Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮੁਹਾਜਰ ਲਹਿਰ ਦੇ ਮੋਢੀ ਅਲਤਾਫ ਨੇ ਭਾਰਤ ਤੋਂ ਸ਼ਰਨ ਮੰਗੀ

November 18, 2019 08:43 AM

ਲੰਡਨ, 17 ਨਵੰਬਰ (ਪੋਸਟ ਬਿਊਰੋ)- ਬ੍ਰਿਟੇਨ ਵਿੱਚ ਜਲਾਵਤਨ ਜੀਵਨ ਗੁਜ਼ਾਰ ਰਹੇ ਪਾਕਿਸਤਾਨੀ ਆਗੂ ਤੇ ਮੁਤਾਹਿਦਾ ਕੌਮੀ ਮੂਵਮੈਂਟ (ਐੱਮ ਕਿਊ ਐੱਮ) ਦੇ ਮੋਢੀ ਅਲਤਾਫ ਹੁਸੈਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਭਾਰਤ ਵਿਚ ਸ਼ਰਨ ਦੇਣ ਦੀ ਮੰਗ ਕੀਤੀ ਹੈ। ਐੱਮ ਕਿਊ ਐੱਮ ਦੇ ਇਸ ਮੋਢੀ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਮੇਰੇ ਸਾਥੀਆਂ ਸਣੇ ਮੈਨੂੰ ਭਾਰਤ ਵਿਚ ਸ਼ਰਨ ਦੇਣ, ਜੇ ਉਹ ਅਜਿਹਾ ਕਰਨ ਵਿੱਚ ਅਸਮਰਥ ਹਨ ਤਾਂ ਆਰਥਿਕ ਪੱਖ ਤੋਂ ਸਾਡੀ ਮਦਦ ਕਰਨ। ਜਿਓ ਨਿਊਜ਼ ਮੁਤਾਬਕ ਬ੍ਰਿਟੇਨ ਦੇ ਇਮੀਗ੍ਰੇਸ਼ਨ ਵਿਭਾਗ ਨੇ ਸਾਲ 2016 ਵਿਚ ਆਪਣੇ ਪਾਕਿਸਤਾਨੀ ਸਾਥੀਆਂ ਨੂੰ ਬ੍ਰਿਟੇਨ ਵਿਚ ਭੜਕਾਊ ਭਾਸ਼ਣ ਦੇਣ ਦੇ ਦੋਸ਼ ਵਿਚ ਹੁਸੈਨ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਅਗਲੇ ਸਾਲ ਜੂਨ ਵਿਚ ਇਸ ਕੇਸ ਦੀ ਸੁਣਵਾਈ ਹੋਵੇਗੀ ਤੇ ਵਕੀਲ ਇਹ ਜਾਇਜ਼ਾ ਲੈ ਰਹੇ ਹਨ ਕਿ ਕਿਤੇ ਅਲਤਾਫ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸ਼ਰਨ ਦੀ ਮੰਗ ਕਰ ਕੇ ਜ਼ਮਾਨਤ ਦੀਆਂ ਸ਼ਰਤਾਂ ਦਾ ਉਲੰਘਣ ਤਾਂ ਨਹੀਂ ਕੀਤਾ।
ਐੱਮ ਕਿਊ ਐੱਮ ਦੇ ਆਗੂ ਅਲਤਾਫ ਹੁਸੈਨ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਮੋਦੀ ਇਜਾਜ਼ਤ ਦੇਣ ਤਾਂ ਮੈਂ ਆਪਣੇ ਸਾਥੀਆਂ ਸਮੇਤ ਭਾਰਤ ਆਉਣ ਨੂੰ ਤਿਆਰ ਹਾਂ। ਮੇਰੇ ਦਾਦਾ-ਦਾਦੀ ਅਤੇ ਹਜ਼ਾਰਾਂ ਰਿਸ਼ਤੇਦਾਰ ਭਾਰਤ ਵਿਚ ਦਫ਼ਨਾਏ ਗਏ ਸਨ, ਮੈਂ ਉਨ੍ਹਾਂ ਦੀਆਂ ਕਬਰਾਂ ਉੱਤੇ ਜਾਣਾ ਚਾਹੁੰਦਾ ਹਾਂ। ਐੱਮ ਕਿਊ ਐੱਮ ਦਾ ਪ੍ਰਭਾਵ ਕਰਾਚੀ ਅਤੇ ਪਾਕਿਸਤਾਨ ਦੇ ਸਿੰਧ ਸੂਬੇ ਦੇ ਹੋਰ ਕਈ ਸ਼ਹਿਰੀ ਇਲਾਕਿਆਂ ਵਿਚ ਕਾਫੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ