਜਾਸ਼ਾਹੀ ‘ ਵਾਲੇ ਅੰਦਾਜ਼ ਨਾਲ ਵਿਚਰ ਰਹੇ ਹਨ, ਜਿਵੇਂ ਪੰਜਾਬ ਉਨ੍ਹਾਂ ਦੇ ਸ਼ਾਹੀ ਪਟਿਆਲਾ ਖ਼ਾਨਦਾਨ ਦੀ ਨਿੱਜੀ ਜਾਗੀਰ ਹੋਵੇ।‘‘
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਾਲ ਗਈ ‘ਸ਼ਾਹੀ ਜੁੰਡਲੀ‘,ਜਿੰਨਾ ‘ਚ ਐਡਵੋਕੇਟ ਜਨਰਲ ਪੰਜਾਬ ਅਤੁਲ ਨੰਦਾ, ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਲਾਹਕਾਰ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਅਰਬਪਤੀ ਦੋਸਤ ਕੇਵਲ ਸਿੰਘ ਢਿੱਲੋਂ ਚੰਗੀ ਤਰ੍ਹਾਂ ਸਮਝ ਲੈਣ ਕਿ ਲੋਕਤੰਤਰ ਵਿਵਸਥਾ ‘ਚ ਲੋਕ ਵੱਡੇ ਹੁੰਦੇ ਹਨ ਅਤੇ ਰਾਜਭਾਗ ਰਾਣੀ ਦੀ ਕੁੱਖ ‘ਚੋਂ ਨਹੀਂ ਲੋਕਾਂ ਦੇ ਫ਼ਤਵੇ ਨਾਲ ਮਿਲਦਾ ਹੈ। ਇਸ ਲਈ ਸੱਤਾ ਦੇ ਨਸ਼ੇ ਚ ਕੈਪਟਨ ਲੋਕ ਫ਼ਤਵੇ ਦੀ ਅਹਿਮੀਅਤ ਨਾ ਭੁੱਲਣ।
ਮਾਨ ਨੇ ਭਰੋਸਾ ਦਿੱਤਾ ਕਿ ਜੇਕਰ ਆਉਂਦੀਆਂ ਚੋਣਾਂ ‘ਚ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਮੌਕਾ ਦਿੰਦੇ ਹਨ ਤਾਂ ਪੰਜਾਬ ‘ਚ ਦਿੱਲੀ ਨਾਲੋਂ ਵੀ ਜ਼ਿਆਦਾ ਲੋਕ ਪੱਖੀ ਅਤੇ ਪੰਜਾਬ ਪੱਖੀ ਕੰਮ ਕਰਕੇ ਦਿਖਾਏ ਜਾਣਗੇ, ਕਿਉਂਕਿ ਪੰਜਾਬ ਦਿੱਲੀ ਵਾਂਗ ਅੱਧਾ-ਅਧੂਰਾ ਨਹੀਂ ਸਗੋਂ ਪੂਰਨ ਰਾਜ ਹੈ ਅਤੇ ਮੁੱਖ ਮੰਤਰੀ ਕੋਲ ਖ਼ੁਦ ਸਾਰੇ ਫ਼ੈਸਲੇ ਲੈਣ ਦੇ ਅਧਿਕਾਰ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ