Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਟਵਿੱਟਰ ਦਾ ਸਟੈਂਡ ਸਮਾਜਿਕ ਸੰਦੇਸ਼ ਵਾਲੇ ਸਿਆਸੀ ਇਸ਼ਤਿਹਾਰਾਂ ਉੱਤੇ ਰੋਕ ਨਹੀਂ

November 18, 2019 08:44 AM

ਵਾਸ਼ਿੰਗਟਨ, 17 ਨਵੰਬਰ (ਪੋਸਟ ਬਿਊਰੋ)- ਟਵਿੱਟਰ ਨੇ ਕਿਹਾ ਹੈ ਕਿ ਸਿਆਸੀ ਇਸ਼ਤਿਹਾਰਾਂ ਉੱਤੇ ਲਾਈਆਂ ਗਈਆਂ ਪਾਬੰਦੀਆਂ ਤੋਂ ਉਨ੍ਹਾਂ ਸੰਦੇਸ਼ਾਂ ਨੂੰ ਛੋਟ ਮਿਲੇਗੀ, ਜਿਨ੍ਹਾਂ ਵਿਚ ਸਮਾਜਿਕ ਜਾਂ ਵਾਤਾਵਰਨ ਨਾਲ ਸਬੰਧਿਤ ਮੁੱਦੇ ਉਠਾਏ ਜਾਂਦੇ ਹਨ। ਸਮਾਜਿਕ ਸੰਦੇਸ਼ ਵਾਲੇ ਸਿਆਸੀ ਇਸ਼ਤਿਹਾਰਾਂ ਉੱਤੇ ਕੋਈ ਰੋਕ ਨਹੀਂ ਹੋਵੇਗੀ।
ਇਸ ਦੌਰਾਨ ਟਵਿੱਟਰ ਨੇ 22 ਨਵੰਬਰ ਤੋਂ ਸਾਰੇ ‘ਪੇਡ` ਸਿਆਸੀ ਇਸ਼ਤਿਹਾਰਾਂ ਉੱਤੇ ਪਾਬੰਦੀ ਲਾਉਣ ਦੇ ਆਪਣੇ ਕਦਮ ਬਾਰੇ ਜਾਣਕਾਰੀ ਦਿੱਤੀ ਅਤੇ ਸਮਾਜਿਕ ਵਰਕਰਾਂ ਦੀਆਂ ਚਿੰਤਾਵਾਂ ਨੂੰ ਦੂਰ ਕੀਤਾ ਹੈ। ਮਾਈਕ੍ਰੋ ਬਲਾਗਿੰਗ ਸਾਈਟ ਟਵਿੱਟਰ ਨੇ ਇਸ ਨਵੀਂ ਨੀਤੀ ਵਿਚ ਕਿਹਾ ਕਿ ਸਿੱਖਿਅਤ ਕਰਨ, ਜਾਗਰੂਕਤਾ ਫੈਲਾਉਣ, ਲੋਕਾਂ ਨੂੰ ਗ਼ੈਰ-ਫ਼ੌਜੀ ਮੁਹਿੰਮਾਂ ਵਿਚ ਹਿੱਸਾ ਲੈਣ ਦੀ ਅਪੀਲ ਕਰਨ ਵਾਲੇ ਅਤੇ ਆਰਥਿਕ ਵਿਕਾਸ, ਵਾਤਾਵਰਨ ਸੁਰੱਖਿਆ ਜਾਂ ਸਮਾਜਿਕ ਸਮਾਨਤਾ ਨਾਲ ਜੁੜੇ ਇਸ਼ਤਿਹਾਰਾਂ ਨੂੰ ਉਸ ਦੇ ਪਲੇਟਫਾਰਮ ਉੱਤੇ ਖੁੱਲ੍ਹ ਮਿਲੀ ਰਹੇਗੀ।
ਵਰਨਣ ਯੋਗ ਹੈ ਕਿ ਟਵਿੱਟਰ ਨੇ 30 ਅਕਤੂਬਰ ਨੂੰ ਸਿਆਸੀ ਇਸ਼ਤਿਹਾਰਾਂ ਉੱਤੇ ਪਾਬੰਦੀ ਦਾ ਐਲਾਨ ਕੀਤਾ ਸੀ, ਜਿਸ ਦਾ ਮਕਸਦ ਆਗੂਆਂ ਵੱਲੋਂ ਫੈਲਾਏ ਜਾਂਦੇ ਮਾੜੇ ਪ੍ਰਚਾਰ ਨੂੰ ਰੋਕਣਾ ਸੀ। ਇਸ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੈਕ ਡੋਰਸੇ ਨੇ ਓਦੋਂ ਕਿਹਾ ਸੀ ਕਿ ਮਸ਼ੀਨ ਲਰਨਿੰਗ ਤਕਨੀਕ ਨਾਲ ਗ਼ੈਰ-ਭਰੋਸੇਯੋਗ ਸੂਚਨਾਵਾਂ ਨੂੰ ਰੋਕਣ ਵਿਚ ਸਮੱਸਿਆ ਦੇ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਟਵਿੱਟਰ ਦੀ ਨਵੀਂ ਨੀਤੀ ਹੇਠ ਜਿਨ੍ਹਾਂ ਸਮਾਜਿਕ ਅਤੇ ਵਾਤਾਵਰਨ ਨਾਲ ਸਬੰਧਿਤ ਇਸ਼ਤਿਹਾਰਾਂ ਨੂੰ ਛੋਟ ਦਿੱਤੀ ਗਈ ਹੈ, ਉਨ੍ਹਾਂ ਉੱਤੇ ਵੀ ਇਸ ਗੱਲ ਦੀ ਪਾਬੰਦੀ ਹੋਵੇਗੀ ਕਿ ਉਹ ਕਿਸੇ ਵਿਸ਼ੇਸ਼ ਇਲਾਕੇ ਨੂੰ ਨਿਸ਼ਾਨਾ ਬਣਾ ਕੇ ਇਸ਼ਤਿਹਾਰ ਨਹੀਂ ਦੇਣਗੇ। ਸਿਆਸੀ ਇਸ਼ਤਿਹਾਰਾਂ ਉੱਤੇ ਪਾਬੰਦੀ ਲਾਉਣ ਦੇ ਫ਼ੈਸਲੇ ਉੱਤੇ ਰਲੇ-ਮਿਲੇ ਪ੍ਰਤੀਕਰਮ ਆਏ ਹਨ। ਕੁਝ ਲੋਕਾਂ ਦੀ ਰਾਏ ਹੈ ਕਿ ਇਸ ਨਾਲ ਫੇਸਬੁੱਕ ਉੱਤੇ ਇਸ ਤਰ੍ਰ੍ਹਾਂ ਦੇ ਇਸ਼ਤਿਹਾਰਾਂ ਉੱਤੇ ਪਾਬੰਦੀ ਲਾਏ ਜਾਣ ਨਾਲ ਵੀ ਦਬਾਅ ਪਵੇਗਾ। ਦੂਜੇ ਪਾਸੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਲਾਗੂ ਕਰ ਸਕਣਾ ਅਤਿਅੰਤ ਔਖਾ ਹੋਵੇਗਾ। ਰਾਸ਼ਟਰਪਤੀ ਡੋਨਾਲਡ ਟਰੰਪ ਦੀ 2020 ਦੀ ਚੋਣ ਮੁਹਿੰਮ ਦੇ ਮੈਨੇਜਰ ਬ੍ਰੈਡ ਪਾਸਕਲ ਨੇ ਇਸ ਨੂੰ ਖੱਬੇ ਪੱਖੀ ਵਿਚਾਰਾਂ ਵਾਲੇ ਲੋਕਾਂ ਦਾ ਡੋਨਾਲਡ ਟਰੰਪ ਤੇ ਕੰਜ਼ਰਵੇਟਿਵ ਆਗੂਆਂ ਨੂੰ ਚੁੱਪ ਕਰਾਉਣ ਦਾ ਨਵਾਂ ਯਤਨ ਦੱਸਿਆ ਹੈ।
ਇਸ ਦੌਰਾਨ ਸਮਾਰਟ ਫੋਨ ਵਾਲੀ ਕੰਪਨੀ ਐਪਲ ਨੇ ਐਪ ਸਟੋਰ ਤੋਂ ਸਾਰੇ ਵੇਪਿੰਗ ਐਟ ਹਟਵਾ ਦਿੱਤੇ ਹਨ। ਇਹ ਐਪ ਯੂਜ਼ਰ ਦੀ ਈ-ਸਿਗਰਟ ਅਤੇ ਇਨਹੇਲਿੰਗ ਡਿਵਾਈਸ ਨੂੰ ਆਈ ਫੋਨ ਨਾਲ ਕੁਨੈਕਟ ਕਰਦੇ ਹਨ। ਇਕ ਰਿਪੋਰਟ ਦੇ ਮੁਤਾਬਕ ਅਜਿਹੇ 181 ਐਪ ਨੂੰ ਐਪ ਸਟੋਰ ਤੋਂ ਹਟਾਇਆ ਗਿਆ ਹੈ। ਜੋ ਲੋਕ ਇਨ੍ਹਾਂ ਐਪ ਨੂੰ ਡਾਊਨਲੋਡ ਕਰ ਚੁੱਕੇ ਹਨ, ਉਹ ਇਸ ਦੀ ਵਰਤੋਂ ਕਰ ਸਕਣਗੇ। ਵਰਨਣ ਯੋਗ ਹੈ ਕਿ ਇਨ੍ਹਾਂ ਵੇਪਿੰਗ ਐਪ ਨਾਲ ਜਿਥੇ ਅਮਰੀਕਾ ਵਿਚ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਓਥੇ ਦੋ ਹਜ਼ਾਰ ਤੋਂ ਵੱਧ ਲੋਕ ਫੇਫੜਿਆਂ ਦੀ ਬਿਮਾਰੀ ਤੋਂ ਪੀੜਤ ਹਨ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ