Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਅੰਤਰਰਾਸ਼ਟਰੀ

ਸ਼੍ਰੀਲੰਕਾ ਰਾਸ਼ਟਰਪਤੀ ਚੋਣਾਂ ਵਿੱਚ ਚੀਨ ਪੱਖੀ ਆਗੂ ਰਾਜਪਕਸ਼ੇ ਦੀ ਜਿੱਤ

November 18, 2019 08:45 AM

ਕੋਲੰਬੋ, 17 ਨਵੰਬਰ (ਪੋਸਟ ਬਿਊਰੋ)- ਸ੍ਰੀਲੰਕਾ ਦੇ ਸਾਬਕਾ ਰੱਖਿਆ ਮੰਤਰੀ ਅਤੇ ਇੱਕ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੇ ਭਰਾ ਗੋਤਬਾਯਾ ਰਾਜਪਕਸ਼ੇ ਨੇ ਅੱਜ ਐਤਵਾਰ ਸ਼੍ਰੀਲੰਕਾ ਦੀਆਂ ਰਾਸ਼ਟਰਪਤੀ ਚੋਣਾਂ ਦੀ ਜਿੱਤ ਹਾਸਲ ਕੀਤੀ ਹੈ, ਪਰ ਉਹ ਟਾਪੂਆਂ ਦੇ ਲੱਗਭਗ ਸਾਰੇ ਘੱਟ ਗਿਣਤੀ ਤਮਿਲਾਂ ਤੇ ਮੁਸਲਿਮਾਂ ਰਾਜਾਂ ਤੋਂ ਹਾਰ ਗਏ ਹਨ।
ਪਤਾ ਲੱਗਾ ਹੈ ਕਿ ਗੋਤਬਾਯਾ ਰਾਜਪਕਸ਼ੇ ਬਹੁਤਾ ਕਰ ਕੇ ਸਿਨਹਾਲੀ ਬਹੁ-ਗਿਣਤੀ ਵਾਲੇ ਦੱਖਣੀ ਜ਼ਿਲਿਆਂ ਵਿੱਚ ਜਿੱਤੇ ਹਨ, ਪਰ ਉੱਤਰੀ ਸੂਬੇ ਵਿਚ ਤਮਿਲ ਬਹੁ ਗਿਣਤੀ ਅਤੇ ਗ੍ਰਹਿ ਯੁੱਧ ਵਾਲੇ ਤੇ ਮੁਸਲਿਮ ਬਹੁ ਗਿਣਤੀ ਪੂਰਬੀ ਸੂਬੇ ਵਿਚ 65 ਤੋਂ 70 ਫੀਸਦੀ ਵੋਟ ਫੀਸਦੀ ਨਾਲ ਹਾਰ ਗਏ ਹਨ। ਉਨ੍ਹਾਂ ਨੂੰ ਉੱਤਰੀ ਸੂਬੇ ਦੇ ਸਾਰੇ ਪੰਜ ਜ਼ਿਲਿਆਂ: ਜਾਫਨਾ, ਕਿਲੀਨੋਚੀ, ਮੁਲੈਤਿਵੂ, ਵਵੁਨੀਆ, ਮੰਨਾਰ ਅਤੇ ਪੂਰਬੀ ਸੂਬੇ ਦੇ ਤਿੰਨ ਜ਼ਿਲਿਆਂ: ਤਿ੍ਰੰਕੋਮਾਲੀ, ਬਟੀਕਾਲੋਆ ਤੇ ਅੰਪਾਰਾ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਇਹ ਜ਼ਿਲੇ ਲੱਗਭਗ ਤਿੰਨ ਦਹਾਕਿਆਂ ਦੇ ਲੰਬੇ ਯੁੱਧ ਤੋਂ ਪ੍ਰਭਾਵਤ ਸਨ।
ਉਂਜ ਇਹ ਨਤੀਜੇ ਐਲਾਨੇ ਜਾਣ ਤੋਂ ਪਹਿਲਾਂ ਹੀ ਸ਼੍ਰੀਲੰਕਾ ਵਿਚ ਹਾਕਮ ਪਾਰਟੀ ਦੇ ਉਮੀਦਵਾਰ ਸਾਜਿਤ ਪ੍ਰੇਮਦਾਸਾ ਨੇ ਆਪਣੇ ਵਿਰੋਧੀ ਗੋਤਬਾਯਾ ਰਾਜਪਕਸ਼ੇ ਵਿਰੁੱਧ ਹਾਰ ਮੰਨ ਲਈ ਸੀ। ਉਨ੍ਹਾਂ ਨੇ ਗੋਤਬਾਯਾ ਨੂੰ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ, ‘ਮੈਂ ਲੋਕਾਂ ਦੇ ਫੈਸਲੇ ਦਾ ਸਨਮਾਨ ਕਰਦਾ ਅਤੇ ਗੋਤਬਾਯਾ ਨੂੰ ਦੇਸ਼ ਦੇ 7ਵੇਂ ਰਾਸ਼ਟਰਪਤੀ ਵਜੋਂ ਉਨ੍ਹਾਂ ਦੀ ਚੋਣ ਉੱਤੇ ਵਧਾਈ ਦਿੰਦਾ ਹਾਂ।` ਰਾਸ਼ਟਰਪਤੀ ਚੋਣਾਂ ਦੇ ਨਤੀਜਿਆਂ ਮੁਤਾਬਕ ਮੁੱਖ ਵਿਰੋਧੀ ਧਿਰ ਦੇ ਉਮੀਦਵਾਰ ਰਾਜਪਕਸ਼ੇ ਨੂੰ 4,940,849 (51.41 ਫੀਸਦੀ) ਵੋਟਾਂ ਹਾਸਲ ਮਿਲੀਆਂ ਅਤੇ ਉਨ੍ਹਾਂ ਦੇ ਨੇੜਲੇ ਵਿਰੋਧੀ ਨਿਊ ਡੈਮੋਕ੍ਰੈਟਿਕ ਫਰੰਟ (ਐੱਨ ਡੀ ਐੱਫ) ਅਤੇ ਯੂ ਐੱਨ ਪੀ ਦੇ ਉਪ-ਨੇਤਾ ਸਾਜਿਤ ਪ੍ਰੇਮਦਾਸਾ ਨੂੰ 4,106,293 (42.72 ਵੋਟਾਂ) ਮਿਲੀਆਂ। ਦੇਸ਼ ਦੇ ਕਾਨੂੰਨ ਮੁਤਾਬਕ ਰਾਸ਼ਟਰਪਤੀ ਚੋਣ ਜਿੱਤਣ ਲਈ 50 ਫੀਸਦੀ ਜਾਂ ਉਸ ਤੋਂ ਵੱਧ ਵੋਟਾਂ ਲੈਣੀਆਂ ਪੈਂਦੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ