Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਪਰਾਲੀ ਨਾ ਸਾੜਣ ਵਾਲੇ 29343 ਕਿਸਾਨਾਂ ਲਈ 19.09 ਕਰੋੜ ਰੁਪਏ ਦਾ ਮੁਆਵਜ਼ਾ ਜਾਰੀ

November 15, 2019 05:42 PM

ਚੰਡੀਗੜ੍ਹ, 15, (ਪੋਸਟ ਬਿਊਰੋ)- ਨਵੰਬਰ ਪੰਜਾਬ ਸਰਕਾਰ ਨੇ ਹੁਣ ਤੱਕ ਗੈਰ-ਬਾਸਮਤੀ ਝੋਨੇ ਦੀ ਕਾਸ਼ਤ ਕਰਨ ਵਾਲੇ 29343 ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਦੇ ਬਦਲੇ ਲਗਪਗ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ। ਇਹ ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਪਰਾਲੀ ਸਾੜਣ ਦੇ ਰੁਝਾਨ ਦਾ ਤਿਆਗ ਕਰਨ ਵਾਲੇ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਹੁਣ ਤੱਕ ਸੌਂਪੀ ਗਈ ਸੂਚੀ ਮੁਤਾਬਕ 19.09 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸਿੱਧੇ ਤੌਰ ’ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਅੱਜ ਤੱਕ 85,000 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ 30 ਨਵੰਬਰ, 2019 ਹੈ। ਉਨ੍ਹਾਂ ਕਿਹਾ ਕਿ ਹਰੇਕ ਅਰਜ਼ੀ ਦੀ ਤਸਦੀਕ ਪਿੰਡ ਦੀ ਪੰਚਾਇਤ ਕਰੇਗੀ ਅਤੇ ਉਸ ਤੋਂ ਬਾਅਦ ਮਾਲ ਵਿਭਾਗ ਦੀ ਸਬੰਧਤ ਅਥਾਰਟੀ ਵੱਲੋਂ ਕੀਤੀ ਜਾਵੇਗੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਗੈਰ-ਬਾਸਮਤੀ ਦੀ ਕਾਸ਼ਤ ਕਰਨ ਵਾਲੇ ਪੰਜ ਏਕੜ ਤੱਕ ਦੀ ਮਾਲਕੀ ਵਾਲੇ ਕਿਸਾਨਾਂ ਲਈ ਹੀ ਮੁਆਵਜ਼ੇ ਦੀ ਸਿਫਾਰਸ਼ ਕੀਤੀ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ